Breaking News

ਸਾਫਟ ਸਕਿੱਲ ਪ੍ਰੋਗਰਾਮ ਮਿਸ਼ਨ ਸੁਨਹਿਰੀ ਸ਼ੁਰੂਆਤ ਤਹਿਤ ਕੀਤੀ ਗਈ ਪਹਿਲੇ ਬੈਚ ਦੀ ਸ਼ੁਰੂਆਤ

ਸਾਫਟ ਸਕਿੱਲ ਪ੍ਰੋਗਰਾਮ ਮਿਸ਼ਨ ਸੁਨਹਿਰੀ ਸ਼ੁਰੂਆਤ ਤਹਿਤ ਕੀਤੀ ਗਈ ਪਹਿਲੇ ਬੈਚ ਦੀ ਸ਼ੁਰੂਆਤ

ਅਮਰੀਕ ਸਿੰਘ
ਅੰਮ੍ਰਿਤਸਰ , 2 ਅਗਸਤ:
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ 12ਵੀਂ ਅਤੇ ਗ੍ਰੈਜੂਏਟ ਪਾਸ ਲੜਕੇ/ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਕਰਨ ਹਿੱਤ BPO  ਇਡੰਸਟਰੀ ਤੋਂ ਪ੍ਰਾਪਤ ਅਸਾਮੀਆਂ ਨੂੰ ਭਰਨ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਬਿਊਰੋ ਆਫ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਦੀ ਯੋਗ ਅਗਵਾਈ ਹੇਠ  ਸਾਫਟ ਸਕਿੱਲ ਪ੍ਰੋਗਰਾਮ ਮਿਸ਼ਨ ਸੁਨਹਿਰੀ ਸ਼ੁਰੂਆਤ ਤਹਿਤ ਪਹਿਲੇ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਦੇ ਨੋਡਲ ਅਫਸਰ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ ਜਿਲ੍ਹਾ ਬਿਊਰੋ ਆਫ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੈਚ 30 ਪ੍ਰਾਰਥੀਆਂ ਦਾ ਬਣਾਇਆ ਗਿਆ ਹੈ ਜੋ ਕਿ ਅਗਲੇ 10 ਦਿਨ ਤੱਕ ਚੱਲੇਗਾ। ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ MPACT ਕੰਪਨੀ ਨਾਲ MOU ਕੀਤਾ ਗਿਆ ਹੈ ਜਿਸ ਤਹਿਤ ਸਬੰਧਤ ਟ੍ਰੇਨਿੰਗ ਪਾਰਟਨਰ ਵੱਲੋਂ ਰੋਜਾਨਾ 3 ਘੰਟੇ ਦੀ ਕਲਾਸ ਵਿੱਚ ਪ੍ਰਾਰਥੀਆਂ ਨੂੰ ਪ੍ਰਸਨੈਲਟੀ ਡਿਪੈਲਪਮੈਂਟ, ਕਮਨੀਕੇਸ਼ਨ ਸਕਿੱਲ ਆਦਿ ਸਬੰਧੀ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਹੋਣ ਵਾਲੀ ਇੰਟਰਵਿਊ ਦੇ ਕਾਬਲ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਇਸ ਬੈਚ ਉਪਰੰਤ ਲੋੜਵੰਦ ਪ੍ਰਾਰਥੀਆਂ ਦੀ ਨਵੇਂ ਬੈਚ ਵੀ ਚਲਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥੀਆਂ ਨੂੰ ਰੋਜਗਾਰ ਦੇ ਕਾਬਲ ਬਣਾ ਕੇ ਰੋਜਗਾਰ ਦਵਾਇਆ ਜਾ ਸਕੇ।    

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *