ਸ. ਰਣਜੀਤ ਸਿੰਘ ਭੁੱਲਰ ਨੇ ਐਸ.ਡੀ.ਐਮ. ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ
AMRIK SINGH
ਫਿਰੋਜ਼ਪੁਰ, 11 ਜੁਲਾਈ
ਸ. ਰਣਜੀਤ ਸਿੰਘ ਭੁੱਲਰ ਪੀ.ਸੀ.ਐਸ. ਨੇ ਫਿਰੋਜ਼ਪੁਰ ਦੇ ਐਸ.ਡੀ.ਐਮ. ਵਜੋਂ ਅੱਜ ਅਹੁਦਾ ਸੰਭਾਲਿਆ ਹੈ। ।ਇਸ ਤੋਂ ਪਹਿਲਾਂ ਉਹ ਬਤੌਰ ਸਹਾਇਕ ਕਮਿਸ਼ਨਰ (ਜ) ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਚਾਰਜ ਸੰਭਾਲਦਿਆਂ ਐਸ.ਡੀ.ਐਮ. ਸ. ਰਣਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਕਾਰਜ ਰਹੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਲੋਕ ਭਲਾਈ ਪ੍ਰਾਜੈਕਟਾਂ ਨੂੰ ਹੋਰ ਬਿਹਤਰੀ ਨਾਲ ਸਫਲਤਾਪੂਰਵਕ ਜਮੀਨੀ ਪੱਧਰ `ਤੇ ਲਾਗੂ ਕਰਵਾਉਣਾ ਅਤੇ ਹੋਰ ਨਵੀਆਂ ਲੋਕ ਭਲਾਈ ਸਕੀਮਾਂ ਦਾ ਆਮ ਲੋਕਾਂ ਨੂੰ ਲਾਭ ਪਹੁੰਚਾਉਣਾ ਤੇ ਸਬ- ਡਵੀਜ਼ਨ ਫਿਰੋਜ਼ਪੁਰ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣਾ ਉਨ੍ਹਾਂ ਦਾ ਟੀਚਾ ਰਹੇਗਾ।