ਬਿਕਰਮ ਸਿੰਘ ਮਜੀਠੀਆ ਨੇ ਬਾਬਾ ਬੁੱਢਾ ਸਾਹਿਬ ਜੀ ਦੇ 516ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਜੋੜ ਮੇਲੇ ਮੌਕੇ ਨਗਰ ਕੀਰਤਨ ਵਿਚ ਕੀਤੀ ਸ਼ਮੂਲੀਅਤAMRIK SINGH ਅੰਮ੍ਰਿਤਸਰ, 21 ਅਕਤੂਬਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੱਥੂਨੰਗਲ ਵਿਚ ਬਾਬਾ ਬੁੱਢਾ ਸਾਹਿਬ ਜੀ ਦੇ 516ਵੇ਼ੀ ਪਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ ਦੇ ਮੱਦੇਨਜ਼ਰ ਕੱਢੇ ਗਏ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੋਂ ਸ਼ੁਰੂ ਹੋਏ ਨਗਰ ਕੀਰਤਨ ਵੇਲੇ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਨਗਰ ਕੀਰਤਨ ਅਤੇ ਇਸਦੇ ਨਾਲ ਚੱਲਣ ਵਾਲੇ ਬਾਬਾ ਬੁੱਢਾ ਸਾਹਿਬ ਜੀ ਦੀ ਵਿਲੱਖਣ ਸ਼ਖਸੀਅਤ ਬਾਰੇ ਨੌਜਵਾਨ ਪੀੜੀ ਤੇ ਭਵਿੱਖੀ ਪੀੜੀ ਨੂੰ ਸਿੱਖਿਅਤ ਕਰਨ ਵਿਚ ਅਹਿਮ ਰੋਲ ਅਦਾ ਕਰਦੇ ਹਨ ਕਿਉਂਕਿ ਬਾਬਾ ਬੁੱਢਾ ਸਾਹਿਬਜੀ ਨੁੰ ਬ੍ਰਹਮ ਗਿਆਨੀ ਵੀ ਆਖਿਆ ਜਾਂਦਾ ਹੈ।ਉਹਨਾਂ ਕਿਹਾ ਕਿ ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਉਹ ਬਾਬਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਜੋੜ ਮੇਲ ਦੇ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੇ ਅਤੇ 24 ਅਕਤੂਬਰ ਨੂੰ ਅੰਮ੍ਰਿਤ ਸੰਚਾਰ ਵਿਚ ਵੀ ਵੱਧ ਚੜ੍ਹ ਕੇ ਸ਼ਾਮਲ ਹੋਵੇ।ਇਸ ਮੌਕੇ ਸਰਦਾਰ ਮਜੀਠੀਆ ਨੇ ਸੰਗਤ ਦੇ ਨਾਲ ਅਰਦਾਸ ਕਰ ਕੇ ਸੰਗਤਾਂ ਨੂੰ ਨਾਮ ਦੀ ਦਾਤ ਤੇ ਬਾਣੀ ਤੇ ਬਾਣੇ ਦਾ ਸਤਿਕਾਰ ਦੀ ਦਾਤ ਬਖਸ਼ਣ ਲਈ ਵੀ ਅਰਦਾਸ ਕੀਤੀ।