Breaking News

ਪੈਰਾ ਲੀਗਲ ਵਲੰਟੀਅਰਜ਼, ਵਕੀਲ ਅਤੇ ਸਰਕਾਰੀ ਕਰਮਚਾਰੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਕਰ ਰਹੇ ਹਨ ਜਾਗਰੂਕ
12 ਨਵੰਬਰ ਨੂੰ ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਹਿਰੀਆਂ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪੈਰਾ ਲੀਗਲ ਵਲੰਟੀਅਰਜ਼, ਵਕੀਲ ਅਤੇ ਸਰਕਾਰੀ ਕਰਮਚਾਰੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਕਰ ਰਹੇ ਹਨ ਜਾਗਰੂਕ
12 ਨਵੰਬਰ ਨੂੰ ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਹਿਰੀਆਂ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਗੁਰਸ਼ਰਨ ਸਿੰਘ ਸੰਧੂ 
ਗੁਰਦਾਸਪੁਰ, 10 ਨਵੰਬਰ 
ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਜਾਗਰੂਕਤਾ ਮੁਹਿੰਮ ਤਹਿਤ ਪੈਰਾ ਲੀਗਲ ਵਲੰਟੀਅਰਜ਼ ਅਤੇ ਵਕੀਲਾਂ ਦੀਆਂ ਟੀਮਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੇ ਫ਼ਰਜ਼ਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ (ਸੀਨੀਅਰ ਡਵਜ਼ਨ) ਗੁਰਦਾਸਪੁਰ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਹਰ ਤਰ੍ਹਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ ਦੇ ਝਗੜੇ), ਜਾਇਦਾਦ ਸਬੰਧੀ ਮਾਮਲੇ, ਹਿਰਾਸਤ ਸਬੰਧੀ ਕੇਸ, ਮੋਟਰ ਐਕਸੀਡੈਂਟ ਕੇਸ, ਨੌਕਰੀ ਸਬੰਧੀ ਮਾਮਲੇ, ਲੇਬਰ ਕੋਰਟ ਕੇਸ, ਫੌਜਦਾਰੀ ਕੇਸ, ਇਜਰਾਵਾਂ, ਅਪੀਲ, ਰਿੱਟ, ਰਿਵਿਊ, ਰਵੀਜਨ ਆਦਿ, ਹੋਰ ਅਦਾਲਤਾਂ, ਕਮਿਸ਼ਨਾਂ ਅਤੇ ਟ੍ਰਿਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿੱਤ ਜੁੜਿਆ ਹੋਵੇ, ਸਬੰਧੀ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਹੈਲਪਲਾਈਨ ਨੰਬਰ 1098, ਪੁਲਿਸ ਹੈਲਪਲਾਈਨ ਨੰਬਰ 112, ਨਾਲਸਾ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਅੱਗੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 12 ਨਵੰਬਰ ਨੂੰ ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਹਿਰੀਆਂ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਲੋਕਾਂ ਨੂੰ ਨੈਸ਼ਨਲ ਲੋਕ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ-ਮਸ਼ਵਰਾ ਲੈਣ ਲਈ ਜਿਲ੍ਹਾ ਕਚਹਿਰੀਆਂ ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 104 ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰ ਦੇ ਟੈਲੀਫੋਨ ਨੰਬਰ 01874-240369 ’ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ।    

    

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …