ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਖੋਲ੍ਹੇ ਜਾ ਰਹੇ ਇਕੁਬੇਸ਼ਨ ਸੈਂਟਰ ਸਬੰਧੀ ਮੀਟਿੰਗ
ਅਮਰੀਕ ਸਿੰਘ
ਗੁਰਦਾਸਪੁਰ,10 ਜੂਨ
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਆਪਣੇ ਦਫਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਖੋਲ੍ਹੇ ਜਾ ਰਹੇ ਇਕੁਬੇਸ਼ਨ ਸੈਂਟਰ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਡਾ: ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਗੁਰਦਾਸਪੁਰ, ਹਰਪਾਲ ਸਿੰਘ ਸੰਧਾਵਾਲੀਆਂ ਜਿਲ੍ਹਾ ਸਿੱਖਿਆ ਅਫਸਰ (ਸ) ਤੇ ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਵੀ ਹਾਜ਼ਰ ਸਨ
ਮੀਟਿੰਗ ਵਿਚ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਨੁਮਾਇੰਦੇ ਵਲੋਂ ਦੱਸਿਆ ਗਿਆ ਕਿ ਇਹ ਸਪੈਸ਼ਲ ਗੁਰਦਾਸਪੁਰ ਦੇ ਹਰੇਕ ਯੂਥ ਲਈ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਕਿਸੇ ਵੀ ਕਿਸਮ ਦੇ Entreprenuership establish ਕਰਨ ਲਈ ਨੌਜਵਾਨਾਂ ਨੂੰ ਇੱਕ ਪਲੇਟਫਾਰਮ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਉਹਨਾਂ ਦੇ Idea share ਕੀਤੇ ਜਾਣਗੇ ਅਤੇ ਸਵੈ ਰੋਜਗਾਰ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਮੈਬਰਾਂ ਨੂੰ ਹਦਾਇਤ ਕੀਤੀ ਗਈ ਕਿ ਆਈ.ਆਈ.ਟੀ ਰੋਪੜ ਅਤੇ ਹੋਰ ਕਿਸੇ ਸੰਸਥਾ ਵਿਖੇ ਪਹਿਲਾਂ ਤੋਂ ਸਥਾਪਤ ਇੰਕੁਬੇਸ਼ਨ ਸੈਂਟਰ ਦੀ ਵਿਜਟ ਕੀਤੀ ਜਾਵੇ ਅਤੇ ਉਸਦਾ ਪ੍ਰੋਪੋਜਲ ਤਿਆਰ ਕਰਕੇ ਅਗਲੇ ਹਫਤੇ ਵਿੱਚ ਪੇਸ਼ ਕੀਤਾ ਜਾਵੇ । ਮੀਟਿੰਗ ਵਿੱਚ ਜੀ.ਐਮ. ਡੀ.ਆਈ.ਸੀ ਬਟਾਲਾ, ਡੀ.ਈ.ੳ ਗੁਰਦਾਸਪੁਰ , ਸਕਿੱਲ ਡਿਵੈਲਪਮੈਂਟ ਮੈਨੇਜਰ ਹਾਜਰ ਸਨ।