Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹਿਊਮੈਨਟੀਜ਼ ਵਿਸ਼ੇ `ਤੇ ਦੋ ਹਫ਼ਤਿਆਂ ਦੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਸਮਾਪਤੀ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹਿਊਮੈਨਟੀਜ਼ ਵਿਸ਼ੇ `ਤੇ ਦੋ ਹਫ਼ਤਿਆਂ ਦੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਸਮਾਪਤੀ

ਅਮਰੀਕ ਸਿੰਘ 
ਅੰਮ੍ਰਿਤਸਰ 02 ਅਗਸਤ 2022 
ਹਿਊਮੈਨਟੀਜ਼ ਵਿਸ਼ੇ `ਤੇ ਦੋ ਹਫ਼ਤਿਆਂ ਦੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਸਮਾਪਤੀ ਸੈਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।ਦੋ ਦਰਜਨ ਤੋਂ ਵੱਧ ਵਿਦਵਾਨਾਂ ਨੇ ਅਧਿਆਪਕਾਂ ਨਾਲ ਸਮਾਜਿਕ ਵਿਗਿਆਨ ਅਤੇ ਮਨੁੱਖਤਾ ਦੇ ਵਿਸ਼ੇ ਵਿੱਚ ਆਪਣੀ ਮੁਹਾਰਤ ਸਾਂਝੀ ਕੀਤੀ ਅਤੇ ਉਹਨਾਂ ਨੂੰ ਆਪਣੇ-ਆਪਣੇ ਵਿਸ਼ਿਆਂ ਵਿੱਚ ਤਾਜ਼ਾ ਘਟਨਾਵਾਂ ਬਾਰੇ ਜਾਣੂ ਕਰਵਾਇਆ।
ਸੈਸ਼ਨ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਪ੍ਰਸਿੱਧ ਜੀਵ ਵਿਗਿਆਨੀ ਅਤੇ ਯੂਨੀਵਰਸਿਟੀ ਦੇ ਡੀਨ ਸਟੂਡੈਂਟਸ ਵੈਲਫੇਅਰ, ਪ੍ਰੋ. ਅਨੀਸ਼ ਕੁਮਾਰ ਦੂਆ ਨੇ ਭਾਗ ਲੈਣ ਵਾਲੇ ਅਧਿਆਪਕਾਂ ਨਾਲ ਆਪਣੀ ਅਕਾਦਮਿਕ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਨ ਦੀ ਲੋੜ ਹੈ। ਖੁਸ਼ ਰਹਿਣ ਲਈ, ਮਨੁੱਖ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਕਦਰਾਂ-ਕੀਮਤਾਂ ਅਤੇ ਨੈਤਿਕਤਾ ਦਾ ਚੰਗਾ ਅਭਿਆਸ ਹੋਣਾ ਚਾਹੀਦਾ ਹੈ। ਪ੍ਰੋ. ਦੁਆ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਿੱਖਣਾ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਨੇ ਭਾਗ ਲੈਣ ਵਾਲਿਆਂ ਨੂੰ ਉਦਾਹਰਨ ਦਿੰਦਿਆਂ ਪੁੱਛਿਆ ਕਿ ਕੀ ਕੋਈ ਵੀ ਆਪਣੇ ਕੋਚ ਪ੍ਰਤੀ ਸੱਚੀ ਭਾਵਨਾ ਦੇ ਬਿਨਾਂ ਫੁੱਟਬਾਲ ਸਿੱਖ ਸਕਦਾ ਹੈ? ਉਨ੍ਹਾਂ ਕਿਹਾ ਕਿ ਵੱਡੀਆਂ ਚੀਜ਼ਾਂ ਨੂੰ ਜਾਣਨਾ ਉਦੋਂ ਤਕ ਬਹੁਤ ਮੁਸ਼ਕਲ ਹੈ ਜਦੋਂ ਤੱਕ ਤੁਸੀਂ ਇਸਦੇ ਜਾਨਣ ਦੇ ਕਾਰਜ ਵਿਚ ਅਨੰਦ ਮਹਿਸੂਸ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਲੋਕ ਸਮਾਜ ਦੀਆਂ ਸਮੱਸਿਆਵਾਂ ਲਈ ਅਧਿਆਪਕ ਅਤੇ ਅਕਾਦਮਿਕ ਆਗੂ ਦੇ ਤੌਰ `ਤੇ ਸਾਡੇ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਬਾਰੇ ਇਹ ਗੱਲ ਦੀ ਸਪਸ਼ਟਤਾ ਹੋਣੀ ਚਾਹੀਦੀ ਹੈ ਕਿ ਮੈਂ ਕੀ ਕਰ ਸਕਦਾ ਹਾਂ ਅਤੇ ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਨੂੰ ਆਪਣੀ ਸਮਰੱਥਾ `ਤੇ ਵਿਸ਼ਵਾਸ ਰੱਖਣ ਦੀ ਬਹੁਤ ਜ਼ਰੂਰਤ ਹੈ।
ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਪ੍ਰੋ. (ਡਾ.) ਸੁਧਾ ਜਿਤੇਂਦਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢਣ ਲਈ ਤਹਿ ਦਿਲੋਂ ਧੰਨਵਾਦ ਕੀਤਾ।ਕੋਰਸ ਦੇ ਕੋਆਰਡੀਨੇਟਰ, ਪ੍ਰੋ. ਰਾਜੇਸ਼ ਕੁਮਾਰ ਅਤੇ ਡਾ. ਗੁਰਪ੍ਰੀਤ ਰੰਧਾਵਾ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਰਾਜੇਸ਼ ਕੁਮਾਰ ਨੇ ਰਿਫਰੈਸ਼ਰ ਕੋਰਸ ਦੀ ਸੰਖੇਪ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਇਸ ਵਿੱਚ 12 ਕਾਰਜਕਾਰੀ ਦਿਨ, 32 ਅਕਾਦਮਿਕ ਸੈਸ਼ਨਾਂ ਤੋਂ ਇਲਾਵਾ 4 ਮੁਲਾਂਕਣ ਅਤੇ ਪ੍ਰੀਖਿਆ ਸੈਸ਼ਨ ਸਨ।ਕੋਰਸ ਕੋ-ਕੋਆਰਡੀਨੇਟਰ, ਡਾ. ਗੁਰਪ੍ਰੀਤ ਕੌਰ, ਚੇਅਰਪਰਸਨ, ਯੂਨੀਵਰਸਿਟੀ ਬਿਜ਼ਨਸ ਸਕੂਲ ਨੇ ਮਹਿਮਾਨਾਂ ਅਤੇ ਮੀਟਿੰਗ ਵਿੱਚ ਮੌਜੂਦ ਸਾਰਿਆਂ ਦਾ ਧੰਨਵਾਦ ਕੀਤਾ।    

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *