Breaking News

ਅਕਾਲੀ ਦਲ-ਬਸਪਾ ਤਾਲਮੇਲ ਕਮੇਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਫੈਸਲਾ

*ਅਕਾਲੀ ਦਲ-ਬਸਪਾ ਤਾਲਮੇਲ ਕਮੇਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਫੈਸਲਾ*

*ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਕੇ ਮੁਲਾਜ਼ਮਾਂ ਨੂੰ ਸਜ਼ਾ ਦੇਣ ਦੀ ਕੀਤੀ ਨਿਖੇਧੀ*

ਗੁਰਸ਼ਰਨ ਸਿੰਘ  ਸੰਧੂ  

*ਜਲੰਧਰ, 8 ਅਪ੍ਰੈਲ:*

 ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਤਾਲਮੇਲ ਕਮੇਟੀ ਨੇ ਅੱਜ ਫੈਸਲਾ ਲਿਆ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜੀ ਜਾਵੇਗੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਮੀ‌ਟਿੰਗ ਵਿਚ ਵਿਸਥਾਰ ਵਿਚ ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆਹੈ  ਜਿਸਦੀ ਪ੍ਰੋੜਤਾ ਬਸਪਾ ਮੁਖੀ ਭੈਣ ਮਾਇਆਵਤੀ ਨੇ ਵੀ ਕੀਤੀ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਰਸਮੀ ਚੋਣ ਪ੍ਰਚਾਰ 10 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਰੇ ਆਗੂ ਤੇ ਵਰਕਰ ਇਸ ਮੁਹਿੰਮ ਦਾ ਹਿੱਸਾ ਰਹਿਣਗੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦੋਆਬਾ ਖੇਤਰ ਭ੍ਰਿਸ਼ਟ ਤੇ ਘੁਟਾਲਿਆਂ ਭਰਪੂਰ ਭਗਵੰਤ ਮਾਨ ਸਰਕਾਰ ਜੋ ਹਰ ਮੁਹਾਜ਼ ’ਤੇ ਅਸਫਲ ਹੋਈ ਹੈ, ਨੂੰ ਸਬਕ ਸਿਖਾਉਣ ਵਾਸਤੇ ਤਿਆਰ ਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਕਿਸਾਨਾਂ, ਦਲਿਤਾਂ, ਨੌਜਵਾਨਾਂ, ਵਪਾਰੀਆਂ ਤੇ ਸਰਕਾਰੀ ਮੁਲਾਜ਼ਮਾਂ ਜੋ ਸਾਰੇ ਆਪ ਸਰਕਾਰ ਤੋਂ ਅੱਕ ਚੁੱਕੇ ਹਨ, ਦੀ ਆਵਾਜ਼ ਹੈ ਤੇ ਬਣਿਆ ਰਹੇਗਾ।

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈਦਫਤਰੀ  ਸਮਾਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਫੈਸਲਾ ਇਸ ਕਰ ਕੇ ਲਿਆ ਗਿਆ ਹੈ ਕਿਉਂਕਿ ਆਪ ਸਰਕਾਰ ਗਰਮੀਆਂ ਦੇ ਮਹੀਨੇ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਨ ਵਿਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਰਾਹੀਂ ਇਹ ਐਲਾਨ ਕਰ ਦਿੱਤਾਹੈ  ਕਿ ਪੰਜਾਬੀ ਵੱਡੇ ਬਿਜਲੀ ਕੱਟਾਂ ਵਾਸਤੇ ਤਿਆਰ ਰਹਿਣ। ਉਹਨਾਂ ਕਿਹਾ ਕਿ ਝੋਨੇ ਦੀ ਲੁਆਈ ਵੀ ਖਤਰੇ ਵਿਚ ਪੈ ਗਈ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਤੋਂ ਉਲਟ ਪਿਛਲੀ ਅਕਾਲੀ ਦਲ ਦੀ ਸਰਕਾਰ ਵਿਚ ਨਾ ਸਿਰਫ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਬਲਕਿ ਕਿਸਾਨਾਂ, ਇੰਡਸਟਰੀ ਤੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀਗਈ।  ਉਹਨਾਂ ਕਿਹਾ ਕਿ ਇਕ ਅਯੋਗ ਮੁੱਖ ਮੰਤਰੀ ਕਾਰਨ ਇਸ ਸਭ ਵਿਚ ਵਿਘਨ ਪੈ ਗਿਆਹੈ  ਕਿਉਂਕਿ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਆਸਾਮ ਲਿਆਉਣ ਤੇ ਲਿਜਾਣ ਵਿਚ ਰੁੱਝੇ ਹਨ ਤੇ ਉਹਨਾਂ ਕੋਲ ਪੰਜਾਬੀਆਂ ਦੀ ਭਲਾਈ ਵਾਸਤੇ ਕੋਈ ਸਮਾਂ ਨਹੀਂ ਹੈ।

ਸਰਦਾਰ ਬਾਦਲ ਨੇ ਆਪ ਸਰਕਾਰ ਵੱਲੋਂ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਜਿਵੇਂ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ, ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾਮੁਆਵਜ਼ਾ  ਨਾ ਦੇਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਹੋਰ ਵੀ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਫਸਲਾਂ ਦੇ ਖਰਾਬੇ ਲਈ 33 ਫੀਸਦੀ ਤੋਂ ਵੱਧ ਮੁਆਵਜ਼ਾ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਆਪ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿਚ ਕਿਸਾਨਾਂ ਨਾਲ ਵਧੀਕੀ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਆਪ ਸਰਕਾਰ ਜਿਹੜੇ ਕਿਸਾਨਾਂ ਦੀ ਫਸਲ ਭਾਰੀ ਬਰਸਾਤਾਂ, ਗੜ੍ਹੇਮਾਰੀ ਤੇ ਤੇਜ਼ ਰਫਤਾਰ ਹਵਾਵਾਂ ਕਾਰਨ ਤਬਾਹ ਹੋਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ।

ਇਸ ਮੌਕੇ ਬਸਦਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਬਸਪਾ ਦੇ ਵਰਕਰ ਬਹੁਤ ਤਨਦੇਹੀ ਨਾਲ ਕੰਮ ਕਰਦਿਆਂ ਆਉਂਦੀ ਚੋਣ ਵਿਚ ਅਕਾਲੀ ਦਲ ਤੇ ਬਸਪਾ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਮੌਜੂਦ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …