ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਤਾਬਦੀ ਨੂੰ ਸਮਰਪਿਤ ਹਜ਼ੂਰ ਸਾਹਿਬ ਵਿਖੇ ਗੁਰਮਤਿ ਸਮਾਗਮ 1 ਨਵੰਬਰ ਨੂੰ ਹੋਵੇਗਾ: ਦਿਲਜੀਤ ਸਿੰਘ ਬੇਦੀਅਮਰੀਕ ਸਿੰਘ ਅੰਮ੍ਰਿਤਸਰ 28 ਅਕਤੂਬਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਬਿਆਨ ਵਿੱਚ ਦਸਿਆ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ, ਗੁਰਦੁਆਰਾ ਅਬਿਚਲ ਨਗਰ ਬੋਰਡ ਅਤੇ ਸਿੰਘ ਸਾਹਿਬ ਕੁਲਵੰਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ, ਗੁਰਦੁਆਰਾ ਸੱਚਖੰਡ ਸ੍ਰੀ ਅਬਿਚਲ ਨਗਰ ਨਾਂਦੇੜ ਵਿਖੇ ਇਕ ਨਵੰਬਰ ਦੀ ਰਾਤ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਅਗਵਾਈ ਹੇਠ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਸ. ਬੇਦੀ ਨੇ ਦਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਵਿਕਸਤ ਕਰਨ ਤੇ ਸਿਧਾਂਤਮਈ ਬਨਾਉਣ ਵਾਲੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਛੇਵੇਂ ਜਥੇਦਾਰ ਰਹੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ 14 ਮਾਰਚ 2023 ਵਿੱਚ ਆ ਰਹੀ ਹੈ। ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਗੁਰਮਤਿ ਸਮਾਗਮ ਲਗਾਤਾਰ ਚੱਲ ਰਹੇ ਹਨ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਚਾਰ ਜੁਲਾਈ ਤੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੁਰਬਾਣੀ ਕੀਰਤਨ ਪ੍ਰਵਾਹ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਸਤੰਬਰ ਨੂੰ ਅਰਦਾਸ ਸਮਾਗਮ ਕਰਕੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਕੀਤੀ ਗਈ ਹੈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ੍ਰੀ ਹਜ਼ੂਰ ਸਾਹਿਬ ਦਲ ਪੰਥ ਬੁੱਢਾ ਦਲ ਦੀਆਂ ਅਕਾਲੀ ਫੋਜਾਂ 30 ਅਕਤੂਬਰ ਨੂੰ ਪੁਜ ਜਾਣਗੀਆਂ। ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਲਾਹੀ ਬਾਣੀ ਦੇ ਆਖੰਡ ਪਾਠ 30 ਅਕਤੂਬਰ ਨੂੰ ਪ੍ਰਾਅਰੰਭ ਹੋ ਕੇ 1 ਨਵੰਬਰ ਨੂੰ ਸਵੇਰੇ ਭੋਗ ਪੈਣਗੇ। ਰਹਿਰਾਸ ਦੇ ਪਾਠ ਉਪਰੰਤ ਅਲੋਕਿਕ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਗੁਰਮਤਿ ਦੇ ਗਿਆਤਾ ਕਥਾਵਾਚਕ ਅਤੇ ਸਿੱਖ ਤਖਤਾਂ ਦੇ ਜਥੇਦਾਰ ਸਾਹਿਬਾਨ ਉਚੇਚੇ ਤੌਰ ਤੇ ਪੁਜਣਗੇ। ਉਨ੍ਹਾਂ ਇਹ ਵੀ ਦਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਕਾਂਸੀ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸੱਚਖੰਡ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਤੋਂ ਇਲਾਵਾ, ਗੁਰਦੁਆਰਾ ਲੰਗਰ ਸਾਹਿਬ ਦੇ ਸੰਤ ਬਾਬਾ ਬਲਵਿੰਦਰ ਸਿੰਘ, ਸੰਤ ਬਾਬਾ ਨਰਿੰਦਰ ਸਿੰਘ ਅਤੇ ਹੋਰ ਵਿਸ਼ੇਸ਼ ਤੌਰ ਤੇ ਸੰਤ ਮਹਾਂਪੁਰਸ਼, ਧਾਰਮਿਕ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਸੰਗਤਾਂ ਦੇ ਦਰਸ਼ਨ ਕਰਨਗੇ। ਪੰਥ ਦਾ ਸ਼੍ਰੋਮਣੀ ਢਾਡੀ ਜਥੇਦਾਰ ਤਰਸੇਮ ਸਿਮਘ ਮੌਰਾਂਵਾਲੀ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਅਤੇ ਸਚਖੰਡ ਸਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਸ਼ਬਦ ਕੀਰਤਨ ਕਰਨਗੇ। ਇਹ ਗੁਰਮਤਿ ਸਮਾਗਮ ਦਾ ਸਾਰਾ ਪ੍ਰਬੰਧ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਸ੍ਰੀ ਹਜ਼ੂਰ ਸਾਹਿਬ ਦੇ ਡਾਇਰੈਕਟਰ ਸ. ਪਰਵਿੰਂਦਰ ਸਿੰਘ ਪਸਰੀਚਾ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਸੇਵਾ ਤਰਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੀ ਅਗਵਾਈ ਵਿੱਚ ਹੋਵੇਗਾ।_________