Breaking News

ਝੋਲਾਛਾਪ ਡਾਕਟਰਾਂ ਤੇ ਕੱਸਿਆ ਜਾਵੇ ਸ਼ਿਕੰਜਾ – ਵਧੀਕ ਡਿਪਟੀ ਕਮਿਸ਼ਨਰ

ਲਿੰਗ -ਅਨੁਪਾਤ ਵਿਚ ਕੀਤਾ ਜਾਵੇ ਸੁਧਾਰ

ਜਿਲ੍ਹਾ ਸਿਹਤ ਸੋਸਾਇਟੀ ਦੀ ਹੋਈ ਮੀਟਿੰਗ

ਝੋਲਾਛਾਪ ਡਾਕਟਰਾਂ ਤੇ ਕੱਸਿਆ ਜਾਵੇ ਸ਼ਿਕੰਜਾ – ਵਧੀਕ ਡਿਪਟੀ ਕਮਿਸ਼ਨਰ

ਲਿੰਗ -ਅਨੁਪਾਤ ਵਿਚ ਕੀਤਾ ਜਾਵੇ ਸੁਧਾਰ

ਜਿਲ੍ਹਾ ਸਿਹਤ ਸੋਸਾਇਟੀ ਦੀ ਹੋਈ ਮੀਟਿੰਗ

ਅਮਰੀਕ  ਸਿੰਘ ਅਤੇ  ਗੁਰਸ਼ਰਨ ਸੰਧੂ 

ਅੰਮ੍ਰਿਤਸਰ, 7 ਸਤੰਬਰ 2022:–

ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਝੋਲਾ ਛਾਪ ਡਾਕਟਰਾਂ ਤੇ ਸ਼ਿਕੰਜਾ ਕੱਸਿਆ ਜਾਵੇ ਅਤੇ ਗੈਰ ਮਾਨਤਾ ਪ੍ਰਾਪਤ ਡਾਕਟਰਾਂ ਤੇ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇ। ਉਨਾਂ ਕਿਹਾ ਕਿ ਇਹ ਝੋਲਾ ਛਾਪ ਡਾਕਟਰ  ਲੋਕਾਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਹਨ। ਜਿਸਨੂੰ ਰੋਕਿਆ ਜਾਣਾ ਬਹੁਤ ਜ਼ਰੂਰੀ ਹੈ।

ਸ੍ਰੀ ਸੁਰਿੰਦਰ ਸਿੰਘ ਨੇ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾਣ ਅਤੇ ਪੀ.ਐਨ.ਡੀ.ਟੀ. ਐਕਟ ਅਧੀਨ ਅਲਟ੍ਰਾ ਸਾਊਂਡ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਜਿਥੇ ਵੀ ਕਿਥੇ ਭਰੂਣ ਹੱਤਿਆ ਸੰਬਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਡਾਕਟਰਾਂ ਨੂੰ ਕਿਹਾ ਕਿ ਗਰਭਵਤੀ ਔਰਤਾਂ ਦੀ ਡਲੀਵਰੀ ਨੂੰ ਸਰਕਾਰੀ ਹਸਪਤਾਲਾਂ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਲੋਕਾਂ  ਨੂੰ ਜਾਗਰੂਕ ਵੀ ਕੀਤਾ ਜਾਵੇ ਕਿ ਘਰਾਂ ਨਾਲੋਂ ਹਸਪਤਾਲਾਂ ਵਿੱਚ ਡਲੀਵਰੀ ਸੁਰੱਖਿਅਤ ਹੁੰਦੀ ਹੈ ਅਤੇ ਜੱਚਾ-ਬੱਚਾ ਦੋਵੇਂ ਸੁਰੱਖਿਅਤ ਰਹਿੰਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਡਾਕਟਰਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੀ ਸਿਹਤ ਜਾਂਚ ਜਰੂਰ ਕੀਤੀ ਜਾਵੇ ਅਤੇ ਸਾਰੇ ਬੱਚਿਆਂ ਦਾ ਟੀਕਾਕਰਨ ਜਰੂਰੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਚੰਗਾ ਆਹਾਰ ਲੈਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਬਦਲਣ ਨਾਲ ਡੇਂਗੂ ਦਾ ਖਤਰਾ ਵੀ ਹੋ ਗਿਆ ਹੈ। ਇਸ ਲਈ ਡੇਂਗੂ ਦੇ  ਡੰਕ ਨੂੰ ਰੋਕਣ ਲਈ ਲਗਾਤਾਰ ਸ਼ਹਿਰ ਵਿੱਚ ਫਾਗਿੰਗ ਕਰਵਾਈ ਜਾਵੇ ਅਤੇ ਘਰਾਂ, ਦਫਤਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕਿਤੇ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਵਿਰੁੱਧ  ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਚਲਾਨ ਵੀ ਕੀਤੇ ਜਾਣ।

            ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਮਹੀਨੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋੜ ਪੈਣ ਤੇ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿਖੇ ਰੈਫਰ ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ ਘਰ ਜਾ ਕੇ ਔਰਤਾਂ ਨੂੰ ਸਰਕਾਰੀ ਹਸਪਤਾਲ ਵਿਖੇ ਡਲੀਵਰੀ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੀਟਿੰਗ ਵਿੱਚ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਜੀਤ ਸਿੰਘ, ਜਿਲ੍ਹਾ ਸਿਹਤ ਅਫ਼ਸਰ, ਡਾ. ਨਵੀਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਮਲੇਰੀਆ ਅਫ਼ਸਰ ਡਾ. ਮਦਨ ਮੋਹਨ, ਡਿਪਟੀ ਮੀਡੀਆ ਮਾਸ ਅਫ਼ਸਰ ਅਮਨਦੀਪ ਭੁੱਲਰ, ਜਿਲ੍ਹਾ ਆਯੂਰਵੈਦਿਕ ਅਫ਼ਸਰ ਮਲਵਿੰਦਰ ਸਿੰਘ , ਡਾ. ਰਾਜੂ ਚੌਹਾਨ ਤੋਂ ਇਲਾਵਾ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *