Breaking News

ਪ੍ਰਧਾਨ ਮੰਤਰੀ ਨੂੰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੀ ਕੀਤੀ ਅਪੀਲ ਸਿੰਘ 

ਪ੍ਰਧਾਨ ਮੰਤਰੀ ਨੂੰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੀ ਕੀਤੀ ਅਪੀਲ ਸਿੰਘ 


ਅਮਰੀਕਸਿੰਘ 
ਲੁਧਿਆਣਾ, 29 ਸਤੰਬਰ :
 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੀ ਝੂਠ ਇਸ਼ਤਿਹਾਬਾਜ਼ੀ ਵਾਸਤੇ 700 ਕਰੋੜ ਰੁਪਏ ਰੱਖੇ ਹਨ ਜਦੋਂ ਕਿ ਕਿਸਾਨ ਅਤੇ ਸਮਾਜ ਦਾ ਕਮਜ਼ੋਰ ਵਰਗ ਮੁਸ਼ਕਿਲਾਂ ਠੱਲ ਰਹੇ ਹਨ, ਜਿਥੇ ਕਿਸਾਨ ਫਸਲਾਂ ਦੇ ਹਏ ਨੁਕਸਾਨ ਦਾ ਮੁਆਵਜ਼ਾ ਤੇ ਸਿੱਧੀ ਬਿਜਾਈ ਲਈ ਐਲਾਨੇ 1500 ਰੁਪਏ ਪ੍ਰਤੀ ਏਕੜ ਦੀ ਉਡੀਕ ਕਰ ਰਹੇ ਹਨ, ਉਥੇ ਹੀ ਗਰੀਬ ਲੋਕਾਂ ਵਾਸਤੇ ਆਟਾ ਦਾਲ ਸਕੀਮ ਬੰਦ ਕਰ ਦਿੱਤੀ ਗਈ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਅਨੇਮਾਂ ਮੀਟਿੰਗਾਂ ਕੀਤੀਆਂ ਤੇ ਸ੍ਰੀ ਐਨ ਕੇ ਸ਼ਰਮਾ ਦੀ ਅਗਵਾਈ ਹੇਠ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸ੍ਰੀ ਪਰਮਬੰਸ ਸਿੰਘ ਰੋਮਾਣਾ, ਪ੍ਰਿਤਪਾਲ ਸਿੰ ਪਾਲੀ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਨਗਰ ਨਿਗਮ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰੇਗੀ। 
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਆਪਣੇ ਕਾਫਲੇ ਵਾਸਤੇ ਵਾਹਨਾਂ ਦੀ ਗਿਣਤੀ ਵਧਾ ਕੇ 42 ਕਰ ਲਈ ਹੈ ਤੇ ਜਿਥੇ ਕਿਤੇ ਵੀ ਉਹ ਜਾਂਦੇ ਹਨ, ਉਥੇ ਕਰਫਿਊ ਵਰਗੇ ਹਾਲਾਤ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਵਿਸਾਰ ਦਿੱਤੇ ਗਏ ਹਨ ਤੇ ਸਾਰੀ ਸਰਕਾਰ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਮਰਜ਼ੀ ਅਨੁਸਾਰ ਕੰਮ ਕਰ ਰਹੀ ਹੈ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਆਪਣੀ ਸਾਖ਼ ਅਤੇ ਸਟੈਂਡ ਨੂੰ ਉਦੋਂ ਵੱਡਾ ਝਟਕਾ ਲੱਗਾ ਹੈ ਜਦੋਂ ਉਹਨਾਂ ਦਾਅਵਾ ਕੀਤਾ ਕਿ ਬੀ ਐਮ ਡਬਲਿਊ ਕੰਪਨੀ ਪੰਜਾਬ ਵਿਚ ਕਾਰ ਨਿਰਮਾਣ ਦਾ ਕਾਰਖਾਨਾ ਲਗਾਵੇਗੀ ਅਤੇ ਜਦੋਂ ਉਹਨਾਂ ਨੁੰ ਸ਼ਰਾਬੀ ਹਾਲਾਤ ਵਿਚ ਫਰੈਂਕਫਰਟ ਵਿਚ ਹਵਾਈ ਜਹਾਜ਼ ਵਿਚੋਂ ਹੇਠਾਂ ਲਾਹ ਦਿੱਤਾ ਗਿਆ।
ਸਰਦਾਰ ਬਾਦਲ ਨੇ ਕਿਹਾ ਕਿ ਜਿਥੇ 700 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਵਾਸਤੇ ਰੱਖੇ ਗਏ ਹਨ, ਉਥੇਹੀ ਜਨਤਕ ਫੰਡਾਂ ਦੀ ਦੁਰਵਰਤੋਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਨਾਲ ਨਾਲ ਤਾਮਿਲਨਾਡੂ ਵਰਗੇ ਰਾਜਾਂ ਵਿਚ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਅੱਗੇ ਤੋਰਨ ਵਾਸਤੇ ਹੋ ਰਹੀ ਹੈ।  ਉਹਨਾਂ ਕਿਹਾ ਕਿ ਇਹ ਪੈਸਾ ਆਪ ਨੂੰ ਖੜ੍ਹੀ ਕਰਨ ’ਤੇ ਖਰਚ ਕੀਤਾ ਜਾ ਰਿਹਾ ਹੈ ਜਦੋਂ ਕਿ ਕਿਸਾਨ ਜਿਥੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ, ਉਥੇ ਹੀ ਝੋਨੇ ਦੀ ਸਿੱਧੀ ਬਿਜਾਈ ਲਈ ਐਲਾਨੇ 1500 ਰੁਪਏ ਪ੍ਰਤੀ ਏਕੜ ਤੇ ਪਰਾਲੀ ਨਾ ਸਾੜਨ ਲਈ 2500 ਰੁਪਏ ਪ੍ਰਤੀ ਏਕੜ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਡੇਅਰੀ ਕਿਸਾਨਾਂ ਨੂੰ ਲੰਪੀ ਚਮੜੀ ਰੋਗ ਕਾਰਨ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਜਿਸ ਕਾਰਨ ਡੇਅਰੀ ਖੇਤਰ ਨੂੰ ਵੱਡੀ ਸੱਟ ਵੱਜੀ ਹੈ। 
ਸਰਦਾਰ ਬਾਦਲ ਨੇ ਕਿਹਾ ਕਿ ਹਰ ਕੋਈ ਪੀੜਤ ਹੈ। ਉਹਨਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਆਟਾ ਦਾਲ ਸਕੀਮ ਰੁਕਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਹ ਇਸ ਸਕੀਮ ਤੋਂ ਸਿਆਸੀ ਲਾਹਾ ਲੈਣ ਵਾਸਤੇ ਇਸ ਵਿਚ ਤਬਦੀਲੀਆਂ ਕਰਨਾ ਚਾਹੁੰਦੀ ਸੀ। ਉਹਨਾਂ ਕਿਹਾ ਕਿ ਰਜਿਸਟਰੀਟਾ ਬੰਦ ਪਈਆਂ ਤੇ ਰੇਤੇ ਤੇ ਬਜਰੀ ਦਾ ਭਾਅ ਅਸਮਾਨੀਂ ਚੜ੍ਹਨ ਕਾਰਨ ਉਸਾਰੀ ਗਤੀਵਿਧੀਆਂ ਠੱਪ ਪਈਆਂ ਹਨ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਪੂਰਬੀ, ਕੇਂਦਰੀ, ਉੱਤਰੀ ਤੇ ਆਤਮ ਨਗਰ ਹਲਕਿਆਂ ਦੀਆਂ ਮੀਟਿੰਗਾਂ ਕਰ ਕੇ ਪਾਰਟੀ ਵਰਕਰਾਂ ਤੋਂ ਫੀਡਬੈਕ ਲਈ। ਇਹਨਾਂ ਮੀਟਿੰਗਾਂ ਦਾ ਪ੍ਰਬੰਧ ਸਰਦਾਰ ਰਣਜੀਤ ਸਿੰਘ ਢਿੱਲੋਂ, ਸਰਦਾਰ ਪ੍ਰਿਤਪਾਲ ਸਿੰਘ ਪਾਲੀ, ਸ੍ਰੀ ਅਰਾ ਡੀ ਸ਼ਰਮਾ ਤੇ ਸ੍ਰੀ ਹਰੀਸ਼ ਰਾਏ ਢਾਂਡਾ ਨੇ ਕੀਤਾ ਸੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਸਰਕਾਰ ਨੂੰ ਇਸਦੇ ਕੁਸ਼ਾਸਨ ਲਈ ਸਜ਼ਾ ਦਿੰਦਿਆਂ ਇਸਦਾ ਮੁਕੰਮਲ ਸਫਾਇਆ ਕਰ ਦੇਣ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਵਿਖਾਈ ਭਾਵਨਾ ਮੁਤਾਬਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇ। ਉਹਨਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਪੀਲ ਕੀਤੀ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …