Breaking News

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਜਾਰੀ
GURSHARAN SINGH SANDHU
ਗੁਰਦਾਸਪੁਰ, 8 ਦਸੰਬਰ
      ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।

ਮੈਡੀਕਲ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੈਡੀਕਲ ਸਹਾਇਤਾ ਪਹੁੰਚਾਉਣਾ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਨਾਲ ਹੀ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਕੈਂਪ ਲਗਾਉਣ ਦਾ ਪ੍ਰੋਗਰਾਮ ਹਫ਼ਤਾ ਪਹਿਲਾਂ ਤਿਆਰ ਕਰ ਲਿਆ ਜਾਂਦਾ ਹੈ ਅਤੇ ਸਬੰਧਤ ਪਿੰਡਾਂ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਅਗਾਊਂ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਕੈਂਪਾਂ ਦਾ ਲਾਭ ਉਠਾ ਸਕਣ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਸਰਹੱਦੀ ਕੈਂਪਾਂ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ ਅਤੇ ਉਨਾਂ ਮਰੀਜ਼ਾਂ ਨੂੰ ਹੋ ਰਿਹਾ ਹੈ ਜੋ ਆਪਣੇ ਇਲਾਜ ਲਈ ਆਪਣੇ ਪਿੰਡੋਂ ਚੱਲ ਕੇ ਦੂਰ ਸ਼ਹਿਰਾਂ ਦੇ ਹਸਪਤਾਲਾਂ ਤੱਕ ਪਹੁੰਚ ਨਹੀਂ ਕਰ ਸਕਦੇ ਹਨ। ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਇਹ ਸਿਲਸਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।
    

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …