Breaking News

ਬਾਬਾ ਬਲਬੀਰ ਸਿੰਘ 96 ਕਰੋੜੀ ਇੰਦੋਰ ਦੀ ਯਾਤਰਾ ਤੇ ਗਏ ਹਨ। ਇੰਦੋਰ ਦੀ ਧਰਤੀ ਤੇ ਪੁੱਜਣ ਤੇ ਉਨ੍ਹਾਂ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਅਤੇ ਬੈਂਡ ਵਾਜਿਆਂ ਨਾਲ ਪੁਰਜੋਰ ਸੁਆਗਤ ਕੀਤਾ ਹੈ

ਬਾਬਾ ਬਲਬੀਰ ਸਿੰਘ 96 ਕਰੋੜੀ ਇੰਦੋਰ ਦੀ ਯਾਤਰਾ ਤੇ ਗਏ ਹਨ। ਇੰਦੋਰ ਦੀ ਧਰਤੀ ਤੇ ਪੁੱਜਣ ਤੇ ਉਨ੍ਹਾਂ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਅਤੇ ਬੈਂਡ ਵਾਜਿਆਂ ਨਾਲ ਪੁਰਜੋਰ ਸੁਆਗਤ ਕੀਤਾ ਹੈ



ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ  ਦਸੰਬਰ
17ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਜੀ ਦੇ ਦੋ ਸੋੌ ਸਾਲਾ ਸ਼ਹੀਦੀ ਦਿਹਾੜੇ ਨੂੰ ਵੱਡੀ ਪੱਧਰ ਤੇ ਮਨਾਉਣ ਸਬੰਧੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ 14 ਵੇਂ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਇੰਦੋਰ ਦੀ ਯਾਤਰਾ ਤੇ ਗਏ ਹਨ। ਇੰਦੋਰ ਦੀ ਧਰਤੀ ਤੇ ਪੁੱਜਣ ਤੇ ਉਨ੍ਹਾਂ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਅਤੇ ਬੈਂਡ ਵਾਜਿਆਂ ਨਾਲ ਪੁਰਜੋਰ ਸੁਆਗਤ ਕੀਤਾ ਹੈ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਏਥੇ ਜਾਣਕਾਰੀ ਦੇਂਦਿਆ ਕਿਹਾ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਵਲੋਂ ਇੰਦੋਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਉਹ ਸਮੂਲੀਅਤ ਕਰਨ ਲਈ ਉਚੇਚੇ ਤੌਰ ਤੇ ਇੰਦੋਰ ਗਏ ਹਨ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵਲੋਂ ਬਾਬਾ ਫੂਲਾ ਸਿੰਘ ਸ਼ਹੀਦ ਦੀ ਸ਼ਤਾਬਦੀ 14 ਮਾਰਚ 2023 ਨੂੰ ਸਭ ਧਿਰਾਂ ਨਾਲ ਮਿਲ ਕੇ ਚੜਦੀ ਕਲਾ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇੰਦੋਰ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮਾਂ ਤੋਂ ਬਾਅਦ 21 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਹੋਣਗੇ। ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਬੰਗਲਾ ਸਾਹਿਬ ਦਿਲੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਨਿਯਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਤਖਤ ਸ੍ਰੀ ਹਜ਼ੂਰ ਸਾਹਿਬ ਮਹਾਨ ਗੁਰਮਤਿ ਸਮਾਗਮ ਹੋਏ ਹਨ, ਏਸੇ ਤਰ੍ਹਾਂ ਹੋਲੇ ਮਹੱਲੇ ਉਪਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਸਤਾਬਦੀ ਸਮਾਗਮ ਹੋਵੇਗਾ।

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …