ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਤਾਬਦੀ 12 ਤੋਂ 14 ਮਾਰਚ ਤੱਕ ਮਨਾਈ ਜਾਵੇਗੀ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਜਨਵਰੀ 10 ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲ ਪੰਥ ਮੁਖੀਆਂ ਨੇ ਕੌਮ ਦੇ ਮਹਾਨ ਜਰਨੈਲ, ਸੂਰਬੀਰ ਅਣਖੀਲੇ ਯੋਧੇ ਬੁੱਢਾ ਦਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਸਹਿਯੋਗ ਨਾਲ ਮਨਾਉਣ ਲਈ ਸਰਬੰਸਦਾਨੀ ਨਾਲ ਗੁਰਮਤਾ ਕੀਤਾ ਹੈ।ਬਾਬਾ ਬਲਬੀਰ ਸਿੰਘ ਨੇ ਦਸਿਆ ਕਿ 12 ਤੋਂ 14 ਤੀਕ ਹੋਣ ਵਾਲੇ ਸਾਰੇ ਸਮਾਗਮ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਕੀਤੇ ਜਾਣਗੇ। ਗੁਰਦੁਆਰਾ ਨਿਹੰਗ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ 12 ਮਾਰਚ ਨੂੰ ਅਰੰਭ ਹੋ ਕੇ 14 ਮਾਰਚ ਨੂੰ ਭੋਗ ਪੈਣਗੇ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਅਰੰਭ ਹੋਣਗੇ।ਅੱਜ ਛਾਉਣੀ ਤਰਨਾ ਦਲ ਸ਼ਹੀਦ ਬਾਬਾ ਨੋਧ ਸਿੰਘ ਵਿਖੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾਦਲ ਬਾਬਾ ਬਕਾਲਾ ਅਤੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਸਾਹਿਬ ਤਰਨਾਦਲ ਸੁਰ ਸਿੰਘ ਦੀ ਇੱਕਤਰਤਾ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਗੁਰਮਤਾ ਕੀਤਾ ਗਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜੋ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ ਨੂੰ ਪੂਰਨ ਤੌਰ ਤੇ ਸਫਲ ਬਨਾਉਣ ਅਤੇ ਚੜਦੀਕਲਾ ‘ਚ ਸਹਿਯੋਗ ਦੇ ਕੇ ਖਾਲਸਾਈ ਜਾਹੋਜਲਾਲ ਮਨਾਇਆ ਜਾਵੇਗਾ। ਸਮੂਹ ਸਿੰਘਾਂ ਵੱਲੋਂ ਨੂੰ ਜੈਕਾਰਿਆਂ ਨਾਲ ਪ੍ਰਵਾਨਗੀ ਦਿਤੀ ਗਈ।ਇਕੱਤਰਤਾ ਉਪਰੰਤ ਬਾਬਾ ਬਲਬੀਰ ਸਿੰਘ ਨੇ ਦਸਿਆ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਇਕ ਜੁਟਤਾ ਤੇ ਪੰਥਕ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸੰਗਤਾਂ ਸਮੇਤ ਹਿੱਸਾ ਲੈਣਗੀਆਂ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਬਾਬਾ ਜੱਸਾ ਸਿੰਘ, ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਬਾਬਾ ਵਰਿਆਮ ਸਿੰਘ, ਬਾਬਾ ਨਾਹਰ ਸਿੰਘ, ਬਾਬਾ ਸੁਰ ਸਿੰਘ, ਬਾਬਾ ਸ਼ੇਰ ਸਿੰਘ ਸਿਵੀਆ, ਬਾਬਾ ਕੁਲਵਿੰਦਰ ਸਿੰਘ, ਬਾਬਾ ਗੁਰਦੇਵ ਸਿੰਘ ਮੱਟੂਆ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਵੱਸਣ ਸਿੰਘ ਮੜੀਆ ਵਾਲਾ ਦਲ, ਬਾਬਾ ਸੁਖਪਾਲ ਸਿੰਘ ਤਰਨਤਾਰਨ, ਬਾਬਾ ਹਰਜਿੰਦਰ ਸਿੰਘ ਮੁਕਤਸਰ , ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇਵਾਲੇ, ਬਾਬਾ ਇੰਦਰਬੀਰ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਸਤਪਾਲ ਸਿੰਘ ਵੱਲਾ, ਬਾਬਾ ਮਨਜੀਤ ਸਿੰਘ ਬਾਲੇਵਾਲ, ਬਾਬਾ ਸੁੱਖਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਸ. ਇੰਦਰਪਾਲ ਸਿੰਘ ਫੌਜੀ ਸਮੇਤ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਪ੍ਰਮੱਖ ਨਿਹੰਗ ਸਿੰਘ ਸ਼ਾਮਲ ਸਨ।