Breaking News

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੇ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮਗਲਰ ਨੂੰ ਗ੍ਰਿਫਤਾਰ ਕੀਤਾ
ਫੜੇ ਗਏ ਸਮੱਗਲਰ ਕੋਲੋਂ ਡਰੱਗ ਮਨੀਂ ਬਰਾਮਦ ਹੋਈ, ਅਜੇ ਹੋਰ ਪੁੱਛਗਿੱਛ ਜਾਰੀ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੇ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮਗਲਰ ਨੂੰ ਗ੍ਰਿਫਤਾਰ ਕੀਤਾ
ਫੜੇ ਗਏ ਸਮੱਗਲਰ ਕੋਲੋਂ ਡਰੱਗ ਮਨੀਂ ਬਰਾਮਦ ਹੋਈ, ਅਜੇ ਹੋਰ ਪੁੱਛਗਿੱਛ ਜਾਰੀ

ਗੁਰਸ਼ਰਨ ਸਿੰਘ ਸੰਧੂ 
ਗੁਰਦਾਸਪੁਰ, 26 ਦਸੰਬਰ
– ਗੁਰਦਾਸਪੁਰ ਪੁਲਿਸ ਅਤੇ ਬੀ.ਐੱਸ.ਐੱਫ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਹੈਰੋਇਨ ਮੰਗਬਾਉਣ ਵਾਲੇ ਸਮੱਗਲਰ ਨੂੰ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਦੀਪਕ ਹਿਲੋਰੀ, ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਉਪਰੇਸ਼ਨ ਦੌਰਾਨ ਗੁਪਤ ਸੂਚਨਾ ਸੀ ਮਿਲੀ ਕਿ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ, ਅਜੈ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੋਪਾ ਪਕੀਵਾ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਜਿਹਨਾਂ ਦੇ ਪਾਕਿਸਤਾਨ ਸਮੱਗਲਰਾਂ ਨਾਲ ਸਬੰਧ ਹਨ ਤੇ ਉਹ ਪਾਕਿਸਤਾਨ ਤੋਂ ਡਰੋਨ ਰਾਂਹੀ ਹੈਰੋਇਨ ਮੰਗਵਾਉਂਦੇ ਹਨ।

ਸੂਚਨਾ ਦੌਰਾਨ ਇਹ ਵੀ ਪਤਾ ਲੱਗਾ ਸੀ ਕਿ ਇਨ੍ਹਾਂ ਨੇ ਕੁੱਲ 08 ਕਿੱਲੋਗ੍ਰਾਮ ਹੈਰੋਇਨ ਪਾਕਿਸਤਾਨ ਤੋਂ ਬਿੱਟੂ ਨਾਮ ਦੇ ਸਮੱਗਲਰ ਕੋਲੋਂ ਡਰੋਨ ਰਾਹੀਂ ਮੰਗਵਾਈ ਹੈ ਜੋ ਪਿੰਡ ਲਾਲਪੁਰ ਦੇ ਖੇਤਾਂ ਵਿੱਚ ਇੱਕ ਬੰਬੀ ’ਤੇ ਸੁੱਟੀ ਗਈ ਸੀ ਜਿਸਨੂੰ ਇਨ੍ਹਾਂ ਸਮੱਗਲਰਾਂ ਵੱਲੋਂ ਚੁੱਕ ਕੇ ਅੱਗੇ ਕਿਸੇ ਨਾਮਾਲੂਮ ਵਿਅਕਤੀ ਨੂੰ ਦਿੱਤੀ ਗਈ ਹੈ। ਪਤਾ ਲੱਗਾ ਕਿ ਇਨ੍ਹਾਂ ਸਮੱਗਲਰਾਂ ਨੂੰ ਇਸ ਕੰਮ ਦੇ ਬਦਲੇ ਪ੍ਰਤੀ  ਪੈਕਟ 2 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 16 ਲੱਖ ਰੁਪਏ ਮਿਲਣੇ ਸਨ, ਜਿਸ ਵਿੱਚੋਂ 06 ਲੱਖ ਰੁਪਏ ਇਨ੍ਹਾਂ ਨੂੰ ਮਿਲ ਚੁੱਕੇ ਹਨ।

ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਗੁਰਦਾਸਪੁਰ ਅਤੇ ਥਾਣਾ ਕਲਾਨੌਰ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕੋਟਲੀ ਰੋਡ ਕਲਾਨੌਰ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਦੋਸ਼ੀ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ ਨੂੰ ਮੋਟਰ ਸਾਈਕਲ ਸਪਲੈਂਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ ਮੌਕੇ ’ਤੇ (03 ਲੱਖ ਰੁਪਏ ਭਾਰਤੀ ਕਰੰਸੀ, ਇੱਕ ਮੋਬਾਇਲ ਫੋਨ ਅਤੇ 02 ਰਸਾਇਨਕ ਸਟਿਕ (ਲਾਈਟਾਂ) ਨੂੰ ਬ੍ਰਾਮਦ ਕਰਕੇ ਮੁਕੱਦਮਾ ਨੰਬਰ 121 ਮਿਤੀ 25.12.2022 ਜੁਰਮ 21,23,27-ਏ.29/61/85 ਐਨ.ਡੀ.ਪੀ.ਐਸ ਐਕਟ ਥਾਣਾ ਕਲਾਨੌਰ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਐੱਸ.ਐੱਸ.ਪੀ. ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਦੋਸ਼ੀ ਗੁਰਵਿੰਦਰ ਚੰਦ ਦੀ ਨਿਸ਼ਾਨਦੇਹੀ ਤੇ ਅਜੈ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੋਪਾ ਪਕੀਵਾ ਦੇ ਘਰ ਤੋਂ 01 ਲੱਖ ਰੁਪਏ ਭਾਰਤੀ ਕਰੰਸੀ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਥਾਣਾ ਕਲਾਨੌਰ ਦੇ ਘਰ ਤੋਂ 1,54,000/- ਰੁਪਏ ਭਾਰਤੀ ਕਰੰਸੀ, ਕੁੱਲ 5,54,000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਹੈ। ਦੋਸ਼ੀ ਗੁਰਵਿੰਦਰ ਚੰਦ ਵੱਲੋਂ ਦੌਰਾਨੇ ਪੁੱਛਗਿੱਛ ਦੱਸਿਆ ਹੈ ਕਿ ਇਸ ਮਹੀਨੇ ਵਿੱਚ ਉਹਨਾਂ ਨੇ ਮਿਤੀ 14.12.2022 ਨੂੰ 02 ਕਿਲੋਗ੍ਰਾਮ ਹੈਰੋਇਨ, 16.12.2022 ਨੂੰ 02 ਕਿਲੋਗ੍ਰਾਮ ਹੈਰੋਇਨ, 17.12.2022 ਨੂੰ 02 ਕਿਲੋਗ੍ਰਾਮ ਹੈਰੋਇਨ ਅਤੇ 18.12.2022 ਨੂੰ 02 ਕਿਲੋਗ੍ਰਾਮ ਹੈਰੋਇਨ (ਕੁੱਲ 08 ਕਿਲੋਗ੍ਰਾਮ ਹੈਰੋਇਨ) ਪਾਕਿਸਤਾਨ ਤੋਂ ਮੰਗਵਾਈ ਸੀ।

ਦੋਸ਼ੀ ਗੁਰਵਿੰਦਰ ਚੰਦ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹਨਾਂ ਤਿੰਨਾਂ ਨੇ ਪਾਕਿਸਤਾਨ ਤੋਂ 14 ਕਿਲੋਗ੍ਰਾਮ ਹੈਰੋਇਨ ਤੇ 02 ਪਿਸਟਲ ਮੰਗਵਾਏ ਸਨ, ਜਿਸ ਸਬੰਧੀ ਉਹਨਾਂ ’ਤੇ ਮੁਕੱਦਮਾ ਨੰਬਰ 188 ਮਿਤੀ 25.11.2020 ਜੁਰਮ 25/54/59 ਅਸਲਾ ਐਕਟ ਥਾਣਾ ਡੇਰਾ ਬਾਬਾ ਨਾਨਕ, ਪੁਲਿਸ ਜਿਲਾ ਬਟਾਲਾ ਵਿਖੇ ਦਰਜ ਹੋਇਆ ਸੀ, ਜਿਸ ਵਿੱਚ ਪਿਸਟਲ ਦੀ ਬ੍ਰਾਮਦਗੀ ਹੋਈ ਸੀ ਪਰ 14 ਕਿਲੋਗ੍ਰਾਮ ਹੈਰੋਇਨ ਇਹਨਾਂ ਨੇ ਪਾਸਿਕਤਾਨ ਸਮੱਗਲਰ ਬਿੱਟੂ ਉਕਤ ਦੇ ਕਹਿਣ ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ ਸੀ।    

ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਫੜ੍ਹੇ ਗਏ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਵੱਲੋਂ ਦੱਸੇ ਹੋਰ ਦੋਸ਼ੀਆਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

    

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …