Breaking News

ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-
 ਤਿਰੰਗੇ ਨਾਲ ਸੈਲਫੀ ਲੈ ਕੇ ਕੀਤੀ ਜਾਵੇ ਅਪਲੋਡ

ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-
 ਤਿਰੰਗੇ ਨਾਲ ਸੈਲਫੀ ਲੈ ਕੇ ਕੀਤੀ ਜਾਵੇ ਅਪਲੋਡ
ਫਿਰੋਜ਼ਪੁਰ,  12 ਅਗਸਤ
          ਹਰ ਘਰ ਤਿਰੰਗਾ ਮੁਹਿੰਮ ਨੂੰ ਜ਼ਮੀਨੀ ਪੱਤਰ ਤੱਕ ਲਾਂਚ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਆ, ਜ਼ੀਰਾ ਦੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਵੱਲੋਂ ਸਰਕਾਰੀ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਨੂੰ ਲਾਂਚ ਕੀਤਾ ਅਤੇ  ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜਿ਼ਲ੍ਹਾ ਵਾਸੀ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ।
               ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਆ ਪਹਿਲਵਪਾਨ ਵਿਖੇ ਪਹੁੰਚ ਕੇ ਹਰ ਘਰ ਤਿੰਰਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਤੇ ਹੋਰਨਾਂ ਪਿੰਡ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਦਿਆਂ 13 ਤੋਂ 15 ਅਗਸਤ ਤੱਕ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ।
          ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਨੇ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਪਹੁੰਚ ਕੇ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਦੇਸ਼ ਭਗਤੀ ਦਾ ਜ਼ਜ਼ਬਾ ਪੈਦਾ ਕਰਦਾ ਪ੍ਰਭਾਵਸ਼ਾਲੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਵਿਧਾਇਕ ਰਜ਼ਨੀਸ ਦਹੀਆ ਨੇ ਕਿਹਾ ਕਿ ਝੰਡਾ ਲਹਿਰਾਉਂਦੇ ਸਮੇਂ ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ।
          ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆਂ ਵੱਲੋਂ ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਵਿਖੇ ਪਹੁੰਚ ਕੇ    ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਹਲਕਾ ਜ਼ੀਰਾ ਦੇ ਵਾਸੀਆਂ ਨੂੰ ਕਿਹਾ ਕਿ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਤਿਰੰਗਾ ਜ਼ਰੂਰ ਲਹਿਰਾਉਣ।
          ਹਲਕਾ ਗੁਰੂਹਰਸਹਾਏ ਦੇ ਸਰਕਾਰੀ ਹਾਈ ਸਕੂਲ ਪਿੰਡੀ ਵਿੱਚ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐਸਡੀਐਮ ਸ੍ਰੀ ਪ੍ਰੀਤਇੰਦਰ ਸਿੰਘ ਨੇ ਹਰ ਘਰ ਤਿਰੰਗਾ ਦੀ ਸ਼ੁਰੂਆਤ ਕੀਤੀ ਅਤੇ ਸਕੂਲੀ ਬੱਚਿਆਂ ਨੂੰ ਤਿਰੰਗੇ ਬਾਰੇ ਜਾਣਕਾਰੀ ਦਿੱਤੀ ਗਈ।
ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ਤੇ ਵੀ ਅਪਲੋਡ ਜ਼ਰੂਰ ਕੀਤੀ ਜਾਵੇ।
                ਇਸ ਮੌਕੇ ਐਸ.ਡੀ.ਐਮ. ਸ. ਰਣਜੀਤ ਸਿੰਘ, ਐਸ.ਡੀ.ਐਮ. ਸ੍ਰੀ ਇੰਦਰ ਪਾਲ, ਡੀ ਈ ਓ ਸ੍ਰੀ ਚਮਕੌਰ ਸਿੰਘ ਸਰ੍ਹਾਂ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੀਵ ਛਾਬੜਾ,ਡਿਪਟੀ ਡੀ ਈ ਓ ਸੈਕੰਡਰੀ ਸ੍ਰੀ ਕੋਮਲ ਅਰੋੜਾ,  ਡਿਪਟੀ ਡੀ ਈ ਓ ਐਲੀਮੈਂਟਰੀ ਡਾ. ਸਤਿੰਦਰ ਸਿੰਘ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਅਧਿਕਾਰ/ਕਰਮਚਾਰੀ ਤੇ ਵਿਦਿਆਰਥੀ ਹਾਜ਼ਰ ਸਨ।
 



About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *