ਤੁੰਗਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ
ਕੋਟਲੀ ਅੰਬ ਅਤੇ ਇਬਰਾਹੀਮਪੁਰ ਡਰੇਨਾਂ ਵਿੱਚ ਬੂਟੀ ਦੀ ਸਫਾਈ ਨੂੰ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ
ਤੁੰਗਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ
ਅਮਰੀਕ ਸਿੰਘ
ਅੰਮ੍ਰਿਤਸਰ, 26 ਜੁਲਾਈ:
ਪੰਜਾਬ ਸਰਕਾਰ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਮੀਂਹ ਦੀ ਮਾਰ ਝੱਲ ਰਹੇ ਪਿੰਡਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਾਗਿੰਗ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅਜਨਾਲਾ ਹਲਕੇ ਦੇ ਪਿੰਡ ਕੋਟਲੀ ਅੰਬ ਅਤੇ ਇਬਰਾਹੀਮਪੁਰ ਡਰੇਨਾਂ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਣ ਉਪਰੰਤ ਕੀਤਾ।
ਸ੍ਰੀ ਤਲਵਾੜ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਵਿੱਚ ਮੀਂਹ ਕਾਰਨ ਕਾਫੀ ਬੂਟੀ ਆ ਗਈ ਹੈ ਜਿਸ ਨਾਲ ਪਾਣੀ ਦੀ ਨਿਕਾਸੀ ਦਾ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤੁਰੰਤ ਇਨ੍ਹਾਂ ਡਰੇਨਾਂ ਵਿੱਚ ਬੂਟੀ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਬਿਨਾਂ ਰੁਕਾਵਟ ਹੋ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆਪਣੀ ਹਾਜਰੀ ਵਿੱਚ ਦੋਹਾਂ ਪਿੰਡਾਂ ਦੀਆਂ ਡਰੇਨਾਂ ਦੀ ਬੂਟੀ ਸਾਫ ਕਰਵਾਈ ਗਈ ਅਤੇ ਹਦਾਇਤ ਕੀਤੀ ਕਿ ਤੁਰੰਤ ਇਹ ਬੂਟੀ ਸਾਫ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਹੜ੍ਹਾਂ ਦੀ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਮੁਸਤੈਦ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਤੁੰਗਢਾਬ ਡਰੇਨ ਦਾ ਦੌਰਾ ਵੀ ਕੀਤਾ ਗਿਅ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁੰਗਢਾਬ ਡਰੇਨ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਲਈ ਜੋ ਵੀ ਮਸ਼ੀਨਰੀ ਲੋੜੀਂਦੀ ਹੈ ਦੀ ਤੁਰੰਤ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਲ ਸਥਿਤੀ ਦਾ ਟਾਕਰਾ ਕਰਨ ਲਈ 50 ਹਜ਼ਾਰ ਬੋਰੀਆਂ ਦੇ ਕੱਟਿਆਂ ਦਾ ਇੰਤਜਾਮ ਕੀਤੀ ਜਾਵੇ। ਇਸ ਮੌਕੇ ਐਸ:ਡੀ:ਐਮ ਅਜਨਾਲਾ ਸ੍ਰੀ ਵਰੁਣ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।