Breaking News

ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ: ਸਿਵਲ ਸਰਜਨ ਡਾ ਚਰਨਜੀਤ ਸਿੰਘ

ਕੋਟਪਾ ਐਕਟ ਦੀ ਉਲੰਘਣਾਂ ਕਰਨ ਤੇ 19 ਚਲਾਣ ਕਟੇ ਗਏ

ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ: ਸਿਵਲ ਸਰਜਨ ਡਾ ਚਰਨਜੀਤ ਸਿੰਘ

ਕੋਟਪਾ ਐਕਟ ਦੀ ਉਲੰਘਣਾਂ ਕਰਨ ਤੇ 19 ਚਲਾਣ ਕਟੇ ਗਏ

AMRIK SINGH AND GURSHARAN SANDHU

ਅੰਮ੍ਰਿਤਸਰ 24 ਅਗਸਤ —

ਆਜਾਦੀ ਕਾ ਅੰਮ੍ਰਿਤ ਮਹਾਂਹੋਸਤਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ, ਤਹਿਤ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋ ਡੀ.ਡੀ.ਐਚ.ਓ. ਕਮ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ, ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਏ.ਐਮ.ਉ. ਰਾਮ ਮਹਿਤਾ, ਐਸ.ਆਈ ਪਰਮਜੀਤ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ, ਹਰਜਿੰਦਰਪਾਲ ਸਿੰਘ ਅਤੇ ਰਸ਼ਪਾਲ ਸਿੰਘ ਸ਼ਾਮਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 19 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਮਜੀਠਾ ਰੋੜ, ਮਾਲ ਰੋਡ, ਇੰਦਰਾ ਕਲੌਨੀ, ਤੁੰਗ ਬਾਲਾ ਅਤੇ ਬਾਈਪਾਸ ਜੀ.ਟੀ. ਰੋਡ ਦੇ ਨੇੜੇ ਦੇ ਇਲਾਕਿਆਂ ਵਿਚ 19 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ। ਪੰਜਾਬ ਸਰਕਾਰ ਵਲੋਂ ਐਨ.ਟੀ.ਸੀ.ਪੀ. ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀ ਦਿੰਦਿਆ ਹਦਾਇਤਾਂ ਜਾਰੀ ਕੀਤੀਆਂ। ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

===—


About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *