Breaking News

ਕੱਲ੍ਹ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ਤੇ ਚੱਲਣਗੇ ਬੰਬ ਅਤੇ ਗੋਲੀਆਂ’ – ਪੁਲਿਸ ਕਮਿਸ਼ਨਰ
ਡਰਨਾ ਨਹੀਂ ਕਿਉਂਕਿ ਇਹ ਪੁਲਿਸ ਦੇ ਅਭਿਆਸ ਦਾ ਹਿੱਸਾ ਹੈ –  ਡਿਪਟੀ ਕਮਿਸ਼ਨਰ

ਕੱਲ੍ਹ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ਤੇ ਚੱਲਣਗੇ ਬੰਬ ਅਤੇ ਗੋਲੀਆਂ’ – ਪੁਲਿਸ ਕਮਿਸ਼ਨਰ
ਡਰਨਾ ਨਹੀਂ ਕਿਉਂਕਿ ਇਹ ਪੁਲਿਸ ਦੇ ਅਭਿਆਸ ਦਾ ਹਿੱਸਾ ਹੈ –  ਡਿਪਟੀ ਕਮਿਸ਼ਨਰ


ਗੁਰਸ਼ਰਨ ਸੰਧੂ 
ਅੰਮ੍ਰਿਤਸਰ 2 ਨਵੰਬਰ 2022—
            ਪੁਲਿਸ ਕਮਿਸ਼ਨਰ ਸ: ਅਰੁਣਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ ਧਮਾਕਿਆਂ ਦੀ ਆਵਾਜ਼ ਅਤੇ ਪ੍ਰਭਾਵ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਅਤੇ ਨੈਸ਼ਨਲ ਸਕਿਊਰਿਟੀ ਗਾਰਡ ਦੇ ਜਵਾਨਾਂ ਵਲੋਂ ਅਗਨੀ ਸ਼ਾਸ਼ਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ ਅਤੇ ਸਾਨੂੰ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਚੁਣਿਆ ਹੈਜੋ ਕਿ ਚੰਗੀ ਗੱਲ ਹੈ। ਉਨਾਂ ਦੱਸਿਆ ਕਿ ਇਸ ਦੌਰਾਨ ਆਵਾਜਾਈ ਵੀ ਰੋਕੀ ਜਾਵੇਗੀਮੀਡੀਆ ਦਾ ਦਖਲ ਵੀ ਰੋਕਿਆ ਜਾਵੇਗਾ ਅਤੇ ਮੈਡੀਕਲ ਸੇਵਾਵਾਂ ਲਈ ਐਂਬੂਲੈਂਸ ਦੀ ਵਰਤੋਂ ਵੀ ਕੀਤੀ ਜਾਵੇਗੀ।
            ਉਨਾਂ ਦੱਸਿਆ ਕਿ ਇਹ ਅਭਿਆਸ ਕੱਲ੍ਹ ਦੁਪਹਿਰ ਤੋਂ ਪਰਸੋਂ ਭਾਵ 4 ਨਵੰਬਰ ਤੱਕ ਚੱਲਣਗੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਇਸ ਲਈ ਰੇਲਵੇ ਸਟੇਸ਼ਨਖੰਨਾ ਪੇਪਰ ਮਿੱਲਸਰਕਾਰੀ ਮੈਡੀਕਲ ਕਾਲਜਪੁਲਿਸ ਕਮਿਸ਼ਨਰ ਦਫ਼ਤਰਡਿਪਟੀ ਕਮਿਸ਼ਨਰ ਦਫ਼ਤਰਹਵਾਈ ਅੱਡਾਅਦਾਲਤ ਕੰਪਲੈਕਸਤਾਜ ਹੋਟਲਟ੍ਰੀਲਿਅਮ ਮਾਲ ਆਦਿ ਥਾਵਾਂ ਨੂੰ ਚੁਣਿਆ ਹੈ। ਉਨਾਂ ਕਿਹਾ ਕਿ ਇਸ ਅਭਿਆਸ ਨਾਲ ਜਿੱਥੇ ਸਾਨੂੰ ਅਜਿਹੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨੱਜਿਠਣ ਲਈ ਤਾਕਤ ਮਿਲੇਗੀ ਉਥੇ ਸਾਨੂੰ ਸਾਡੀਆਂ ਕਮੀਆਂ ਦਾ ਵੀ ਪਤਾ ਲਗੇਗਾ ਜਿਸਨੂੰ ਦੂਰ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਆਵਾਜਾਂ ਤੋਂ ਡਰਨ ਨਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਫਵਾਹ ਫੈਲਾਉਣ ਕਿਉਂਕਿ ਇਹ ਕੇਵਲ ਪੁਲਿਸ ਦੇ ਅਭਿਆਸ ਲਈ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਕੋਈ ਵੀ ਵਿਅਕਤੀ ਸਵੈ ਰੱਖਿਆ ਲਈ ਆਪਣੇ ਲਾਇਸੰਸੀ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਨਾ ਕਰੇ। ਉਨਾਂ ਦੱਸਿਆ ਕਿ ਅਸੀਂ ਇਸ ਮਹੱਤਵਪੂਰਨ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਜ਼ਰੂਰੀ ਸੇਵਾਵਾਂਨਿੱਜੀ ਅਤੇ ਜਨਤਕ ਜਾਇਦਾਦ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ।
            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਅੱਜ ਇਸ ਬਾਬਤ ਦੋਹਾਂ ਅਧਿਕਾਰੀਆਂ ਨੇ ਨੈਸ਼ਨਲ ਸਕਿਉਰਿਟੀ ਗਾਰਡਪੁਲਿਸ ਅਤੇ ਸਿਵਲ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਵੀ ਕੀਤੀ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …