https://we.tl/t-Fa0daLqQwm
ਅੰਮ੍ਰਿਤਸਰ ਵਿੱਚ ਵਿਗੜਦੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਦੇਖਦੇ ਹੋਏ ਭਾਜਪਾ ਨੇਤਾਵਾਂ ਨੇ ਪੁਲਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ ਵਿਚ ਲਗਾਤਾਰ ਹੀ ਪੁਲਸ ਕਰ ਰਹੀ ਹੈ ਆਪਣਾ ਕੰਮ, ਨਹੀਂ ਵਧਣ ਦਿੱਤਾ ਜਾਏਗਾ ਕਿਸੇ ਵੀ ਤਰੀਕੇ ਦੇ ਅਪਰਾਧ ਨੂੰ – ਪੁਲਿਸ ਕਮਿਸ਼ਨਰ
ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲਾਅ ਐਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਸੀ ਲਗਾਤਾਰ ਹੀ ਚੋਰ ਲੁਟੇਰਿਆਂ ਵੱਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਸ਼ਰੇਆਮ ਅੰਜਾਮ ਦਿੱਤਾ ਜਾ ਰਿਹਾ ਸੀ ਹਾਲਾਂਕਿ ਸਮੇਂ ਸਮੇਂ ਤੇ ਪੁਲਸ ਵੱਲੋਂ ਇਨ੍ਹਾਂ ਲੁਟੇਰਿਆਂ ਤੇ ਚੋਰਾਂ ਨੂੰ ਗ੍ਰਿਫਤਾਰ ਕਰਨ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ ਲੇਕਿਨ ਆਏ ਦਿਨ ਹੀ ਲੁੱਟਖੋਹ ਦੀਆਂ ਵੱਡੀਆਂ ਵਾਰਦਾਤਾਂ ਦੇ ਨਾਲ ਅੰਮ੍ਰਿਤਸਰ ਸ਼ਹਿਰ ਇਕ ਦਮ ਸਹਿਮਿਆ ਹੋਇਆ ਹੈ ਜਿਸ ਤੋਂ ਬਾਅਦ ਅੰਮ੍ਰਿਤਸਰ ਭਾਜਪਾ ਦੇ ਨੇਤਾਵਾਂ ਵਲੋਂ ਅੱਜ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਅੰਮ੍ਰਿਤਸਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਇਆ ਜਾਵੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਲਗਾਤਾਰ ਹੀ ਅੰਮ੍ਰਿਤਸਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਨਸ਼ਾ ਵੀ ਅੰਮ੍ਰਿਤਸਰ ਵਿੱਚ ਬਹੁਤ ਜ਼ਿਆਦਾ ਵਧਦਾ ਦਿਖਾਈ ਦੇ ਰਿਹਾ ਹੈ ਲੇਕਿਨ ਪੁਲਸ ਦੇ ਅਧਿਕਾਰੀ ਇਨ੍ਹਾਂ ਲੁਟੇਰਿਆਂ ਤੇ ਨਸ਼ੇ ਦੇ ਸੌਦਾਗਰਾਂ ਨੂੰ ਫੜਨ ਵਿੱਚ ਕਿਤੇ ਨਾ ਕਿਤੇ ਨਾਕਾਮਯਾਬ ਦਿਖਾਈ ਦੇ ਰਹੀ ਹੈ ਜਿਸ ਦੇ ਚਲਦੇ ਅੱਜ ਉਹ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕੋਲ ਮੰਗ ਪੱਤਰ ਦੇਣ ਪਹੁੰਚੇ ਹਨ ਅਤੇ ਅੰਮਿ੍ਤਸਰ ਵਿੱਚ ਲਾਈਨ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ
ਬਾਈਟ : ਸੁਰੇਸ਼ ਮਹਾਜਨ ( ਭਾਜਪਾ ਜ਼ਿਲ੍ਹਾ ਪ੍ਰਧਾਨ )
ਦੂਜੇ ਪਾਸੇ ਭਾਜਪਾ ਦੇ ਨੇਤਾਵਾਂ ਕੋਲ ਮੰਗ ਪੱਤਰ ਲੈਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 9 ਅਪ੍ਰੈਲ 2022 ਨੂੰ ਆਪਣੀ ਡਿਊਟੀ ਅੰਮ੍ਰਿਤਸਰ ਵਿਚ ਜੁਆਇਨ ਕੀਤੀ ਸੀ ਉਦੋਂ ਤੋਂ ਲੈ ਕੇ ਹੁਣ ਤਾਂ ਉਨ੍ਹਾਂ ਨੇ ਬਹੁਤ ਸਾਰੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਉਨ੍ਹਾਂ ਕਿਹਾ ਕਿ ਅਗਰ ਨਸ਼ੇ ਦੇ ਮਾਮਲੇ ਦੀ ਗੱਲ ਕਰੀ ਤੇ ਵੱਖ ਵੱਖ ਕਿਸਮ ਦੇ ਨਸ਼ੇ ਦੇ ਨਾਲ 58 ਮਾਮਲੇ ਦਰਜ ਕੀਤੇ ਹਨ ਜਿਸ ਦੇ ਵਿਚ 75 ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਹਥਿਆਰ ਰੱਖਣ ਵਾਲੇ ਲੋਕਾਂ ਦੇ ਉੱਤੇ 14 ਦੇ ਕਰੀਬ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਦੇ ਵਿੱਚੋਂ ਕਿ 24 ਗ੍ਰਿਫ਼ਤਾਰੀਆਂ ਹੁਣ ਤਕ ਕੀਤੀਆਂ ਗਈਆਂ ਹਨ
ਉਨ੍ਹਾਂ ਕਿਹਾ ਕਿ ਪੁਲਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰ ਰਹੀ ਹੈ ਤੇ ਰਾਤ ਸਮੇਂ ਜਗ੍ਹਾ ਜਗ੍ਹਾ ਤੇ ਨਾਕੇਬੰਦੀ ਕਰ ਹਰ ਸ਼ੱਕੀ ਵਿਅਕਤੀ ਦੀ ਬਰੀਕੀ ਨਾਲ ਚੈਕਿੰਗ ਵੀ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਕਿਤੇ ਕੋਈ ਲੁੱਟ ਦੀ ਵਾਰਦਾਤ ਦੀ ਜਾਂ ਨਸ਼ਾ ਵੇਚਣ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਸ ਨੂੰ ਸੂਚਿਤ ਕਰ ਸਕਦੇ ਹਨ ਉਸ ਦੀ ਜਾਣ ਪਹਿਚਾਣ ਗੁਪਤ ਰੱਖੀ ਜਾਵੇਗੀ
ਬਾਈਟ : ਅਰੁਨਪਾਲ ਸਿੰਘ (ਪੁਲਸ ਕਮਿਸ਼ਨਰ ਅੰਮ੍ਰਿਤਸਰ )
ਜ਼ਿਕਰਯੋਗ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਹਰ ਪਾਸੇ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਬਹੁਤ ਜਾ ਦੀਆਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਜਿਸ ਦੀਆਂ ਕਿ ਆਏ ਦਿਨ ਹੀ ਸੋਸ਼ਲ ਮੀਡੀਆ ਤੇ ਤਸਵੀਰਾਂ ਵੀ ਦੇਖਣ ਨੂੰ ਮਿਲਦੀਆਂ ਹਨ ਅਤੇ ਅੰਮ੍ਰਿਤਸਰ ਵਿਚ ਵੀ ਆਏ ਦਿਨ ਹੀ ਲੁੱਟ ਖੋਹ ਤੇ ਡਕੈਤੀ ਦੀਆਂ ਵੱਡੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਅੱਜ ਭਾਜਪਾ ਦੇ ਨੇਤਾਵਾਂ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਅੰਮ੍ਰਿਤਸਰ ਵਿਚ ਲਾਈਨ ਆਰਡਰ ਦੀ ਸਥਿਤੀ ਨੂੰ ਬਿਹਤਰ ਬਣਾਉਣ ਦੀ ਮੰਗ ਕੀਤੀ ਹੈ
ਜਸਕਰਨ ਸਿੰਘ ਅੰਮ੍ਰਿਤਸਰ
Check Also
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …