ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸਾਲ 2022-23 ਦੌਰਾਨ ਲਾਗੂ ਕੀਤਾ ਜਾਵੇਗਾ ਐਕਸ਼ਨ ਪਲਾਨ ਲਾਗੂ: ਏ.ਡੀ.ਸੀ
ਅਮਰੀਕ ਸਿੰਘ
ਅੰਮ੍ਰਿਤਸਰ 8 ਜੂਨ
ਦੇਸ਼ ਭਰ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾਂ ਨੂੰ ਜਿਲਾ ਅੰਮ੍ਰਿਤਸਰ ਵਿੱਚ ਸਾਲ 2022-23 ਦੌਰਾਨ ਲਾਗੂ ਕੀਤੇ ਜਾ ਰਹੇ ਐਕਸ਼ਨ ਪਲਾਨ ਲਾਗੂ ਕਰਨ ਸੰਬੰਧੀ ਅੱਜ ਜਿਲਾ ਪੱਧਰੀ ਗਠਿਤ ਕਮੇਟੀ ਦੀ ਮੀਟਿੰਗ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਨੇ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾਂ ਸਕੀਮ ਤੇ ਚਾਣਨਾਂ ਪਾਉਂਦੇ ਹੋਏ ਦੱਸਿਆ ਕਿ ਇਹ ਸਕੀਮ ਪੰਜ ਸਾਲ ਵਾਸਤੇ ਸਾਲ 2020-2021 ਤੋ ਸਾਲ 2024-2025 ਤੱਕ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਸਾਝੇਂ ਤੋਰ ਤੇ ਮਿਲ ਕੇ ਚਲਾਈ ਜਾ ਰਹੀ ਹੈ, ਜਿਸ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਅਧੀਨ ਨਵੇਂ ਮੱਛੀ ਤਲਾਬ ਦੀ ਪੁਟਾਈ/ਪਹਿਲੇ ਸਾਲ ਦੀ ਖਾਦ-ਖੁਰਾਕ ਅਤੇ ਮੱਛੀ ਨੂੰ ਗ੍ਰਾਹਕਾਂ ਤੱਕ ਪਹੁਚਾਉਣ ਲਈ ਮੋਟਰਸਾਈਕਲ/ਸਾਈਕਲ/ਆਟੋ ਤੇ ਜਨਰਲ ਵਰਗ ਨੂੰ ਯੂਨਿਟ ਕਾਸਟ ਦਾ 40% ਅਤੇ ਐਸ.ਸੀ/ਐਸ.ਟੀ/ਔਰਤਾਂ ਨੂੰ 60% ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜਿਲਾ ਅੰਮ੍ਰਿਤਸਰ ਵਿੱਚ ਸਾਲ 2022-23 ਦੌਰਾਨ ਲਾਗੂ ਕੀਤੇ ਜਾ ਰਹੇ ਐਕਸ਼ਨ ਪਲਾਨ ਤੇ ਚਰਚਾ ਕਰਦੇ ਹੋਏ ਦੱਸਿਆ ਕਿ ਇਸ ਯੋਜਨਾਂ ਤਹਿਤ 10 ਹੈਕਟੇਅਰ ਨਵਾਂ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਜਾਵੇਗਾ, ਤਿੰਨ ਬਾਇਓਫਲਾਕ ਯੂਨਿਟ , 6 ਮੋਟਰਸਾਈਕਲ ਸਮੇਤ ਆਈਸ ਬਾਕਸ 2 ਆਟੋ ਰਿਕਸ਼ਾ ਸਮੇਤ ਆਈਸ ਬਾਕਸ ਫਾਰਮਰਾਂ ਨੂੰ ਸਬਸਿਡੀ ਤੇ ਦਿੱਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਰਿੰਦਰ ਸਿੰਘ ਨੇ ਵੱਧ ਤੋਂ ਵੱਧ ਕਿਸਾਨਾਂ/ਬੇਰੋਜਗਾਰ ਨੋਜਵਾਨਾਂ ਨੂੰ ਮੱਛੀ ਪਾਲਣ ਦੇ ਧੰਦੇ ਨਾਲ ਜੁੜ ਕੇ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।ਇਸ ਮੋਕੇ ਤੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਹਰਦੇਵ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਸੰਬੰਧੀ ਹਰ ਮਹੀਨੇ ਪੰਜ ਦਿਨਾਂ ਦੀ ਮੁਫਤ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਮੱਛੀ ਕਾਸਤਕਾਰਾਂ/ ਵਿਕਰੇਤਾਵਾਂ ਦਾ ਮੁਫਤ ਬੀਮਾਂ ਕੀਤਾ ਜਾਂਦਾ ਹੈ। ਉਹਨਾਂ ਵੱਲੋ ਅੱਗੇ ਦੱਸਿਆ ਗਿਆ ਕਿ ਮੱਛੀ ਪਾਲਣ ਦਾ ਧੰਦਾ ਸਹਾਇਕ ਧੰਦਿਆਂ ਵਿੱਚੋਂ ਇੱਕ ਬਹੁਤ ਹੀ ਵਧੀਆ ਧੰਦਾ ਹੈ ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਦੁਗਣਾ ਵਾਧਾ ਕਰ ਸਕਦੇ ਹਨ ਅਤੇ ਬੇਰੋਜਗਾਰ ਨੋਜਵਾਨ ਵੀ ਇਸ ਨੂੰ ਰੋਜਗਾਰ ਵਜੋਂ ਅਪਨਾ ਸਕਦੇ ਹਨ। ਇਸ ਮੌਕੇ ਜਿਲਾ ਕਮੇਟੀ ਦੇ ਮੈਂਬਰਾਂ ਤੋ ਇਲਾਵਾ ਦਲਜੀਤ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ ਅੰਮ੍ਰਿਤਸਰ, ਗੁਰਬੀਰ ਸਿੰਘ ਮੱਛੀ ਪ੍ਰਸਾਰ ਅਫਸਰ ਅੰਮ੍ਰਿਤਸਰ, ਸਚਲੀਨ ਸਿੰਘ ਬਾਜਵਾ, ਪ੍ਰਕਾਸ਼ ਚੰਦ ਜੂਨੀਅਰ ਸਹਾਇਕ ਅਤੇ ਕਾਬਲ ਸਿੰਘ ਮਧੂਸ਼ਾਂਗਾ ,ਸ਼ਰਨਜੀਤ ਸਿੰਘ ਗਦਲੀ ਦੋਂਵੇ ਮੱਛੀ ਫਾਰਮਰ ਵੀ ਹਾਜਰ ਸਨ।