ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਨੈਸ਼ਨਲ ਕਿੱਕਬਾਕਸਿੰਗ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਹਾਸਲ ਕਰਕੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਥਾਂ ਹਾਸਲ ਕਰਨ ਵਾਲੀ ਰੁਬਾਬ ਸ਼ਰਮਾ ਨੂੰ ਕੀਤਾ ਸਨਮਾਨਿਤ
AMRIK SINGH
ਫਿਰੋਜ਼ਪੁਰ 28 ਜੁਲਾਈ
ਵਿਵੇਕਾਨੰਦ ਵਰਲਡ ਸਕੂਲ ਦੇ ਹਰਫਨਮੌਲਾ ਵਿਦਿਆਰਥੀ ਰੁਬਾਬ ਸ਼ਰਮਾ ਨੇ ਕੋਲਕਾਤਾ ਵਿਖੇ ਹੋਈ ਨੈਸ਼ਨਲ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਵਿਸ਼ਵ ਚੈਂਪਿਅਨਸ਼ਿਪ ਵਿੱਚ ਆਪਣਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਡਾ.ਐਸ.ਐਨ. ਰੁਦਰਾ ਨੇ ਦੱਸਿਆ ਕਿ ਵਿਸ਼ਵ ਚੈਂਪੀਅਨਸ਼ਿਪ ਦਾ ਮੁਕਾਬਲਾ ਜੋ ਕਿ ਸਤੰਬਰ-ਅਕਤੂਬਰ ਮਹੀਨੇ ਵਿਚ ਇਟਲੀ ਵਿਖੇ ਆਯੋਜਿਤ ਕੀਤਾ ਜਾਣਾ ਹੈ। ਇਸ ਉਪਲਬਧੀ ਲਈ ਡਿਪਟੀ ਕਮਿਸ਼ਨਰ ਫਿਰੋਜ਼ੁਪਰ ਅੰਮ੍ਰਿਤ ਸਿੰਘ ਵੱਲੋਂ ਰੁਬਾਬ ਸ਼ਰਮਾ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਰੁਬਾਬ ਨੇ ਵਿਸ਼ਵ ਚੈਂਪਿਅਨਸ਼ਿਪ ਵਿਚ ਆਪਣਾ ਸਥਾਨ ਬਣਾ ਕੇ ਨਾ ਸਿਰਫ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਂ ਵੀ ਰੌਸ਼ਨ ਕੀਤਾ ਹੈ।
ਡਾ: ਰੁਦਰਾ ਨੇ ਦੱਸਿਆ ਕਿ ਜਿੱਥੇ ਰੁਬਾਬ ਸ਼ਰਮਾ ਨੇ ਆਪਣੀ ਸ਼ਾਨਦਾਰ ਜਿੱਤ ਨਾਲ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ ਉੱਥੇ ਹੀ ਉਸ ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ 94.8 ਫੀਸਦੀ ਅੰਕ ਲੈ ਕੇ ਪਾਸ ਕੀਤੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰੁਬਾਬ ਦੀ ਇਸ ਸਫਲਤਾ ਲਈ ਉਸਿ ਦੇ ਮਾਪਿਆਂ ਅਤੇ ਸਕੂਲ ਨੂੰ ਵਧਾਈ ਦਿੱਤੀ।