Breaking News

ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ


ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ, 31 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸੇਵਾ ਮੁਕਤ ਹੋਏ ਕਰਮਚਾਰੀਆਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਪਰਮਜੀਤ ਸਿੰਘ ਹਰਿਆਣਾ, ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਬਲਜੀਤ ਸਿੰਘ ਬੁੱਟਰ, ਸ. ਸਤਨਾਮ ਸਿੰਘ ਰੀਕਾਰਡ ਕੀਪਰ ਤੇ ਸੇਵਾਦਾਰ ਸ. ਮੋਹਨ ਸਿੰਘ ਸ਼ਾਮਲ ਹਨ। ਇਨ੍ਹਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ, ਸਾਬਕਾ ਮੀਤ ਸਕੱਤਰ ਸ. ਬਲਵੰਤ ਸਿੰਘ ਪੱਟੀ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …