Breaking News

ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ – ਡਾ: ਅਨਿਲ ਕੁਮਾਰ
ਰ ਵਿਅਕਤੀ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਸਹੁੰ ਪੱਤਰ ਭਰੇ- ਸਿਵਲ ਸਰਜਨ

ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਰੌਸ਼ਨ ਕਰ ਸਕਦੀਆਂ ਹਨ – ਡਾ: ਅਨਿਲ ਕੁਮਾਰ
ਰ ਵਿਅਕਤੀ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਸਹੁੰ ਪੱਤਰ ਭਰੇ- ਸਿਵਲ ਸਰਜਨ

ਅਮਰੀਕ ਸਿੰਘ ਗੁਰਸ਼ਰਨ ਸੰਧੂ
ਫਿਰੋਜ਼ਪੁਰ, 24 ਅਗਸਤ
ਸਿਹਤ ਵਿਭਾਗ ਫਿਰੋਜ਼ਪੁਰ ਤੋਂ ਸਿਵਲ ਸਰਜਨ ਡਾ. ਅਨਿਲ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਅੱਖਾਂ ਦਾਨ ਪੰਦਰਵਾੜੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਿਵਲ ਸਰਜਨ ਡਾ: ਅਨਿਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਅਗਸਤ, 2022 ਤੋਂ 08 ਸਤੰਬਰ, 2022 ਤੱਕ ਜ਼ਿਲ•ਾ ਫਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਅੱਖਾਂ ਦਾਨ ਦੀ ਮਹੱਤਤਾ ਅਤੇ ਅੱਖਾਂ ਦਾਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਨੂੰ ਰੌਸ਼ਨ ਕਰ ਸਕਦੀਆਂ ਹਨ, ਇਸ ਲਈ ਹਰ ਵਿਅਕਤੀ ਨੂੰ ਜੀਵਨ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਸਹੁੰ ਪੱਤਰ ਭਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚੋਂ ਅੰਨ੍ਹੇਪਣ ਦਾ ਖਾਤਮਾ ਕੀਤਾ ਜਾ ਸਕੇ। ਨਾਲ ਹੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਖਾਂ ਦਾ ਦਾਨ ਮੌਤ ਤੋਂ ਬਾਅਦ 4 ਤੋਂ 6 ਘੰਟੇ ਦੇ ਅੰਦਰ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਭਾਵੇਂ ਉਸ ਨੇ ਐਨਕਾਂ ਲਗਾਈਆਂ ਹੋਣ, ਅੱਖਾਂ ਦਾ ਅਪਰੇਸ਼ਨ ਕਰਵਾਇਆ ਹੋਵੇ ਜਾਂ ਕਾਂਟੈਕਟ ਲੈਂਜ਼ ਲਗਾਇਆ ਹੋਵੇ। ਮੌਤ ਤੋਂ ਤੁਰੰਤ ਬਾਅਦ ਅੱਖਾਂ ਦਾਨ ਲਈ ਆਈ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾਂ ਵਿੱਚ ਪੂਰੀ ਹੋ ਜਾਂਦੀ ਹੈ।
ਪ੍ਰੋਗਰਾਮ ਨੋਡਲ ਅਫਸਰ ਅਤੇ ਸਹਾਇਕ ਸਿਵਲ ਸਰਜਨ ਡਾ.ਸੁਸ਼ਮਾ ਠੱਕਰ ਨੇ ਦੱਸਿਆ ਕਿ ਅੱਖਾਂ ਦਾਨ ਕਰਨ ਲਈ ਵਚਨ ਫਾਰਮ ਭਰਨ ਲਈ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਤੁਸੀਂ ਅੱਖਾਂ ਦਾਨ ਦੇ ਸਮੇਂ 104 ‘ਤੇ ਕਾਲ ਕਰਕੇ ਜਾਂ ਆਪਣੇ ਨਜ਼ਦੀਕੀ ਬੈਂਕ ਨਾਲ ਤਾਲਮੇਲ ਕਰਕੇ ਆਪਣੀਆਂ ਅੱਖਾਂ ਦਾਨ ਕਰ ਸਕਦੇ ਹੋ।
ਇਸ ਮੌਕੇ ਡੀਐਮਸੀ ਡਾ: ਰਜਿੰਦਰ ਮਨਚੰਦਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਹਰਕੀਰਤ ਸਿੰਘ, ਡਾ: ਜੈਨੀ ਗੋਇਲ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |


—-


About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *