Breaking News

ਮੁੱਖਮੰਤਰੀ  ਪੰਜਾਬੀਆਂ ਨੂੰ ਦੱਸਣ ਕਿ ਭਲਕੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹ ਕੀ ਸਟੈਂਡ ਲੈਣਗੇ : ਅਕਾਲੀ ਦਲ
ਮੁੱਖ ਮੰਤਰੀ ਐਸ ਵਾਈਐਲ  ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਸਤੇ ਕੇਜਰੀਵਾਲ ਦੇ ਦਬਾਅ ਹੇਠ : ਡਾ. ਦਲਜੀਤ ਸਿੰਘ ਚੀਮਾ

ਮੁੱਖਮੰਤਰੀ  ਪੰਜਾਬੀਆਂ ਨੂੰ ਦੱਸਣ ਕਿ ਭਲਕੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹ ਕੀ ਸਟੈਂਡ ਲੈਣਗੇ : ਅਕਾਲੀ ਦਲ
ਮੁੱਖ ਮੰਤਰੀ ਐਸ ਵਾਈਐਲ  ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਸਤੇ ਕੇਜਰੀਵਾਲ ਦੇ ਦਬਾਅ ਹੇਠ : ਡਾ. ਦਲਜੀਤ ਸਿੰਘ ਚੀਮਾ

ਅਮਰੀਕ ਸਿੰਘ 
ਚੰਡੀਗੜ੍ਹ, 13 ਅਕਤੂਬਰ :
 ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ ਵੀ ਜ਼ਰੂਰੀ ਹੈ ਕਿਉਂਕਿ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨਗੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਪੰਜਾਬੀਆਂ ਨੂੰ ਆਪਣੇ ਸਟੈਂਡ ਬਾਰੇ ਨਹੀਂ ਦੱਸਿਆ ਤੇ ਨਾਹੀ  ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਹੈ ਜਿਸ ਤੋਂ ਇ ਸੰਕੇਤ ਮਿਲ ਰਹੇ ਹਨ ਕਿ ਉਹ ਪੰਜਾਬ ਵਿਚ ਆਪ ਦੇ ਸਿਆਸੀ ਲਾਹੇ ਵਾਸਤੇ ਹਰਿਆਣਾ ਸਰਕਾਰ ਨਾਲ ਸਮਝੌਤਾ ਕਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ।
ਡਾੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਕੋਈ ਸਮਝੌਤਾ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਹਰਿਆਣਾ ਦੇ ਮੁੰਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਤੋਂ ਪਹਿਲਾਂ ਸਪਸ਼ਟ ਦਾ ਸਟੈਂਡ ਸਪਸ਼ਟ ਕਰ ਦੇਣ ਕਿ ਪੰਜਾਬ ਕੋਲ ਨਾ ਤਾਂ ਇਕ ਬੂੰਦ ਵਾਧੂ ਪਾਣੀ ਹੈ ਤੇ ਨਾ ਹੀ ਐਸ ਵਾਈ ਐਲ ਨਹਿਰ ਦੀ ਉਸਾਰੀ ਵਾਸਤੇ ਜ਼ਮੀਨ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿ ਰਾਈਪੇਰੀਅਨ ਰਾਜ ਹੋਣ ਕਾਰਨ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ ਹੈ ਤੇ ਹਰਿਆਣਾ ਗੈਰ ਰਾਈਪੇਰੀਅਨ ਰਾਜ ਹੈ ਜਿਸਦਾ ਇਸ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ।
ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਇਸ ਮਾਮਲੇ ਵਿਚ ਪੰਜਾਬ ਦੀ ਅਦਾਲਤ ਵਿਚ ਹਾਰ ਇਸ ਕਰ ਕੇ ਹੋਈ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ’ਤੇ ਦਬਾਅ ਪਾਇਆ ਸੀ ਕਿ  ਉਹ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਅਤੇ 80 ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਸੂਬੇ ਦੀ ਪਟੀਸ਼ਨ ਲੈਣ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਹੁੰਦਾ ਤਾਂ ਫਿਰ ਪੰਜਾਬ ਨੂੰ ਅਦਾਲਤਾਂ ਵਿਚ ਹਾਰ ਦਾ ਮੂੰਹ ਵੇਖਣ ਨਾ ਪੈਂਦਾ। ਉਹਨਾਂ ਕਿਹਾ ਕਿ ਪੰਜਾਬ ਇਤਿਹਾਸਕ ਅਨਿਆਂ ਦਾਸ਼ਿਕਾਰ  ਰਿਹਾ ਹੈ। ਨਿਆਂਇਕ ਫੈਸਲਿਆਂ ਦੀ ਵਰਤੋਂ ਇਸ ਤੋਂ ਦਰ‌ਿਆਈਪਾਣੀ  ਖੋਹਣ ਵਾਸਤੇ ਨਹੀਂ ਕੀਤੀ ਜਾਣੀ ਚਾਹੀਦੀ।
ਡਾ. ਚੀਮਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਹਰਿਆਣਾ ਨਾਲ ਗੱਲਬਾਤ ਕਰਨ ਤੋਂ ਪਹਿਲਾਂਐਸ  ਵਾਈ ਐਲ ਬਾਰੇ ਆਪਣਾ ਸਟੈਂਡ ਜਨਤਕ ਕਰਨ ਕਿਉਂਕਿ ਉਹਨਾਂ ਨੇ ਆਪਣੇ ਆਕਾ ਸ੍ਰੀ ਕੇਜਰੀਵਾਲ ਅੱਗੇ ਡੱਟ ਕੇ ਖੜ੍ਹੇ ਹੋਣ ਵਿਚ ਹੈਰਾਨੀਜਨਤਕ ਕਮਜ਼ੋਰੀ ਵਿਖਾਈ ਹੈ ਤੇ ਸ੍ਰੀ ਕੇਜਰੀਵਾਲ ਪੰਜਾਬ ਦੇ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਆਪ ਦੇ ਕਨਵੀਨਰ ਦੇ ਸਟੈਂਡ ਦੀ ਜਨਤਕ ਤੌਰ ’ਤੇ ਪ੍ਰੋੜਤਾ ਕੀਤੀ ਹੈ ਕਿ ਹਰਿਆਣਾ ਨੁੰ ਵੀ ਪਾਣੀ ਲੈਣ ਦਾ ਹੱਕ ਹੈ ਅਤੇ ਜੇਕਰਇਹ  ਫੈਸਲਾ ਲਿਆ ਜਾਂਦਾ ਹੈ ਤਾਂਉਹ  ਇਸਦਾ ਸਿਹਰਾ ਆਪਣੇ ਸਿਰ ਬੰਨ ਲਵੇਗੀ।
ਅਕਾਲੀ ਆਗੂ ਨੇ ਸ੍ਰੀ ਭਗਵੰਤ ਮਾਨ ਨੂੰ ਇਹ ਵੀ ਕਿਹਾ ਕਿ ਉਹ ਕੱਲ੍ਹ ਦੇ ਮੌਕੇ ਨੂੰ ਹਰਿਆਣਾ ਨੂੰ ਇਹ ਦੱਸਣ ਲਈ ਵੀ ਵਰਤਣ ਪੰਜਾਬ ਨੂੰ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵੱਖਰੀ ਵਿਧਾਨ ਸਭਾ ਇਮਾਰਤ ਬਣਾਏ ਜਾਣ ’ਤੇ ਇਤਰਾਜ਼ ਹੈ। ਉਹਨਾਂ ਕਿਹਾ ਕਿ ਸ੍ਰੀ ਮਾਨ ਨੂੰ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਉਣਾ ਚਾਹੀਦਾ ਹੈ ਤੇ ਨਾਲ ਹੀ ਪ੍ਰਸ਼ਾਸਕ ਤੇ ਗ੍ਰਹਿ ਮੰਤਰੀ ਕੋਲ ਵੀ ਇਸ ਮਾਮਲੇ ’ਤੇ ਰੋਸ ਦਰਜ ਕਰਵਾਉਣਾ ਚਾਹੀਦਾ ਹੈ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …