ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ।ਹਾਥੀ, ਘੋੜੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਲਫੌਜੀ ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆਗੁਰਸ਼ਰਨ ਸਿੰਘ ਸੰਧੂ ਸੁਲਤਾਨਪੁਰ ਲੋਧੀ, 9 ਨਵੰਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਜਥੇ: ਬਾਬਾ ਨਵਾਬ ਕਪੂਰ ਸਿੰਘ ਜੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਨੇੜੇ ਗੁਰਦੁਆਰਾ ਬੇਰ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ, ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲਾ ਅਰੰਭਤਾ ਦੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ 6ਕਿ ਗੁਰੂ ਨਾਨਕ ਸਾਹਿਬ ਵੱਲੋਂ ਸਿਰਜਿਆ ਸਮਾਜ ਉਨ੍ਹਾਂ ਦੇ ਗੁਰਬਾਣੀ ਫਲਸਫੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ।ਅਜੋਕੇ ਸਮੇਂ ਵਿਸ਼ਾਲ ਪੱਧਰ ਤੇ ਮਾਨਵ ਜੀਵਨ ਦੀ ਅੰਮ੍ਰਿਤ ਰੂਪੀ ਕਟੋਰੀ ਵਿੱਚ ਜੋ ਨਿਜਵਾਦ, ਨਿਜਲ਼ਾਭ, ਵੱਖਵਾਦ, ਨਸਲਵਾਦ, ਹੰਕਾਰਵਾਦ ਦਾ ਜ਼ਹਿਰ ਘੁਲ ਰਿਹਾ ਹੈ, ਉਸ ਦਾ ਮੁੱਖ ਕਾਰਨ ਅਸੀਂ ਗੁਰੂ ਨਾਨਕ ਸਾਹਿਬ ਦੇ ਸਭਿਆਚਾਰਕ ਕੀਮਤਾਂ ਨਾਲੋਂ ਟੁੱਟ ਰਹੇ ਹਾਂ।ਸਾਨੂੰ ਗੁਰੂ ਮਹਾਰਾਜ ਦੀ ਬਾਣੀ ਨੂੰ ਸਮਝਣਾ ਚਾਹੀਦਾ ਹੈ ਤੇ ਉਸੇ ਅਨੁਸਾਰ ਆਪਣੀ ਜੀਵਨ ਜੁਕਤ ਨੂੰ ਢਾਲਦੇ ਹੋਏ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਸਜਾ ਪੁਰੀ ਕਰ ਚੁਕੇ ਬੰਦੀ ਸਿੰਘਾਂ ਨੂੰ ਸਰਕਾਰਾ ਤੋਂ ਰਿਹਾ ਨਾ ਕਰਨਾ ਕਾਨੂੰਨ ਨਾਲ ਬੇਇੰਨਸਾਫੀ ਹੈ। ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਂਘ ਦਲਾਂ ਵਲੋਂ ਰਲ ਕੇ ਮਹੱਲਾ ਕੱਢਿਆ ਜਾ ਰਿਹਾ ਹੈ। ਬੁੱਢਾ ਦਲ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ। ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ।ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ ‘ਚ ਸਮੂਲੀਅਤ ਕੀਤੀ ਉਪਰੰਤ ਮਹੱਲੇ ਦੀ ਆਰੰਭਤਾ ਹੋਈ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰਦੁਅਰਾ ਹੱਟ ਸਾਹਿਬ, ਮੱਹਲਾ ਕੱਦਗ੍ਰਾ, ਚੌਂਕ ਝਟਕੀਆਂ, ਸਤਿਗੁਰੂ ਬਜ਼ਾਰ ਰਾਹੀਂ ਮਹੱਲਾ ਰਿਸ਼ੀ ਨਗਰ ਚੌਂਕ ਚੇਲਿਆ ਵਾਲਾ, ਗੁਰਦੁਅਰਾ ਸ੍ਰੀ ਕੋਠੜੀ ਸਾਹਿਬ, ਗੁਰੂ ਕਾ ਬਾਗ, ਐਸ.ਡੀ ਕਾਲਜ, ਮਹੱਲਾ ਹਕੀਮਾਂ, ਨਿਊ ਮਾਡਲ ਟਾਊਨ ,ਸੰਤ ਘਾਟ ਸ਼ਹੀਦ ਊਧਮ ਸਿੰਘ ਚੌਕ, ਗੇਟ ਸੰਤ ਘਾਟ ਦਾਣਾ ਮੰਡੀ ਰਾਹੀ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁੱਜਾ।ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।ਉਪਰੰਤ ਨਿਹੰਗ ਸਿੰਘਾਂ ਨੇ ਗਤਕਾ,ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਤਰਨਾ ਦਲ ਹਰੀਆਂ ਵੇਲਾਂ ਵਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਰਾਜਸਭਾ ਦੇ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਨੌਰੰਗ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ ਵਲੋਂ ਬਾਬਾ ਵੱਸਣ ਸਿੰਘ, ਸਾਹਿਬ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਜੈਰਾਮ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਅਨੂਪ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਪ੍ਰੇਮ ਸਿੰਘ ਬਾਬਾ ਚਰਨ ਸਿੰਘ, ਸ੍ਰ. ਪਰਮਜੀਤ ਸਿੰਘ ਬਾਜਵਾ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸਤਿੰਦਰ ਸਿੰਘ ,ਬਾਬਾ ਗਗਨ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਆਦਿ ਹਾਜ਼ਰ ਸਨ।