ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
AMRIK SINGH ANDGURSHARAN SANDHU
ਫਿਰੋਜ਼ਪੁਰ, 22 ਅਗਸਤ :
ਉਪ ਮੰਡਲ ਮੈਜਿਸਟਰੇਟ, ਫਿਰੋਜ਼ਪੁਰ ਰਣਜੀਤ ਸਿੰਘ ਵੱਲੋਂ ਤਹਿਸੀਲ ਫਿਰੋਜ਼ਪੁਰ ਵਿੱਚ ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਦੇ ਸਬੰਧ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਫਿਰੋਜ਼ਪੁਰ ਅਤੇ ਕਾਰਜਸਾਧਕ ਅਫਸਰ, ਨਗਰ ਕੌਂਸਲ ਫਿਰੋਜਪੁਰ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਕਾਰਜਸਾਧਕ ਅਫਸਰ, ਨਗਰ ਕੌਂਸਲ, ਫਿਰੋਜਪੁਰ ਸ੍ਰੀ ਸੰਜੇ ਬਾਂਸਲ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਕਿ ਪਿੰਡਾਂ ਦੇ ਲੋਕ ਬੀਮਾਰ ਅਤੇ ਫੰਡਰ ਗਾਵਾਂ ਨੂੰ ਸ਼ਹਿਰ ਵਿੱਚ ਛੱਡ ਜਾਂਦੇ ਹਨ ਜਿਸ ਕਰਕੇ ਅਵਾਰਾ ਪਸ਼ੂਆਂ ਦਾ ਇਲਾਜ ਨਾ ਹੋਣ ਕਰਕੇ ਉਨ੍ਹਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਬਾਕੀ ਪਸ਼ੂਆਂ ਵਿੱਚ ਵੀ ਹੋਰ ਬੀਮਾਰੀਆਂ ਫੈਲ ਰਹੀਆਂ ਹਨ। ਇਸ ਮੌਕੇ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਫਿਰੋਜਪੁਰ ਵੱਲੋਂ ਸੁਝਾਉ ਦਿੱਤਾ ਗਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਲਗਾਏ ਹੋਏ ਨਾਕਿਆਂ ਤੇ ਚੈਕਿੰਗ ਕੀਤੀ ਜਾਵੇ ਅਤੇ ਜਿਹੜੇ ਲੋਕ ਆਪਣੇ ਵਹੀਕਲਾਂ ਤੇ ਪਸ਼ੂਆਂ ਨੂੰ ਲੈਕੇ ਜਾਂਦੇ ਹਨ, ਉਨ੍ਹਾਂ ਤੋਂ ਸਖਤੀ ਨਾਲ ਪੁੱਛ ਪੜਤਾਲ ਕਰਨ ਉਪਰੰਤ ਹੀ ਸ਼ਹਿਰ ਵਿੱਚ ਦਾਖਲ ਹੋਣ ਦਿੱਤਾ ਜਾਵੇ ਤਾਂ ਜੋ ਬਾਹਰਲੇ ਪਿੰਡਾਂ ਤੋਂ ਸ਼ਹਿਰ ਵਿੱਚ ਅਵਾਰਾ ਪਸ਼ੂ ਲਿਆ ਕੇ ਛੱਡਣ ਦਾ ਸਿਲਸਿਲਾ ਰੋਕਿਆ ਜਾ ਸਕੇ।
ਤਹਿਸਹੀਲ ਫਿਰੋਜਪੁਰ ਵਿੱਚ ਅਵਾਰਾ ਪਸ਼ੂਆਂ ਵਿੱਚ ਫੈਲ ਰਹੀਆਂ ਬੀਮਾਰੀਆਂ ਨੂੰ ਰੋਕਣ ਲਈ ਐਸ.ਡੀ.ਐਮ. ਰਣਜੀਤ ਸਿੰਘ ਵੱਲੋਂ ਸਬੰਧਿਤ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਤਹਿਸੀਲ ਫਿਰੋਜ਼ਪੁਰ ਅਵਾਰਾ ਪਸ਼ੂਆਂ ਦੇ ਬੀਮਾਰ ਹੋਣ ਸਬੰਧੀ ਕੋਈ ਵੀ ਕੇਸ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਮੌਕੇ ‘ਤੇ ਡਾਕਟਰੀ ਟੀਮ ਨੂੰ ਭੇਜਦੇ ਹੋਏ ਉਨ੍ਹਾਂ ਦਾ ਲੋੜੀਂਦਾ ਇਲਾਜ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸ਼ਹਿਰ ਅਤੇ ਆਲੇ-ਦੁਆਲੇ ਦੀਆਂ ਗਊਸ਼ਾਲਾਵਾਂ ਵਿੱਚ ਵੀ ਮੈਡੀਕਲ ਟੀਮਾਂ ਭੇਜ ਕੇ ਪਸ਼ੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਬੀਮਾਰ ਪਸ਼ੂਆਂ ਦਾ ਇਲਾਜ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਾਰਜ ਸਾਧਕ ਅਫਸਰ ਨਗਰ ਕੌਂਸਲ, ਫਿਰੋਜ਼ਪੁਰ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰਾਂ ਵਿੱਚ ਮਰ ਚੁੱਕੇ ਪਸ਼ੂਆਂ ਨੂੰ ਦਫਨਾਉਣ ਲਈ ਆਪਣੇ ਪੱਧਰ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਇੰਨ੍ਹਾਂ ਪਸ਼ੂਆਂ ਦੇ ਮਰਨ ਕਾਰਨ ਬਾਕੀ ਪਸ਼ੂਆਂ ਵਿੱਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਐਸ.ਡੀ.ਐਮ. ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਮੁਸ਼ਕਲ ਘੜੀ ਵਿੱਚ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਜਦੋਂ ਵੀ ਕਿਸੇ ਮ੍ਰਿਤਕ ਪਸ਼ੂਆਂ ਦੀ ਡੈੱਡ ਬੋਡੀ ਦਾ ਪਤਾ ਲੱਗਦਾ ਹੈ ਤਾਂ ਕਾਰਜਸਾਧਕ ਅਫਸਰ, ਨਗਰ ਕੌਂਸਲ, ਫਿਰੋਜਪੁਰ ਨਾਲ ਸਿੱਧੇ ਤੌਰ ਤੇ ਉਨ੍ਹਾਂ ਦੇ ਮੋਬਾਇਲ ਨੰਬਰ 97802-00721 ‘ਤੇ ਸੰਪਰਕ ਕੀਤਾ ਜਾਵੇ ਅਤੇ ਜਦੋਂ ਵੀ ਕਿਤੇ ਬੀਮਾਰ ਪਸ਼ੂ ਦਾ ਪਤਾ ਲੱਗਦਾ ਹੈ ਤਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਫਿਰੋਜ਼ਪੁਰ ਨਾਲ ਸਿੱਧੇ ਤੌਰ ‘ਤੇ ਉਨ੍ਹਾਂ ਦੇ ਮੋਬਾਇਲ ਨੰਬਰ 94787–14477 ਤੇ ਸੰਪਰਕ ਕੀਤਾ ਜਾਵੇ।