Breaking News

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 42 ਵੋਟਾਂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 42 ਵੋਟਾਂ

ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਬਣੇ ਜਨਰਲ ਸਕੱਤਰ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ, 9 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਥੇ ਹੋਏ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ ਹੋਈਆਂ ਵੋਟਾਂ ਦੌਰਾਨ ਬੀਬੀ ਜਗੀਰ ਕੌਰ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਐਡਵੋਕੇਟ ਧਾਮੀ ਲਗਾਤਾਰ ਦੂਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅੱਜ ਹੋਏ ਇਜਲਾਸ ਦੌਰਾਨ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਤਾਈਦ ਮਜੀਦ ਸ. ਨਵਤੇਜ ਸਿੰਘ ਕਾਉਣੀ ਨੇ ਕੀਤੀ। ਇਸੇ ਦੌਰਾਨ ਸ. ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਪਦ ਲਈ ਪੇਸ਼ ਕੀਤਾ, ਜਿਸ ’ਤੇ ਹੋਈਆਂ ਵੋਟਾਂ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ। ਕੁੱਲ ਪਈਆਂ 146 ਵੋਟਾਂ ਵਿੱਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪ੍ਰਾਪਤ ਹੋਈਆਂ।
ਜਨਰਲ ਇਜਲਾਸ ਦੌਰਾਨ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ ਨੂੰ ਲਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਦੀ ਚੋਣ ਅਤਿ ਅਹਿਮ ਸੀ, ਕਿਉਂਕਿ ਇਸ ਵਿਚ ਕੇਂਦਰ ਦੀ ਭਾਜਪਾ ਸਰਕਾਰ, ਆਰਐਸਐਸ, ਉਚੇਚੇ ਤੌਰ ’ਤੇ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ, ਪੰਜਾਬ ਤੇ ਹਰਿਆਣਾ ਸਰਕਾਰ ਦੇ ਨਾਲ-ਨਾਲ ਕਾਂਗਰਸ ਦੀ ਪੂਰੀ ਤਾਕਤ ਇਕਸੁਰਤਾ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਦਬਾ ਪਾ ਕੇ ਹਰ ਹੀਲੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ’ਚ ਭੁਗਤਣ ਲਈ ਕਹਿ ਰਹੇ ਸਨ। ਪਰੰਤੂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਸੰਸਥਾ ਨੂੰ ਤੋੜਨ ਵਾਲੀਆਂ ਸ਼ਕਤੀਆਂ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸ਼੍ਰੋਮਣੀ ਕਮੇਟੀ ਦੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਵਿਪਰੀਤ ਹਾਲਾਤ ਦੇ ਬਾਵਜੂਦ ਵੀ ਦ੍ਰਿੜ੍ਹ ਰਹਿਣ ਦਾ ਸੰਕਲਪ ਕੀਤਾ। ਐਡਵੋਕੇਟ ਧਾਮੀ ਪ੍ਰਧਾਨ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸਮੁੱਚੇ ਆਗੂਆਂ ਦਾ ਵੀ ਧੰਨਵਾਦ ਕੀਤਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਪ੍ਰੰਪਰਾਵਾਂ ਤੇ ਰਵਾਇਤਾਂ ਦੀ ਰੌਸ਼ਨੀ ਵਿਚ ਸਿੱਖ ਪੰਥ ਦੇ ਮਸਲਿਆਂ ਦੀ ਪੈਰਵਾਈ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਅਦਾਰਿਆਂ ਦੀ ਸੇਵਾ-ਸੰਭਾਲ ਲਈ ਦਿਨ ਰਾਤ ਇਕ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਬੰਧਕੀ ਕੰਮ-ਕਾਜ ਨੂੰ ਹੋਰ ਚੁਸਤ ਦਰੁੱਸਤ ਬਣਾਉਣ ਲਈ ਸਮੇਂ ਦੇ ਹਾਣ ਦੀਆਂ ਤਰਜੀਹਾਂ ਅਨੁਸਾਰ ਅੱਗੇ ਵਧਿਆ ਜਾਵੇਗਾ। ਧਰਮ ਪ੍ਰਚਾਰ, ਸਿਖਿਆ ਅਤੇ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ। ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਦਾ ਸਹਿਯੋਗ ਲੈ ਕੇ ਚੱਲਿਆ ਜਾਵੇਗਾ।

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਯਾਦਗਾਰ ਸ਼ਹੀਦਾਂ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।

ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜੂਦ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਮੌਜੂਦ ਰਹੇ। ਇਜਲਾਸ ਦੀ ਆਰੰਭਤਾ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਰਵਣ ਕਰਵਾਇਆ। ਪ੍ਰਧਾਨ ਅਤੇ ਹੋਰ ਅਹੁਦੇਦਾਰ ਚੁਣੀਆਂ ਗਈਆਂ ਸ਼ਖ਼ਸੀਅਤਾਂ ਨੂੰ ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਐਡਵੋਕੇਟ ਧਾਮੀ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਚਲਾਈ।

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 146 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ ਜਗੀਰ ਕੌਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਅਮੀਰ ਸਿੰਘ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਸੂਬਾ ਸਿੰਘ ਡੱਬਵਾਲਾ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਸੁਖਜੀਤ ਸਿੰਘ ਲੋਹਗੜ੍ਹ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਮੋਹਣ ਸਿੰਘ ਬੰਗੀ, ਸ. ਸੁਰਜੀਤ ਸਿੰਘ ਰਾਏਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਵੀਰ ਕੌਰ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਜੈਪਾਲ ਸਿੰਘ ਮੰਡੀਆਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਨਿਰਮਲ ਸਿੰਘ ਹਰਿਆਓ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਮਹਿੰਦਰ ਸਿੰਘ ਹੁਸੈਨਪੁਰਾ, ਸ. ਗੁਰਬਖ਼ਸ ਸਿੰਘ ਖ਼ਾਲਸਾ, ਸ. ਸੁਖਦੇਵ ਸਿੰਘ ਭੌਰ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ,  ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ ਤਲਵੰਡੀ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗ ਬਹਾਦਰ ਸਿੰਘ ਰਾਏ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਘੂਜੀਤ ਸਿੰਘ ਵਿਰਕ, ਸ. ਕਰਨੈਲ ਸਿੰਘ ਪੰਜੋਲੀ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ ਰੋਡੇ, ਸ. ਸੁਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ ਚੀਮਾਂ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ ਕਾਦੀਆਂ, ਸ. ਹਰਮਨਜੀਤ ਸਿੰਘ, ਸ. ਗੁਰਮਿੰਦਰ ਸਿੰਘ ਮਠਾਰੂ, ਬੀਬੀ ਸੁਖਵਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਿਰਵੈਲ ਸਿੰਘ ਆਦਿ ਮੌਜੂਦ ਸਨ।
ਐਡਵੋਕੇਟ ਧਾਮੀ 1996 ਤੋਂ ਚਲੇ ਆ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ

ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਦੇ ਮੁੱਖ ਸਕੱਤਰ ਅਤੇ ਪ੍ਰਧਾਨ ਹੁੰਦਿਆਂ ਸ਼੍ਰੋਮਣੀ ਕਮੇਟੀ, ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਹਨ।

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …