Breaking News

ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਧਾਲੀਵਾਲ

ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਧਾਲੀਵਾਲ

ਤਿੰਨ ਮੈਂਬਰੀ ਕਮੇਟੀ ਇਕ ਹਫ਼ਤੇ ਵਿੱਚ ਦੇਵੇਗੀ ਰਿਪੋਰਟ

ਪਿਛਲੇ 15 ਸਾਲ ਵਿੱਚ ਕੱਟੀਆਂ ਕਲੋਨੀਆਂ ਦੀ ਕਰਾਂਗੇ ਜਾਂਚ

ਅੰਮ੍ਰਿਤਸਰ 11 ਜੂਨ 2022–

            ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਸਲ ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।

            ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ: ਧਾਲੀਵਾਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਲਫਾ ਵਨ ਸਿਟੀ ਜੋ ਕਿ ਮਾਨਾਂਵਾਲਾ ਵਿਖੇ ਬਣਾਈ ਗਈ ਹੈ, ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਸਬੰਧੀ 2015 ਵਿੱਚ ਅਕਾਲੀ ਦਲ ਦੇ ਸਰਪੰਚ ਵਲੋਂ ਮਤਾ ਪਾਇਆ ਸੀ। ਉਨਾਂ ਦੱਸਿਆ ਕਿ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦਾ ਕੁੱਲ ਰਕਬਾ ਲਗਭਗ 150 ਏਕੜ ਹੈ ਅਤੇ ਇਸ ਜ਼ਮੀਨ ਵਿੱਚ ਪੰਚਾਇਤੀ ਰਸਤੇ ਅਤੇ ਖਾਲ ਪੈਂਦੇ ਸਨ, ਜੋ ਕਿ ਉਸ ਪ੍ਰੋਜੈਕਟ ਵਿੱਚ ਅੜਚਨ ਸਨ। ਉਨਾਂ ਦੱਸਿਆ ਕਿ ਉਸ ਸਮੇਂ ਦੇ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸ਼ਰੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਰੀ ਕਰ ਦਿੱਤੇ, ਜਦਕਿ ਇਸਦੀ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ। ਉਨਾਂ ਦੱਸਿਆ ਕਿ ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰ੍ਹਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।

            ਸ: ਧਾਲੀਵਾਲ ਨੇ ਦੱਸਿਆ ਕਿ ਜਿਸ ਸਮੇਂ ਇਹ ਫੈਸਲਾ ਲਿਆ ਗਿਆ, ਉਸ ਸਮੇਂ ਮਾਡਲ ਕੋਡ ਆਫ ਕੰਡਕਟ ਲਾਗੂ ਸੀ। ਉਨਾਂ ਦੱਸਿਆ ਕਿ 10 ਮਾਰਚ 2022 ਨੂੰ ਵਿਧਾਨ ਸਭਾ ਦੇ ਨਤੀਜੇ ਆ ਚੁੱਕੇ ਸਨ ਅਤੇ ਪੁਰਾਣੀ ਸਰਕਾਰ ਵਲੋਂ ਆਪਣਾ ਅਸਤੀਫ਼ਾ ਮਾਨਯੋਗ ਰਾਜਪਾਲ ਨੂੰ ਸੌਂਪ ਦਿੱਤਾ ਗਿਆ ਸੀ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਰੇ ਸਕੈਂਡਲ ਦੀ ਘੋਖ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜੋ ਇਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਉਸ ਰਿਪੋਰਟ ਦੇ ਆਧਾਰ ਤੇ ਜੋ ਵੀ ਦੋਸ਼ੀ ਹੋਇਆ ਚਾਹੇ ਉਹ ਅਧਿਕਾਰੀ ਹੋਵੇ ਜਾਂ ਨੇਤਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਤਿੰਨ ਮੈਂਬਰੀ ਕਮੇਟੀ ਵਿੱਚ ਸ੍ਰੀ ਅਮਿਤ ਕੁਮਾਰ ਆਈ ਏ ਐਸ. ਸੰਯੁਕਤ ਵਿਕਾਸ ਕਮਿਸ਼ਨਰ, ਸ਼੍ਰੀ ਸਰਬਜੀਤ ਸਿੰਘ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਸ੍ਰੀ ਜੋਹਰਇੰਦਰ ਸਿੰਘ ਆਹਲੂਵਾਲੀਆ ਸੀਨੀਅਰ ਕਾਨੂੰਨ ਅਫ਼ਸਰ ਸ਼ਾਮਲ ਕੀਤੇ ਗਏ ਹਨ, ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ।

            ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਉਨਾਂ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਰਸਤਿਆਂ ਤੋਂ ਕਬਜ਼ਾ ਛੁਡਵਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਵਲੋਂ ਹੁਣ ਤੱਕ ਕਰੀਬ 5500 ਏਕੜ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਹੇਠੋਂ ਛੁਡਵਾਇਆ ਗਿਆ ਹੈ ਅਤੇ ਇਹ ਕਾਰਵਾਈ ਤਦ ਤੱਕ ਜਾਰੀ ਰਹੇਗੀ, ਜੱਦ ਤੱਕ ਅਸੀਂ ਸਾਰੇ ਕਬਜ਼ੇ ਛੁਡਵਾ ਨਹੀਂ ਲੈਂਦੇ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਦੋਸ਼ੀਆਂ ਪਾਸੋਂ ਕੀਤੀ ਜਾਵੇਗੀ।

            ਇਸ ਮੌਕੇ ਪ੍ਰਭਜੀਤ ਬਰਾੜ ਜਿਲ੍ਹਾ ਸਕੱਤਰ ਆਪ, ਬਲਦੇਵ ਸਿੰਘ ਬੱਬੂ, ਗੁਰਜੰਟ ਸਿੰਘ ਵੀ ਹਾਜ਼ਰ ਸਨ।

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *