ਡਾ: ਨਿੱਝਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਣ ਦਾ ਦਿੱਤਾ ਸੱਦਾਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 10 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿਖਿਆ ਪ੍ਰਦਾਨ ਕਰਨਾ ਵੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲੜਕੀਆਂ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਡਾ: ਨਿੱਝਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਵੱਖ ਵੱਖ ਗੈਰ ਅਕਾਦਮਿਕ ਮੁਕਾਬਲਿਆਂ ਵਿੱਚ ਜਿਲ੍ਹਾ ਅਤੇ ਰਾਜ ਪੱਧਰ ਤੇ ਜੇਤੂ ਰਹਿਣ ’ਤੇ ਪੁਰਸਕਾਰ ਦੇ ਕੇ ਸਨਮਾਨਤ ਵੀ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ ਸਭਿਆਚਾਰਕ ਅਤੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਪੇਸ਼ਕਾਰੀ ਕੀਤੀ ਗਈ। ਡਾ: ਨਿੱਝਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬੀ ਗਿਆਨ ਤੋਂ ਇਲਾਵਾ ਜਿੰਗਦੀ ਵਿੱਚ ਅੱਗੇ ਵਧਣ ਲਈ ਆਪਣੀ ਸਖਸ਼ੀਅਤ ਨੂੰ ਨਿਖਾਰਨਾਂ ਵੀ ਉਨ੍ਹਾਂ ਨੂੰ ਬਹੁਤ ਅੱਗੇ ਸਫਲਤਾ ਵੱਲ ਲੈ ਕੇ ਜਾਵੇਗਾ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਿਵਹਾਰ ਨੂੰ ਐਨਾ ਚੰਗਾ ਬਣਾਉਣ ਕਿ ਉਨ੍ਹਾਂ ਦਾ ਕਿਰਦਾਰ ਉਚਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਤਰਜੀਹ ਦੇਣ। ਡਾ: ਨਿੱਝਰ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪ੍ਰਿੰਸੀਪਲ ਸ੍ਰ ਅਮਰਜੀਤ ਸਿੰਘ ਅਤੇ ਸਮੂਹ ਸਟਾਫ ਦੀ ਤਾਰੀਫ ਕਰਦੇ ਹੋਏ ਵੱਖ ਵੱਖ ਉਪਲਬੱਧੀਆਂ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰ ਜੁਗਰਾਜ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੂਰੀ ਮਿਹਨਤ ਕਰਕੇ ਜਿੰਦਗੀ ਦੇ ਇਮਤਿਹਾਨਾਂ ਵਿੱਚ ਸਫਲ ਹੋਣ ਦੀ ਪ੍ਰੇਰਨਾ ਦਿੱਤੀ। ਸਮਾਗਮ ਉਪਰੰਤ ਸਕੂਲ ਸਟਾਫ ਵੱਲੋਂ ਡਾ: ਨਿੱਝਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੁਆਰਡੀਨੇਟਰ ਮੈਡਮ ਨਰਿੰਦਰ ਕੌਰ, ਸ੍ਰ ਦਵਿੰਦਰ ਸਿੰਘ, ਸ੍ਰ ਗੁਰਇਕਬਾਲ ਸਿੰਘ, ਮੈਡਮ ਸੁਖਰਾਜ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਭਾਰਤੀ, ਸ੍ਰ ਸ਼ਰਨਜੀਤ ਸਿੰਘ, ਸ: ਬਲਦੇਵ ਸਿੰਘ ਅਟਾਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਵੀ ਹਾਜਰ ਸਨ।--