ਵੱਖ-ਵੱਖ ਸਿਆਸੀ ਆਗੂਆਂ ਨੇ ਅਕਾਲੀ ਆਗੂ ਤੋਤਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਅਮਰੀਕ ਸਿੰਘ ਤੋਂ
ਅੰਮ੍ਰਿਤਸਰ 21 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਥ ਲਈ ਵੱਡਾ ਘਾਟਾ ਹੈ। ਅਤੇ ਇਹ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਦਲਜੀਤ ਸਿੰਘ ਚੀਮਾ ਅਤੇ ਸ੍ਰੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਦਾ ਦੇਹਾਂਤ ਪਰਿਵਾਰ ਅਤੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਜਥੇਦਾਰ ਸਾਹਿਬ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਕਿਹਾ ਹੈ
“ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
_____ਈਓਐਮ
ਅਮਰੀਕ ਸਿੰਘ punjabnewsexpress
com
Check Also
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ
ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …