ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਮਹਾਂਦੇਵ ਕਲਾਂ ਵਿਖੇ ਲੱਗਾ ਕਿਸਾਨ ਜਾਗਰੂਕਤਾ ਕੈਂਪ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਜਰੂਰੀ ਨੁਕਤੇ ਦੱਸੇ
ਅਮਰੀਕ ਸਿੰਘ
ਧਾਰੀਵਾਲ (ਗੁਰਦਾਸਪੁਰ), 12 ਜੂਨ
ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ‘ਪਾਣੀ ਦੇ ਰਾਖੇ-ਪਰਿਵਾਰ ਦੇ ਰਾਖੇ ਬਣੋ’ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਨੂੰ ਸਮਝਿਦਆਂ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤੇ ਖੇਤੀ ਵਿਭਾਗ ਦੇ ਮਾਹਿਰਾਂ ਵਲੋਂ ਦੱਸੇ ਗਏ ਜਰੂਰੀ ਨੁਕਤਿਆਂ ਰਾਹੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੱਜ ਧਾਰੀਵਾਲ ਬਲਾਕ ਦੇ ਪਿੰਡ ਮਹਾਂਦੇਵ ਕਲਾਂ ਵਿਖੇ ਲਗਾਏ ਕਿਸਾਨ ਜਾਗਰੂਕਤਾ ਕੈਂਪ ਵਿਚ ਪਹੁੰਚੇ ਸਨ। ਇਸ ਮੌਕੇ ਡਾ. ਰਣਧੀਰ ਠਾਕੁਰ ਖੇਤੀਬਾੜੀ ਅਫਸਰ, ਡਾ. ਗੁਰਦੇਵ ਸਿੰਘ, ਸਰਪੰਚ ਰਜਵਿੰਦਰ ਸਿੰਘ ਸਮੇਤ ਪਿੰਡਵਾਸੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਘੱਟੋ ਘੱਟ ਇੱਕ ਤਿਹਾਈ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਸਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨਾਂ ਦੱਸਿਆ ਕਿ ਨਸ਼ਾ ਪੀੜਤ ਵਿਅਕਤੀ ਆਪਣਾ ਇਲਾਜ ਕਰਵਾ ਸਕਦਾ ਹੈ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਕੋਈ ਵੀ ਨਸ਼ਾ ਪੀੜਤ 62391-39973 ਵਟਸਐਪ ਨੰਬਰ ’ਤੇ ਮੈਸੇਜ ਕਰਕੇ ਆਪਣਾ ਇਲਾਜ ਕਰਵਾ ਸਕਦਾ ਹੈ।
ਇਸ ਮੌਕੇ ਡਾ. ਗੁਰਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ, ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ, ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ, 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸੁਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕੀਤੀ ਜਾਵੇ। ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ ।
ਬੀਜ ਦੀ ਮਾਤਰਾ ਸਬੰਧੀ ਉਨਾਂ ਦੱਸਿਆ ਕਿ ਬੀਜ 8-10 ਕਿਲੋ ਪ੍ਰਤੀ ਏਕੜ ਬੀਜ ਬੀਜਣ ਤੋ ਪਹਿਲਾਂ 8-12 ਘੰਟੇ ਪਾਣੀ ਚ ਡੁਬੋ ਕੇ ਛਾਂਵੇ ਸੁਕਾਉਣ ਉਪਰੰਤ 3 ਗਾ੍ਰਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਬੀਜ ਨੂੰ ਸੋਧ ਸੋਧ ਕੇ 7.5 –8 ਇੰਚ ਦੂਰ ਕਤਾਰਾਂ ਵਿੱਚ 1.25-1.50 ਵਿੱਚ ਇੰਚ ਡੂੰਗੀ ਬਿਜਾਈ ਕਰੋ। ਨਦੀਨਨਾਸ਼ਕ ਸਬੰਧੀ ਉਨਾਂ ਦੱਸਿਆ ਕਿ ਬਿਜਾਈ ਦੇ ਤੁਰੰਤ ਬਾਅਦ ਪੈਡੀਮੈਥਾਨਿਨ ਸਟੈਪ 1 ਲੀਟਰ ਦਵਾਈ 200 ਲੀਟਰ ਪਾਣੀ ਚ ਘੋਲ ਕੇ ਸਵੇਰ ਜਾਂ ਸ਼ਾਮ ਵੇਲੇ ਸਪਰੇਅ ਕੀਤੀ ਜਾਵੇ । ਫਸਲ ਨੂੰ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਜਾਵੇ ਅਤੇ ਬਾਅਦ ਵਿੱਚ ਲੋੜ ਅਨੁਸਾਰ ਜਾਂ ਹਰ 5 ਵੇਂ ਦਿਨ ਪਾਣੀ ਲਗਾਇਆ ਜਾਵੇ ।
ਨਦੀਨ ਨਾਸ਼ਕ ਦਵਾਈਆਂ ਸਬੰਧੀ ਉਨਾਂ ਦੱਸਿਆ ਕਿ ਸਵਾਕ, ਸਵਾਕੀ, ਝੋਨੇ ਦੇ ਮੇਥੇ ਲਈ ਨੋਮਨੀਗੋਲਡ ਦਵਾਈ ਮਾਤਰਾ ,100 ਮਿਲੀਲੀਟਰ, ਨਦੀਨਾਂ ਦੀ ਅਵਸਥਾ , 2-4 ਪੱਤੇ , ਇਸੇ ਤਰਾਂ ਗੁੜਤ ਮਧਾਨ, ਚੀਨੀ ਘੋੜਾ ਘਾਹ ਚਿੜੀ ਘਾੜ , ਤੱਕੜੀ ਘਾਹ ਨਦੀਨਾਂ ਲਈ ਦਵਾਈ ਰਾਈਸ ਸਟਾਰ –400 ਮਿਲੀਲੀਟਰ –2-4 ਪੱਤੇ , ਨਦੀਨ ਚੌੜੇ ਪੱਤੇ ਵਾਲੇ ਨਦੀਨ , ਝੋਨੇ ਦੇ ਮੇਥੇ , ਗੰਢੀ ਵਾਲਾ ਤੀਲਾ ਲਈ ਦਵਾਈ ਐਲਮੀਕਸ –8 ਗਾ੍ਰਮ, 2-4 ਪੱਤੇ , ਸਵਾਕ , ਸਵਾਂਕੀ , ਚੀਨੀ ਘੋੜਾ ਘਾਹ , ਚੌੜੇ ਪੱਤੇ ਵਾਲੇ, ਝੋਨੇ ਦੇ ਮੇਥੇ ਲਈ ਦਵਾਈ ਵਿਵਾਇਆ ,900 ਮਿਲੀਲੀਟਰ –1-2 ਪੱਤੇ ਅਤੇ ਨਦੀਨ ਸਵਾਂਕ , ਸਵਾਂਕੀ , ਚੀਨੀ ਘੋੜਾ ਘਾਹ, ਚੋੜੇ ਪੱਤੇ ਵਾਲੇ , ਝੋਨੇ ਦੇ ਮੈਥੇ ਲਈ ਦਵਾਈ ਕੌਸਿਲ ਐਕਟਿਵ-90 ਗਾ੍ਰਮ –1-2 ਪੱਤੇ ।
ਖਾਂਦਾਂ ਦੀ ਵਰਤੋ ਸਬੰਧੀ ਉਨਾਂ ਦੱਸਿਆ ਕਿ ਪਰਮਲ ਵਾਸਤੇ 4 ਹਫ ਤੇ ਬਾਅਦ 1 ਬੈਗ ਯੂਰੀਆ , 6 ਹਫਤੇ ਬਾਅਦ 1 ਬੈਗ ਯੂਰੀਆਂ , 9 ਹਫਤੇ ਬਾਅਦ ਇੱਕ ਬੈਗ ਯੂਰੀਆ , ਬਾਸਮਤੀ ਵਾਸਤੇ – 3 ਹਫਤੇ ਬਾਅਫ 18 ਕਿਲੋ ਯੂਰੀਆਂ, 6 ਹਫਤੇ ਬਾਅਦ 18 ਕਿਲੋ ਯੂਰੀਆ, 9 ਹਫਤੇ ਬਾਅਦ 18 ਕਿਲੋ ਯੂਰੀਆਂ ਪਾਈ ਜਾਵੇ। ਉਨਾਂ ਕਿਹਾ ਕਿ ਡੀ. ਏ. ਪੀ. ਖਾਦ ਦੀ ਲੋੜ ਨਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਕਿਹਾ ਕਿ ਲੋਕ ਆਪਣੀ ਕੋਈ ਵੀ ਮੁਸ਼ਕਿਲ ਵਟਸਐਪ ਨੰਬਰ 62393-01830 ’ਤੇ ਭੇਜ ਸਕਦੇ ਹਨ ਜਾਂ ਰੋਜਾਨਾ ਸਵੇਰੇ 11 ਵਜੇ ਆਪਣੇ ਘਰ ਤੋਂ ਹੀ ਡਿਪਟੀ ਕਮਿਸ਼ਨਰ ਨਾਲ ਜੂਮ ਮੀਟਿੰਗ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ। ਜੂਮ ਮੀਟਿੰਗ ਕਰਨ ਲਈ ਯੂਜਰ ਆਈ.ਡੀ 96469-76098 ਤੇ ਪਾਸਵਰਡ 22 ਲਗਾ ਕੇ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕ ਕਿਸੇ ਵੀ ਸਮੱਸਿਆ ਸਬੰਧੀ ਵਟਸਐਪ ਨੰਬਰ 62393-01830 ਜਾਂ ਈਮੇਲ ce**********@gm***.com ਉੱਤੇ ਸ਼ਿਕਾਇਤ ਭੇਜ ਸਕਦੇ ਹਨ।
ਇਸ ਮੌਕੇ ਪਿੰਡ ਵਾਸੀਆਂ ਵਲੋਂ ਨਹਿਰੀ ਪਾਣੀ ਛੱਡਣ, ਸਕੂਲਾਂ ਵਿਚ ਹੋਰ ਬਿਹਤਰ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਤੇ ਰਸਤਾ ਪੱਕੇ ਕਰਨ ਆਦਿ ਮੁਸ਼ਕਿਲਾਂ ਦੱਸੀਆਂ, ਜਿਨਾਂ ਨੂੰ ਸੁਣਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਸਖ਼ਤ ਹਦਾਇਤਾਂ ਕੀਤੀਆਂ।
————–