ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ ਜਗਦੀਪ ਸਿੰਘ ਕਾਹਲੋ ਦੀ ਅਗਵਾਈ ਵਿੱਚ ਇੱਕ ਵੱਡਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਨੂੰ ਰਵਾਨਾ ਹੋਇਆ।
ਅਮਰੀਕ ਸਿੰਘ
ਅੰਮ੍ਰਿਤਸਰ september 30
ਅੱਜ ਦਿੱਲੀ ਸਿੱਖਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ ਜਗਦੀਪ ਸਿੰਘ ਕਾਹਲੋ ਦੀ ਅਗਵਾਈ ਵਿੱਚ ਇੱਕ ਵੱਡਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਨੂੰ ਰਵਾਨਾ ਹੋਇਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵੱਡਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਰਵਾਨਾ ਕੀਤਾ ਗਿਆ। ਇਹ ਜੱਥਾ ਜਨਰਲ ਸਕੱਤਰ ਸ ਜਗਦੀਪ ਸਿੰਘ ਕਾਹਲੋ ਦੀ ਅਗਵਾਹੀ ਹੇਠ ਕੱਲ ਦਿੱਲੀ ਤੋਂ ਰਵਾਨਾ ਹੋਇਆ ਅਤੇ ਰਾਤ ਨੂੰ ਦਿੱਲੀ ਕਮੇਟੀ ਦੀ ਗੁਰ ਤੇਗ ਬਹਾਦਰ ਨਿਵਾਸ ਅੰਮ੍ਰਿਤਸਰ ਵਿਖੇ ਵਿਸ਼ਰਾਮ ਕੀਤਾ । ਅੱਜ ਸਵੇਰੇ ਸ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਜੱਥੇ ਨੇ ਡੇਰਾ ਬਾਬਾ ਨਾਨਕ ਨੂੰ ਚਾਲੇ ਪਾਏ। ਕਾਹਲੋਂ ਸਾਹਿਬ ਨੇ ਦੱਸਿਆ ਕਿ ਪਿਛਲੀ ਦਿਨੀ ਅਸੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸੀ ਉਥੋਂ ਦੇ ਪ੍ਰਬੰਧਕਾਂ ਤੇ ਹੈਡ ਗ੍ਰੰਥੀ ਸਾਹਿਬ ਨੇ ਦਿੱਲੀ ਕਮੇਟੀ ਨਾਲ ਇਹ ਗਿਲਾ ਸਾਂਝਾ ਕੀਤਾ ਕਿ ਸਿੱਖ ਜਿੱਥੇ ਵੀ ਵੱਸਦਾ ਹੈ ਉਹ 1947 ਤੋਂ ਬਾਅਦ ਦੇ ਜਿਹੜੇ ਗੁਰਧਾਂਮ ਪਾਕਿਸਤਾਨ ਵਿੱਚ ਰਹਿ ਗਏ ਸਨ ਉਹਨਾਂ ਦੇ ਖੁਲ੍ਹੇ ਦਰਸ਼ਨ ਦੀਦਾਰੇ ਦੀਆਂ ਅਰਦਾਸਾਂ ਕਰਦਾ ਸੀ ਪਰ ਜੇਕਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀ ਮਿਹਰਬਾਨੀ ਸਦਕਾ ਇਹ ਲਾਂਘਾ ਖੁੱਲਿਆ ਹੈ ਤਾਂ ਜਿੰਨੀ ਸਾਨੂੰ ਆਸ ਸੀ ਕਿ ਸਿੱਖ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਆਇਆ ਕਰਨਗੇ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਕਿ ਇੱਥੇ ਰੋਜਾਨਾ 100 ਤੋਂ 150 ਸਿੱਖ ਮਸਾਂ ਦਰਸ਼ਨਾਂ ਲਈ ਆਉਂਦੇ ਹਨ । ਉਹਨਾਂ ਦੇ ਇਸ ਗਿਲੇ ਨੂੰ ਦੂਰ ਕਰਨ ਲਈ ਕਾਹਲੋਂ ਸਾਹਿਬ ਨੇ ਆਪਣਾ ਬਣਦਾ ਫਰਜ਼ ਅਦਾ ਕਰਨ ਦਿੱਲੀ ਤੋਂ ਸੰਗਤਾਂ ਦਾ ਇੱਕ ਵੱਡਾ ਜੱਥਾ ਲੈ ਕੇ ਡੇਰਾ ਬਾਬਾ ਨਾਨਕ ਕੋਰੀਡੋਰ ਪਹੁੰਚਕੇ ਉਹ ਸ਼ੁਰੂਆਤ ਕੀਤੀ ਹੈ । ਭਾਵੇਂ ਕਾਹਲੋ ਸਾਹਿਬ ਆਪ ਨਹੀਂ ਗਏ ਪਰ ਉਹਨਾਂ ਇੱਕ ਵੱਡਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਕੋਰੀਡੋਰ ਤੋ ਰਵਾਨਾ ਕੀਤਾ। ਉਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਾਲਾ ਕੋਰੀਡੋਰ ਦੋਵੇਂ ਪਾਸੇ ਇੱਕ ਦਿਨ ਵਿੱਚ 20 ਹਜ਼ਾਰ ਸ਼ਰਧਾਲੂਆਂ ਲਘਾਉਣ ਸਮਰੱਥਾ ਰੱਖਦਾ ਹੈ ਪਰ ਅਫਸੋਸ ਨਾਲ ਉੱਥੇ 100 – 200 ਤੋਂ ਵੱਧ ਸ਼ਰਧਾਲੂ ਵੀ ਨਹੀਂ ਪਹੁੰਚਦੇ ਉਹਨਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਦੇ ਮੈਂਬਰਾਂ , ਤਖਤ ਹਜੂਰ ਸਾਹਿਬ ਅਤੇ ਤਖਤ ਪਟਨਾ ਸਾਹਿਬ ਦੇ ਬੋਰਡ ਦੇ ਅਧਿਕਾਰੀਆਂ ਤੇ ਭਾਰਤ ਵਿੱਚ ਜਿੰਨੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਪ੍ਰਬੰਧਕੀ ਕਮੇਟੀਆਂ ਹਨ , ਨੂੰ ਨਿਮਰਤਾ ਭਰੀ ਅਪੀਲ ਕੀਤੀ ਹੈ ਕਿ ਉਹ ਆਪਣੀ ਸਮਰੱਥਾ ਅਨੁਸਾਰ ਜੱਥੇ ਲੈ ਕੇ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਕਰਨ ਲਈ ਜਰੂਰ ਜਾਣ ਤਾਂ ਜੋ ਪਾਕਿਸਤਾਨੀ ਤੇ ਭਾਰਤੀ ਅਧਿਕਾਰੀਆਂ ਦਾ ਇਹ ਗਿਲਾ ਦੂਰ ਕੀਤਾ ਜਾ ਸਕੇ ਕਿ ਜਿਹੜੇ ਸੀਮਤ ਸ਼ਰਧਾਲੂ ਆ ਰਹੇ ਸਨ ਉਹ ਹੁਣ ਖੁੱਲੇ ਵੱਡੀ ਗਿਣਤੀ ਵਿੱਚ ਆਉਣ ਲੱਗ ਗਏ ਹਨ ।
_____________