ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਦੇਸ਼ ਦੀ ਵੰਡ ਸਬੰਧੀ ਸੈਮੀਨਾਰ ਦਾ ਆਯੋਜਨ
ਅਮਰੀਕ ਸਿੰਘ
ਅੰਮ੍ਰਿਤਸਰ, 14 ਅਗਸਤ,
ਮਨਿਸਟਰੀ ਆਫ ਕਲਚਰ, ਭਾਰਤ ਸਰਕਾਰ ਅਤੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ ਤਹਿਤ ਗੁਰੂ ਨਾਨਕ ਦੇੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਡੀਨ ਵਿਿਦਆਰਥੀ ਭਲਾਈ, ਡਾਇਰੈਕਟਰ ਯੁਵਕ ਭਲਾਈ, ਇਤਿਹਾਸ ਅਤੇ ਸਰੀਰਿਕ ਸਿਿਖਆ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਦੇਸ਼ ਦੀ ਵੰਡ ਸਬੰਧੀ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਇਤਿਹਾਸ ਵਿਭਾਗ ਵਿਖੇ ਕੀਤਾ ਗਿਆ। ਇਸ ਮੌਕੇ 100 ਤੋਂ ਵੱਧ ਵਿਦਵਾਨਾਂ, ਖੋਜਾਰਥੀਆਂ ਅਤੇ ਵਿਿਦਆਰਥੀਆਂ ਨੇ ਭਾਗ ਲਿਆ।
ਇਸ ਸੈਮੀਨਾਰ ਦੇ ਮੁੱਖ ਵਕਤਾ ਪ੍ਰੋ. ਰਾਜੇਸ਼ ਕੁਮਾਰ, ਡੀਨ ਫੈਕਲਟੀ ਆਫ ਸੋਸ਼ਲ ਸਾਇੰਸਜ਼ ਨੇ ਭਾਰਤ ਪਾਕਿਸਤਾਨ ਵੰਡ ਵੇਲੇ ਦੀ ਤ੍ਰਾਸਦੀ ਸਬੰਧੀ ਵਿਿਦਆਰਥੀਆਂ ਨੂੰ ਵਿਸਥਾਰ ਵਿਚ ਦੱਸਦਿਆਂ ਕਿਹਾ ਕਿ ਉਸ ਸਮੇਂ ਦਸ ਲੱਖ ਤੋਂ ਵੱਧ ਲੋਕਾਂ ਦੀ ਜਾਨ ਗਈ ਅਤੇ ਲੱਖਾਂ ਲੋਕ ਬੇਘਰ ਹੋ ਗਏ।
ਸੈਮੀਨਾਰ ਮੌਕੇ ਡੀਨ ਵਿਿਦਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਵਿਿਦਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਨੂੰ ਮਨਾਉਣ ਦੇ ਨਾਲ ਨਾਲ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਨੂੰ ਦ੍ਰਿੜ ਕਰਵਾਇਆ। ਇਸ ਤੋਂ ਪਹਿਲਾਂ, ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ, ਹੋਰ ਮਹਿਮਾਨਾਂ ਅਤੇ ਵਿਿਦਆਰਥੀਆਂ ਨੂੰ ਜੀ ਆਇਆਂ ਆਖਿਆ। ਡਾ. ਸੈਫਾਲੀ ਚੌਹਾਨ ਨੇ ਧੰਨਵਾਦ ਦ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਅਦਿਿਤਆ ਪਰਿਹਾਰ, ਡਾ. ਰੁਬੀਨਾ ਸ਼ਰਮਾ, ਡਾ. ਨਿਰਮਲਾ ਅਤੇ ਗੁਰਿੰਦਰ ਸਿੰਘ ਆਦਿ ਹਾਜ਼ਰ