Breaking News

ਰਾਜਪਾਲ ਦੇ ਫੈਸਲੇ ਨਾਲ ਜਨਤਾ ਦਾ ਪੈਸਾ ਬਰਬਾਦ ਹੋਣ ਤੋਂ ਬਚਿਆ, ਹੁਣ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲੋੜ : ਅਕਾਲੀ ਦਲ

ਰਾਜਪਾਲ ਸਾਜ਼ਿਸ਼ ਦੇ ਅਸਲ ਦੋਸ਼ੀਆਂ ਨੂੰ ਬੇਨਕਾਬ ਤੇ ਕਾਬੂ ਕਰਨ ਵਾਸਤੇ ਵਿਸਥਾਰਿਤ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ

ਰਾਜਪਾਲ ਦੇ ਫੈਸਲੇ ਨਾਲ ਜਨਤਾ ਦਾ ਪੈਸਾ ਬਰਬਾਦ ਹੋਣ ਤੋਂ ਬਚਿਆ, ਹੁਣ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲੋੜ : ਅਕਾਲੀ ਦਲ

ਰਾਜਪਾਲ ਸਾਜ਼ਿਸ਼ ਦੇ ਅਸਲ ਦੋਸ਼ੀਆਂ ਨੂੰ ਬੇਨਕਾਬ ਤੇ ਕਾਬੂ ਕਰਨ ਵਾਸਤੇ ਵਿਸਥਾਰਿਤ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ

ਅਮਰੀਕ ਸਿੰਘ 

ਚੰਡੀਗੜ੍ਹ, 21 ਸਤੰਬਰ 

 ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਗਵੰਤ ਮਾਨ ਸਰਕਾਰ ਵੱਲੋਂ ਸੱਦੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਲਈ ਪ੍ਰਵਾਨਗੀ ਵਾਪਸ ਲੈਣ ਨਾਲ ਜਨਤਾ ਦਾ ਪੈਸਾ ਬਰਬਾਦ ਹੋਣ ਤੋਂ ਬੱਚ ਗਿਆ ਹੈ ਜੋ ਸ੍ਰੀ ਭਗਵੰਤ ਮਾਨ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਿਰਫ ਇਕ ਸਿਆਸੀ ਡਰਾਮੇਬਾਜ਼ੀ ਵਾਸਤੇ ਬਰਬਾਦ ਕਰਨਾ ਚਾਹੁੰਦੇ ਸਨ। 

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਹਿਾ ਕਿ ਭਾਵੇਂ ਰਾਜਪਾਲ ਦੇ ਫੈਸਲੇ ਨਾਲ ਜਨਤਾ ਦਾ ਪੈਸਾ ਬਰਬਾਦ ਹੋਣ ਤੋਂ ਬੱਚ ਗਿਆ ਹੈ ਪਰ ਇਸ ਸਾਰੇ ਮਾਮਲੇ ਦੀ ਵਿਸਥਾਰਿਤ ਜਾਂਚ ਦੀ ਲੋੜ ਹੈ ਤਾਂ ਜੋ ਆਪ ਵੱਲੋਂ ਕੀਤੇ ਜਾ ਰਹੇ ਦਾਅਵੇ ਅਨੁਸਾਰ ਸਾਜ਼ਿਸ਼ ਦੇ ਅਸਲ ਦੋਸ਼ੀ ਬੇਨਕਾਬ ਹੋ ਸਕਣ। ਉਹਨਾਂ ਕਿਹਾ ਕਿ ਆਪ ਨੇ ਦਾਅਵਾ ਕੀਤਾ ਹੈ ਕਿ ਇਸਦੇ ਵਿਧਾਇਕਾਂ ਤੱਕ ਭਾਜਪਾ ਨੇ ਪਹੁੰਚ ਕੀਤੀ ਤੇ ਇਹ ਸਭ ਕੁਝ ਚੰਡੀਗੜ੍ਹ ਵਿਚ ਹੋਇਆ। ਇਸ ਤਰੀਕੇ ਇਹ ਅਪਰਾਧ ਚੰਡੀਗੜ੍ਹ ਪੁਲਿਸ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ ਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਹੋਣ ਦੇ ਨਾਅਤੇ ਰਾਜਪਾਲ ਨੂੰ ਇਸ ਮਾਮਲੇ ਦੀ ਵਿਸਥਾਰਤ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜਿਸਨੇ ਆਪ ਵਿਧਾਇਕਾਂ ਤੱਕ ਪਹੁੰਚ ਕੀਤੀ, ਉਹ ਸਾਰੇ ਆਗੂ ਜਾਂ ਵਿਚੋਲੇ ਲੋਕਾਂ ਸਾਹਮਣੇ ਬੇਨਕਾਬ ਹੋਣੇ ਚਾਹੀਦੇ ਹੈ ਪਰ ਜੇਕਰ ਆਪ ਦੇ ਦਾਅਵੇ ਝੂਠੇ ਨਿਕਲਦੇ ਹਨ ਤਾਂ ਫਿਰ ਇਹ ਸਾਜ਼ਿਸ਼ ਦੀ ਕਹਾਣੀ ਘੜਨ ਲਈ ਆਪ ਦੀ ਲੀਡਰਸ਼ਿਪ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। 

ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੀ ਬੇਹਤਰੀ ਵਾਸਤੇ ਸੰਜੀਦਗੀ ਨਾਲ ਕੰਮ ਕਰਨ ਦੀ ਥਾਂ ਸ੍ਰੀ ਭਗਵੰਤ ਮਾਨ ਡਰਾਮੇਬਾਜ਼ੀ ਕਰ ਰਹੇ ਹਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …