ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਪੰਜ ਮੈਂਬਰੀ ਏਕਤਾ ਕਮੇਟੀ ਦਾ ਐਲਾਨ
ਅਮਰੀਕ ਸਿੰਘ
ਚੰਡੀਗੜ੍ਹ 07 ਸਤੰਬਰ :
ਸਿੱਖ ਕੌਮ ਦੇ ਨੌਜੁਆਨਾਂ ਦੀ ਇਤਿਹਾਸਕ ਜੱਥੇਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਮੁੜ ਸੰਗਠਿਤ ਕਰਨ ਅਤੇ ਆਪਸੀ ਏਕਤਾ ਕਾਇਮ ਕਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਫੈਡਰੇਸ਼ਨ ਵਿੱਚ ਅਹਿਮ ਸੇਵਾਵਾਂ ਨਿਭਾਉਣ ਵਾਲੇ ਪ੍ਰਮੁੱਖ ਸਾਬਕਾ ਫੈਡਰੇਸ਼ਨ ਆਗੂਆਂ ਨਾਲ ਮੀਟਿੰਗ ਕਰਕੇ 5 ਮੈਂਬਰੀ ਕਮੇਟੀ ਗਠਿਤ ਕੀਤੀ ਹੈ।
ਜਿਸ ਵਿੱਚ ਸ. ਵਿਰਸਾ ਸਿੰਘ ਵਲਟੋਹਾ, ਸ. ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਸ. ਕਰਨੈਲ ਸਿੰਘ ਪੀਰ ਮੁਹੰਮਦ ਸ. ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਆ ਗਿਆ ਹੈ। ਇਹ ਪੰਜ ਮੈਂਬਰੀ ਏਕਤਾ ਕਮੇਟੀ ਸਮੂਹ ਫੈਡਰੇਸ਼ਨ ਧੜਿਆਂ ਨਾਲ ਸੰਪਰਕ ਕਰਕੇ ਆਉਂਦੇ ਦਿਨਾਂ ਵਿੱਚ ਫੈਡਰੇਸ਼ਨ ਨੂੰ ਪੂਰੇ ਜਾਹੋ-ਜਲਾਲ ਨਾਲ ਇੱਕਜੁਟ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨਾਲ ਮੁੜ ਮੀਟਿੰਗ ਕਰੇਗੀ।
ਅੱਜ ਦੀ ਮੀਟਿੰਗ ਵਿੱਚ ਬਹੁਤ ਹੀ ਅਹਿਮ ਵਿਚਾਰਾਂ ਉੱਪਰ ਚਰਚਾ ਹੋਈ ਇਸ ਮੀਟਿੰਗ ਵਿੱਚ ਫੈਡਰੇਸ਼ਨ ਆਗੂ ਸ. ਜਗਰੂਪ ਸਿੰਘ ਚੀਮਾ ਵੀ ਹਾਜ਼ਿਰ ਸਨ।