ਕਲਕੱਤਾ ਵਿਚ ਸਿੱਖ ਪੱਤਰਕਾਰ ਕਿਰਨਜੀਤ ਸਿੰਘ ਦੀ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਬਾਬਾ ਬਲਬੀਰ ਸਿੰਘ ਗੁਰਸ਼ਰਨ ਸਿੰਘ ਸੰਧੂ ਅਮ੍ਰਿਤਰ ਨਵੰਬਰ 13 ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋਰੀ ਨੇ ਕਲਕੱਤਾ ਵਿਚ ਸਿੱਖ ਪੱਤਰਕਾਰ ਕਿਰਨਜੀਤ ਸਿੰਘ ਦੀ ਦਸਤਾਰ ਦੀ ਬੇਅਦਬੀ ਦੀ ਸਖ਼ਤ ਇੰਦਾ ਕੀਤੀ ਹੈ ਔਰ ਕਿਹਾ ਹੈ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅੱਜ ਇਥੇ ਇਕ ਪ੍ਰੈਸ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕੇ ਇਸ ਮਾਮਲੇ ਦੀ ਗਹਿਰੀ ਜਾਂਚ ਕੀਤੀ ਜਾਵੇਬਾਬਾ ਬਲਬੀਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਰਨਜੀਤ ਸਿੰਘ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਸਜਾ ਦਿਤੀ ਜਾਵੇ।