Breaking News

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਕੇਂਦਰ ਦੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ
ਕੇਂਦਰੀ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਦਿੱਤੀਆਂ ਹਦਾਇਤਾਂ

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਕੇਂਦਰ ਦੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ
ਕੇਂਦਰੀ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਦਿੱਤੀਆਂ ਹਦਾਇਤਾਂ

ਗੁਰਸ਼ਰਨ ਸਿੰਘ ਸੰਧੂ 
ਗੁਰਦਾਸਪੁਰ, 17 ਨਵੰਬਰ 
– ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ (ਡੀ.) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਜੀ.ਏ. ਡਾ. ਵਰੁਨ ਕੁਮਾਰ ਸਮੇਤ ਵੱਖ-ਵੱਖ ਜ਼ਿਲ੍ਹਾ  ਅਧਿਕਾਰੀ ਮੌਜੂਦ ਸਨ।
ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਰੀਵਿਊ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀ ਹਰ ਨੀਤੀ ਨੂੰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਬਿਨਾਂ ਘਰ ਦੇ ਰਹਿ ਰਹੇ ਹਨ, ਜਾਂ ਜਿਨ੍ਹਾਂ ਪਰਿਵਾਰਾਂ ਦੇ ਕੱਚੇ ਮਕਾਨ ਹਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪੱਕੇ ਘਰ ਬਣਾ ਕੇ ਦਿੱਤੇ ਜਾਣ। ਇਸ ਦੇ ਨਾਲ ਹੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਨ ਸਧਾਰਨ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਵਿੱਚ ਥਾਂ-ਥਾਂ ਵਿਸ਼ੇਸ਼ ਕੈਂਪ ਲਗਾਏ ਜਾਣ।
ਕੇਂਦਰੀ ਰਾਜ ਮੰਤਰੀ ਸ੍ਰੀ ਮੇਗਵਾਲ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤਹਿਤ ਹੋ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਜੋ ਵਿਕਾਸ ਕਾਰਜ ਮੁਕੰਮਲ ਹੋ ਗਏ ਹਨ ਓਥੇ ਉਸ ਯੋਜਨਾ ਦੇ ਨਾਮ ਦਾ ਬੋਰਡ ਲਗਾਏ ਜਾਣ। ਉਨਾਂ ਕਿਹਾ ਕਿ ਕੇਂਦਰ ਸਰਕਾਰ ਅਵਾਮ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੋਦੀ ਸਰਕਾਰ ਵੱਲੋਂ ਸਭ ਦੇ ਸਾਥ ਨਾਲ ਸਭ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੀ ਪ੍ਰਗਤੀ ਰਿਪੋਰਟ ਬਾਰੇ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ। ਇਸਦੇ ਨਾਲ ਹੀ ਵੱਖ-ਵੱਖ ਵਿਭਾਗਾਂ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਸਬੰਧੀ ਆਪਣੀ ਰੀਪੋਰਟ ਪੇਸ਼ ਕੀਤੀ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਡਾ. ਜਸਵਿੰਦਰ ਸਿੰਘ ਢਿਲੋਂ, ਅਤੁਲ ਮਹਾਜਨ, ਰੇਨੂ ਕਸ਼ਯਪ, ਅਜੇ ਛਾਬੜਾ, ਅਜੇ ਕੁਮਾਰ, ਨਵਨੀਤ, ਜਤਿੰਦਰ ਪਰਦੇਸੀ, ਗੁਰਮੀਤ ਕੌਰ, ਸੌਰਭ ਮਹਾਜਨ, ਸਤਪਾਲ ਕੁੰਡਲ, ਵਿਕਾਸ ਕਸ਼ਯਪ, ਜਤਿੰਦਰ ਠਾਕੁਰ, ਓਮੇਸ਼ਵਰ ਮਹਾਜਨ, ਵਿਜੇ ਸ਼ਰਮਾਂ, ਰਾਜੇਸ਼ ਸ਼ਰਮਾਂ ਸਮੇਤ ਹੋਰ ਆਗੂ ਵੀ ਮੌਜੂਦ ਸਨ 

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …