Breaking News

ਧਰਤੀ ਸਿਰਫ਼ ਇੱਕ ਹੈ, ਇਸ ਨੂੰ ਬਚਾਉਣ ਦੀ ਜਿਮੇਵਾਰੀ ਸਾਡੀ ਹੈ – ਡਾ. ਅਰੋੜਾ


ਸਿਵਲ ਸਰਜਨ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਾ ਕੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੰਦੇਸ਼

ਧਰਤੀ ਸਿਰਫ਼ ਇੱਕ ਹੈਇਸ ਨੂੰ ਬਚਾਉਣ ਦੀ ਜਿਮੇਵਾਰੀ ਸਾਡੀ ਹੈ – ਡਾਅਰੋੜਾ

ਅਮਰੀਕ ਸਿੰਘ

ਫਿਰੋਜ਼ਪੁਰ, 8 ਜੂਨ 

  ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਜ਼ਿਲ੍ਹੇ ਅੰਦਰ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਡਾ. ਅਰੋੜਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੰਦੇਸ਼ ਦੇਣ ਲਈ ਦਫਤਰ ਸਿਵਲ ਸਰਜਨ ਵਿਖੇ ਪੌਦੇ ਲਗਾਏ ਗਏ। ਇਸ ਅਵਸਰ ਤੇ ਸਹਾਇਕ ਸਿਵਲ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫਸਰ ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੰਜੀਵ ਕੁਮਾਰ, ਐਸ.ਐਮ.ਓ. ਡਾ. ਦਵਿੰਦਰਪਾਲ ਸਿੰਘ, ਡਾ. ਅਨਿਲ ਮਨਚੰਦਾ, ਡਾ. ਕਰਨਵੀਰ ਕੌਰ, ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ਯੁਵਰਾਜ ਨਾਰੰਗ, ਡਾ. ਜੈਨੀ ਗੋਇਲ ਆਦਿ ਹਾਜ਼ਿਰ ਸਨ।

  ਇਸ ਮੌਕੇ ਆਪਣੇ ਸੰਦੇਸ਼ ਵਿੱਚ ‘ਹਰ ਮਨੁੱਖ ਲਾਵੇ ਇੱਕ ਰੁੱਖ’ ਦੇ ਨਾਰੇ ਦੀ ਪ੍ਰੋੜਤਾ ਕਰਦੇ ਹੋਏ ਉਹਨਾਂ ਸਮੂੰਹ ਜ਼ਿਲਾ ਨਿਵਾਸੀਆਂ ਵੱਧ ਤੋਂ ਵੱਧ ਪੇੜ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਦੌਰਾਨ ਮਨੁੱਖ ਨੂੰ ਕਿਸ ਤਰ੍ਹਾਂ ਆਕਸੀਜਨ ਦੀ ਕਮੀ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਹੁਣ ਸਾਡੇ ਕੋਲ ਮੌਕਾ ਹੈ ਅਸੀਂ ਆਪਣੇ ਇਸ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਉਣ ਲਈ ਧਰਤੀ ਦੀ ਸਾਂਭ ਸੰਭਾਲ ਜ਼ਰੂਰ ਕਰੀਏ ਅਤੇ ਰੁੱਖ-ਬੂਟੇ ਲਗਾ ਕੇ ਇਸ ਵਾਤਾਵਰਨ ਅਤੇ ਧਰਤੀ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਈਏ। ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਵਾਰ ਦਾ ਥੀਮ ਇੱਕ ਧਰਤੀ ਬਾਰੇ ਚਰਚਾ ਕਰਦਿਆਂ ਉਹਨਾਂ ਕਿਹਾ ਸਾਨੂੰ ਆਪਣੀ ਧਰਤੀ ਦੀ ਰੱਖਿਆ ਲਈ ਸਾਰੇ ਜਰੂਰੀ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਨੂੰ ਰੁੱਖਾਂ ਦੇ ਅਨੇਕਾਂ ਲਾਭਾਂ  ਬਾਰੇ ਜਾਣਕਾਰੀ ਨਾ ਹੋਵੇ। ਡਾ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਗਲੋਬਲ ਵਾਰਮਿੰਗ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਧਰੂਵਾਂ ਦੀ ਬਰਫ ਪਿਘਲ ਰਹੀ ਹੈ ਜੇਕਰ ਧਰਤੀ ਨੂੰ ਬਚਾਉਣ ਵਾਲੇ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਸੰਮੂਦਰਾਂ ਦੇ ਪਾਣੀ ਦਾ ਪੱਧਰ ਉੱਚਾ ਹੋ ਜਾਵੇਗਾ ਅਤੇ ਨੇੜੇ ਦੇ ਇਲਾਕੇ ਇਸ ਵਿੱਚ ਡੁੱਬ ਜਾਣਗੇ।ਅੱਜ ਅਸੀਂ ਦੇਖ ਰਹੇਂ ਹਾਂ ਕਿ ਸਾਡਾ ਸੁਰੱਖਿਆ ਕਵਚ ਉਜੋਨ ਵਿੱਚ ਛੇਕ ਹੋ ਚੁੱਕਿਆ ਹੈ ਜਿਸ ਨਾਲ ਪਰਾਂਵੈਂਗਨੀ ਕਿਰਨਾਂ ਧਰਤੀ ਤੇ ਕੈਂਸਰ ਵਰਗੇ ਰੋਗ ਫੈਲਾ ਰਹੀਆਂ ਹਨ। ਗਰੀਨ ਹਾਊਸ ਪ੍ਰਭਾਵ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਭਾਵ ਇਹ ਹੈ ਕਿ ਕਾਰਬਨਡਾਇਆਕਸਾਈਡ ਗੈਸ ਦੀ ਹਵਾ ਵਿੱਚ ਮਾਤਰਾ 0.03% ਤੋਂ ਵੱਧ ਰਹੀ ਹੈ। ਇਹੀ ਵੱਧ ਗਰਮੀ ਨੂੰ ਵਧਾਉਣ ਦਾ ਵੱਧ ਕਾਰਨ ਬਣਦਾ ਜਾ ਰਿਹਾ ਹੈ। ਰੁੱਖ ਕਾਰਬਨ ਡਾਈਆਕਸਾਈਡ ਨੂੰ ਸੋਖ ਕੇ ਆਕਸੀਜਨ ਪੈਦਾ ਕਰਦੇ ਹਨ ਅਤੇ ਆਕਸੀਜਨ ਸਾਡੇ ਲਈ ਸਭ ਤੋਂ ਮਹੱਤਵਪੂਰਨ ਤੱਤਾਂ ਵਿੱਚੋਂ ਇੱਕ ਹੈ।

  ਡਾ.ਰਾਜਿੰਦਰ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣੇ ਪੱਧਰ `ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਲੋਕਾਂ ਵਿੱਚ ਵਾਤਾਵਰਨ ਪ੍ਰਦੂਸ਼ਣ, ਜਲਵਾਯੂ ਪਰਿਵਰਤਨ, ਗ੍ਰੀਨ ਹਾਊਸ ਪ੍ਰਭਾਵ, ਗਲੋਬਲ ਵਾਰਮਿੰਗ, ‘ਬਲੈਕ ਹੋਲ’ ਪ੍ਰਭਾਵ ਆਦਿ ਇਨ੍ਹਾਂ ਕਾਰਨ ਪੈਦਾ ਹੋ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਗਤੀਵਿਧੀ ਸੰਚਾਲਣ ਵਿੱਚ  ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾ, ਵਿਕਾਸ ਕਾਲੜਾ ਅਤੇ ਜ਼ਿਲ੍ਹਾ ਬੀ.ਸੀ.ਸੀ.ਕੋਆੲਡੀਨੇਟਰ ਰਜਨੀਕ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।

—-

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *