ਪੰਜਾਬ ਦੇ ਮੁੱਖ ਮੰਤਰੀ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮਦ ਮੌਕੇ ਪ੍ਰਸ਼ਾਸਨ ਨੇ ਸੰਗਤ ਨੂੰ ਰੋਕਿਆ ਮੰਦਭਾਗਾ-ਐਡਵੋਕੇਟ ਧਾਮੀਅਮਰੀਕ ਸਿੰਘ ਗੁਰਸ਼ਰਨ ਸੰਧੂ ਅੰਮ੍ਰਿਤਸਰ 30 ਅਗਸਤਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਪ੍ਰਸ਼ਾਸਨ ਨੇ ਸੰਗਤ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਸਿਆਸੀ ਆਗੂਆਂ ਨੂੰ ਨਿਮਾਣੇ ਸਿੱਖ ਵਜੋਂ ਗੁਰੂ ਘਰ ਵਿਖੇ ਮੱਥਾ ਟੇਕਣ ਲਈ ਆਉਣਾ ਚਾਹੀਦਾ ਹੈ। ਤਾਨਾਸ਼ਾਹੀ ਢੰਗ ਨਾਲ ਨਹੀਂ।ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਤਾਂ ਸੰਗਤਾਂ ਨੂੰ ਸੜਕਾਂ ਅਤੇ ਪਲਾਜ਼ਾ 'ਤੇ ਲੰਮਾ ਸਮਾਂ ਰੋਕਣਾ ਜਾਇਜ਼ ਨਹੀਂ |ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸੰਗਤਾਂ ਲਈ ਅਹਿਮ ਦਿਹਾੜਾ ਹੈ, ਜਿਸ ਮੌਕੇ ਸੰਗਤਾਂ ਲੱਖਾਂ ਦੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੁੰਦੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਆਪਣੀ ਸ਼ਰਧਾ ਦਿਖਾਉਣਾ ਚੰਗੀ ਗੱਲ ਹੈ ਪਰ ਪ੍ਰਸ਼ਾਸਨ ਦਾ ਸ਼ਰਧਾਲੂਆਂ ਪ੍ਰਤੀ ਵਤੀਰਾ ਉਨ੍ਹਾਂ ਦੀ ਸ਼ਰਧਾ ਨੂੰ ਠੇਸ ਪਹੁੰਚਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਵੀ ਅਜਿਹਾ ਹੀ ਵਾਪਰਿਆ ਸੀ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਸੀ ਅਤੇ ਸਿਆਸੀ ਆਗੂਆਂ ਨੂੰ ਗੁਰੂ ਘਰਾਂ ਵਿੱਚ ਮੱਥਾ ਟੇਕਣ ਮੌਕੇ ਸੰਗਤ ਨੂੰ ਪ੍ਰੇਸ਼ਾਨੀ ਨਾ ਕਰਨ ਦੀ ਅਪੀਲ ਕੀਤੀ ਸੀ।. ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਨਾ ਕਰਨ।+