Jਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ : ਅਕਾਲੀ ਦਲਜਨਰਲ ਕੈਟਾਗਿਰੀ ਦੇ ਚੁਣੇ ਗਏ 19 ਵਿਚੋਂ 11 ਉਮੀਦਵਾਰ ਇਕੋ ਇਲਾਕੇ ਮੂਣਕ ਤੇ ਪਾਤੜਾਂ ਦੇ: ਬਿਕਰਮ ਸਿੰਘ ਮਜੀਠੀਆਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇਇਥੇ ਪੇਪਰ ਦੇਣ ਵਾਲੇ ਵਿਦਿਆਰਥੀਆਂ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ ਹੈ। ਉਹਨਾਂ ਕਿਹਾ ਕਿ ਇਹ ਘੁਟਾਲਾ ਵੀ ਜੰਮੂ ਕਸ਼ਮੀਰ ਵਿਚ ਹੋਏ ਸਬ ਇੰਸਪੈਕਟਰ ਭਰਤੀ ਘੁਟਾਲੇ ਵਰਗਾ ਹੈ ਕਿਉਂਕਿ ਜਨਰਲ ਕੈਟਾਗਿਰੀ ਦੇ ਭਰਤੀ ਹੋਏ 19 ਵਿਚੋਂ 11 ਵਿਦਿਆਰਥੀ ਇਕੋ ਇਲਾਕੇ ਮੂਣਕ ਤੇ ਪਾਤੜਾਂ ਦੇ ਹਨ। ਉਹਨਾਂ ਕਿਹਾ ਕਿ ਇਹਨਾਂ ਉਮੀਦਵਾਰਾਂ ਵਿਚੋਂ ਤਿੰਨ ਜੰਮੂ ਕਸ਼ਮੀਰ ਦੇ ਘੁਟਾਲੇ ਵਾਂਗ ਆਪਸੀ ਰਿਸ਼ਤੇਦਾਰ ਹਨ।ਸਰਦਾਰ ਮਜੀਠੀਆ ਨੇ ਕਿਹਾ ਕਿ ਉਹਨਾਂ 70 ਹਜ਼ਾਰ ਉਮੀਦਵਾਰਾਂ ਨਾਲ ਵੱਡਾ ਫਰਾਡ ਕੀਤਾ ਗਿਆ ਹੈ ਜਿਹਨਾਂ ਨੇ ਇਹ ਪੇਪਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਇਹਨਾਂ ਉਮੀਦਵਾਰਾਂ ਨੂੰ ਜਵਾਬ ਦੇਣ ਜੋ ਪ੍ਰੀਖਿਆ ਵਿਚ ਸਿਰਫ ਉਹਨਾਂ ਦੇ ਇਲਾਕੇ ਦੇ ਲੋਕ ਹੀ ਕਿਉਂ ਚੁਣੇ ਗਏ ਹਨ।ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਘੁਟਾਲਾ ਬਹੁਤ ਵੱਡਾ ਹੈ। ਉਹਨਾਂ ਕਿਹਾ ਕਿ ਪ੍ਰੀਖਿਆ ਵਿਚ ਟਾਪ ਕਰਨ ਵਾਲੇ ਜਸਵੀਰ ਸਿੰਘ ਨੇ ਕੁਝ ਮਹੀਨੇ ਪਹਿਲਾਂ ਵਿਧਾਨ ਸਭਾ ਵਿਚ ਸਪੀਵਰ ਦੀ ਪੋਸਟ ਵਾਸਤੇ ਅਪਲਾਈ ਕੀਤਾ ਸੀ ਅਤੇ ਉਹ ਪਟਵਾਰੀ ਦੇ ਨਾਲ ਨਾਲ ਕਲਰਕ ਕਮ ਡਾਟਾ ਐਂਟਰੀ ਅਪਰੇਟਰ ਦੇ ਪੇਪਰ ਵਿਚ ਵੀ ਫੇਲ੍ਹ ਹੋ ਗਿਆ। ਇਸ ਵਿਅਕਤੀ ਦੇ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਵਿਚ 84.7 ਫੀਸਦੀ ਨੰਬਰ ਆਏ ਹਨ ਜਦੋਂ ਕਿ ਇਹ ਪ੍ਰੀਖਿਆ ਯੂ ਪੀ ਐਸ ਸੀ ਦੀ ਪ੍ਰੀਖਿਆ ਦੇ ਹਾਣ ਦੀ ਸੀ ਤੇ ਇਸਦਾ ਨੈਗੇਟਿਵ ਮਾਰਕਿੰਗ ਵੀ ਸੀ।ਸਰਦਾਰ ਮਜੀਠੀਆ ਨੇ ਕਿਹਾ ਕਿ ਪ੍ਰਭਾਵਤ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਘੁਟਾਲੇ ਦੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਪਰ ਮੁੱਖ ਮੰਤਰੀ ਨੇ ਇਹਨਾਂ ਨਾਲ ਮੁਲਾਕਾਤ ਨਹੀਂ ਕੀਤੀ। ਉਹਨਾਂ ਸਵਾਲ ਕੀਤਾ ਕਿ ਸਰਕਾਰ ਨੇ ਇੰਨੀ ਕਾਹਲੀ ਨਾਲ ਉਸ ਪੇਪਰ ਦਾ ਰਿਜ਼ਲਟ ਕਿਉਂ ਘੋਸ਼ਤ ਕੀਤਾ ਹੈ ਜਿਸਦੀ ਪਟੀਸ਼ਨ ਪਹਿਲਾਂ ਹੀ ਹਾਈ ਕੋਰਟ ਵਿਚ ਪੈਂਡਿੰਗ ਹੈ। ਉਹਨਾਂ ਸਵਾਲ ਕੀਤਾ ਕਿ ਇਹ ਪੇਪਰ ਪੰਜਾਬੀ ਵਿਚ ਕਿਉਂ ਨਹੀਂ ਲਿਆ ਗਿਆ ਤੇ ਕਿਉਂ ਸਰਕਾਰੀ ਨੌਕਰੀਆਂ ਵਿਚ ਪੰਜਾਬ ਵਾਸੀਆਂ ਨੂੰ ਪਹਿਲ ਦੇਣ ਦੇ ਵਾਅਦੇ ਨੂੰ ਲਾਗੂ ਨਹੀਂ ਕੀਤਾ ਗਿਆ।ਸਰਦਾਰ ਮਜੀਠੀਆ ਨੇ ਕਿਹਾ ਕਿ ਘੁਟਾਲੇ ਵਿਚ ਕਰੋੜਾਂ ਦਾ ਹੇਰ ਫੇਰ ਹੋਇਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਤ੍ਰਾਸਦੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਪਾਰਟੀ ਫੰਡਾਂ ਵਾਸਤੇ ਵੇਚਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਕੁਝ ਵੀ ਸੁਰੱਖਿਅਤ ਨਹੀਂ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਰਗੀਆਂ ਸੰਸਥਾਵਾਂ ਵੀ ਆਪ ਵੱਲੋਂ ਨਿਯੁਕਤ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਰਾਹੀਂ ਲੁੱਟੀਆਂ ਜਾ ਰਹੀਆਂ ਹਨ ਜਿਸਦਾ ਖੁਲ੍ਹਾਸਾ ਐਮ ਪੀ ਹਰਭਜਨ ਸਿੰਘ ਨੇ ਕੀਤਾ ਹੈ।