ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀਖਰੀਦ ਏਜੰਸੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 533793 ਮੀਟਰਕ ਟਨ ਝੋਨਾ ਖਰੀਦਿਆਅਮਰੀਕ ਸਿੰਘ ਗੁਰਦਾਸਪੁਰ, 26 ਅਕਤੂਬਰ ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 533793 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਖਰੀਦੇ ਗਈ ਝੋਨੇ ਦੀ ਫ਼ਸਲ ਦਾ ਭੁਗਤਾਨ ਵੀ ਨਾਲ ਦੀ ਨਾਲ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਫਸਲ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 973.57 ਕਰੋੜ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮੰਡੀਆਂ ਵਿੱਚੋਂ 452794 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕਰ ਲਈ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ ਪਨਗ੍ਰੇਨ ਵੱਲੋਂ 212580 ਮੀਟਰਕ ਟਨ, ਮਾਰਕਫੈਡ ਵੱਲੋਂ 126188 ਮੀਟਰਕ ਟਨ, ਪਨਸਪ ਵੱਲੋਂ 117402 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 64058 ਮੀਟਰਕ ਟਨ ਅਤੇ ਐੱਫ਼.ਸੀ.ਆਈ ਵੱਲੋਂ 13565 ਮੀਟਿ੍ਰਕ ਟਨ ਝੋਨੇ ਦੀ ਫ਼ਸਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ 85 ਫੀਸਦੀ ਤੋਂ ਵੱਧ ਖਰੀਦੇ ਹੋਏ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਮੰਡੀਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਰੋਜ਼ਾਨਾਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਇਸਤੋਂ ਇਲਾਵਾ ਮੰਡੀਆਂ ਵਿੱਚ ਸਥਾਪਤ ਕੀਤੇ ਕਿਸਾਨ ਸੇਵਾ ਕੇਂਦਰ ਵੀ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਪੁਰੇ ਭਾਅ ਤੇ ਤੋਲ ’ਤੇ ਖਰੀਦਿਆ ਜਾਵੇਗਾ।