Breaking News

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ
ਅੰਮ੍ਰਿਤਸਰ, 22 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ। ਉਨ੍ਹਾਂ ਆਖਿਆ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ, ਪਰੰਤੂ ਜਦੋਂ ਤੱਕ ਇਸ ਘਟਨਾ ਦੇ ਪਿਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ ਉਨ੍ਹਾਂ ਚਿਰ ਸਿੱਖ ਸੰਗਤਾਂ ਦੇ ਹਿਰਦੇ ਸਾਂਤ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ. ਕਰਤਾਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *