Breaking News

ਡੇਰਾ ਬਾਬਾ ਨਾਨਕ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕਾਂ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਗੁ

ਡੇਰਾ ਬਾਬਾ ਨਾਨਕ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕਾਂ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਗੁਰਸ਼ਰਾਂਸਿੰਘ ਸੰਧੂ 
ਗੁਰਦਾਸਪੁਰ, 21 ਦਸੰਬਰ
– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਸਰਹੱਦੀ ਖੇਤਰ ਦੇ ਵਿਕਾਸ ਲਈ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਚਲਾਇਆ ਜਾ ਰਿਹਾ ਹੈ। ਮਿਸ਼ਨ ਅਬਾਦ ਤਹਿਤ ਮਿਤੀ 22 ਦਸੰਬਰ ਨੂੰ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਡੇਰਾ ਬਾਬਾ ਨਾਨਾਕ ਕਸਬੇ ਤੋਂ ਇਲਾਵਾ ਸਰਹੱਦੀ ਪਿੰਡ ਭਗਤਾਨਾ, ਬੋਹੜਵਾਲਾ, ਭਗਤਾਨਾ ਤੁਲੀਆਂ, ਹਰੂਵਾਲ, ਘਣੀਏ-ਕੇ-ਬੇਟ, ਗੋਲਾ-ਢੋਲਾ, ਖਾਸਾਂਵਾਲੀ, ਮੇਤਲਾ ਅਤੇ ਪਾਲਾ ਨੰਗਲ ਦੇ ਵਸਨੀਕ ਭਾਗ ਲੈਣਗੇ। ਇਸ ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਵੱਲੋਂ ਉਨਾਂ ਦਾ ਹੱਲ ਕੱਢਿਆ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗਣ ਵਾਲੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਤੇ ਲਾਭ ਲੋਕਾਂ ਨੂੰ ਦਿੱਤਾ ਜਾਵੇਗਾ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਵਿਕਾਸ ਦੇ ਕੰਮਾਂ, ਮਨਰੇਗਾ ਨਾਲ ਸਬੰਧਤ ਕੰਮਾਂ, ਬਾਰਡਰ ਏਰੀਆ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਅਧਾਰ ਕਾਰਡ ਸੁਵਿਧਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਹੂਲਤਾਂ ਦਾ ਲਾਭ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵਿਭਾਗਾਂ ਨਾਲ ਸਬੰਧਤ ਮਸਲੇ ਵੀ ਸੁਣੇ ਜਾਣਗੇ ਅਤੇ ਉਨਾਂ ਦਾ ਹੱਲ ਕੀਤਾ ਜਾਵੇਗਾ। ਕੈਂਪ ਦੌਰਾਨ ਮਿਲਟਰੀ/ ਪੈਰਾ ਮਿਲਟਰੀ/ ਪੁਲਿਸ ਅਧਿਕਾਰੀਆਂ ਵੱਲੋਂ ਫ਼ੌਜ/ ਪੁਲਿਸ ਵਿੱਚ ਭਰਤੀ ਸਬੰਧੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਬਾਦ ਮਿਸ਼ਨ ਦਾ ਮੁੱਖ ਮਕਸਦ ਸਾਡੇ ਸਰਹੱਦੀ ਪਿੰਡ ਅਬਾਦ ਅਤੇ ਖੁਸ਼ਹਾਲ ਰਹਿਣ। ਉਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕਾਂ ਤੱਕ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਸਰਹੱਦੀ ਪਿੰਡ ਵਿਕਾਸ ਪੱਖੋਂ ਕਿਸੇ ਵੀ ਤਰਾਂ ਘੱਟ ਨਾ ਹੋਣ, ਇਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ‘ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ’ ਮਿਸ਼ਨ (ਅਬਾਦ) ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨਾਂ ਦਾ ਹੱਲ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਡੇਰਾ ਬਾਬਾ ਨਾਨਕ ਅਤੇ ਇਸਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …