Breaking News

ਅਮਰੀਕਾ ਵਰਗੇ ਮੁਲਕ ਦੀ ਪੁਲਿਸ ‘ਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਮੰਦਭਾਗਾ- ਗਿਆਨੀ ਰਘਬੀਰ ਸਿੰਘ*

ਅਮਰੀਕਾ ਵਰਗੇ ਮੁਲਕ ਦੀ ਪੁਲਿਸ ‘ਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਮੰਦਭਾਗਾ- ਗਿਆਨੀ ਰਘਬੀਰ ਸਿੰਘ*

ਅਮਰੀਕ ਸਿੰਘ 

ਅੰਮ੍ਰਿਤਸਰ, 29 ਜੁਲਾਈ

ਅਮਰੀਕਾ ਦੇ ਨਿਊਯਾਰਕ ਦੀ ਪੁਲਿਸ ਵਿਚ ਸਿੱਖ ਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ਦੀ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਅੱਜ ਜਾਰੀ ਇਕ ਬਿਆਨ ਵਿਚ ਆਖਿਆ ਹੈ ਕਿ ਅਮਰੀਕਾ ਦੀ ਸਰਬਪੱਖੀ ਉੱਨਤੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਰਾਜਨੀਤੀ ਤੋਂ ਲੈ ਕੇ ਸੁਰੱਖਿਆ, ਤਕਨੀਕੀ ਅਤੇ ਵਿਗਿਆਨ ਦੇ ਖੇਤਰ ਤੱਕ ਸਿੱਖਾਂ ਨੇ ਆਪਣੀ ਲਿਆਕਤ, ਮਿਹਨਤ ਅਤੇ ਇਮਾਨਦਾਰੀ ਦੇ ਨਾਲ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਮੁਲਕ ਵਿਚ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਅਤੇ ਰਹੁ-ਰੀਤਾਂ ਹੁਣ ਜਾਣ-ਪਛਾਣ ਦਾ ਮੁਥਾਜ ਨਹੀਂ ਰਹੀਆਂ। ਬਹੁਤ ਦੇਰ ਪਹਿਲਾਂ ਹੀ ਅਮਰੀਕਾ ਦੀ ਫੌਜ ਅਤੇ ਸਿਵਲ ਸੇਵਾਵਾਂ ਵਿਚ ਆਪਣੇ ਸਿੱਖੀ ਸਰੂਪ ਦੇ ਨਾਲ ਸੇਵਾਵਾਂ ਕਰਨ ਦੀ ਕਾਨੂੰਨੀ ਲੜਾਈ ਸਿੱਖ ਜਿੱਤ ਚੁੱਕੇ ਹਨ, ਜਿਸ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਦੇ ਨਾਲ ਹਰ ਖੇਤਰ ਵਿਚ ਵਿਚਰਨ ਦੀ ਖੁੱਲ੍ਹ ਦਿੱਤੀ ਜਾ ਚੁੱਕੀ ਹੈ ਪਰ ਹੁਣ ਨਿਊਯਾਰਕ ਪੁਲਿਸ ਵਲੋਂ ਇਕ ਸਿੱਖ ਜਵਾਨ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਹੈਰਾਨੀਜਨਕ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਮਰੀਕਾ ਦੀ ਨਿਊਯਾਰਕ ਪੁਲਿਸ ਕੋਲ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਪਹੁੰਚਾਉਣੀਆਂ ਚਾਹੀਦੀਆਂ ਹਨ ਤਾਂ ਜੋ ਨਿਊਯਾਰਕ ਪੁਲਿਸ ਆਪਣੇ ਫੈਸਲੇ ਵਿਚ ਦਰੁਸਤੀ ਕਰਕੇ ਸਿੱਖ ਜਵਾਨ ਨੂੰ ਸਿੱਖੀ ਸਰੂਪ ਵਿਚ ਰਹਿ ਕੇ ਸੇਵਾਵਾਂ ਨਿਭਾਉਣ ਦੀ ਖੁੱਲ੍ਹ ਦੇ ਸਕੇ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …