Breaking News

ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ; ਦਲਿਤ ਚੇਤਨਾਂ ਮੰਚ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਹੋਏ ਸ਼ਾਮਲ

ਕਿ

ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ; ਦਲਿਤ ਚੇਤਨਾਂ ਮੰਚ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਹੋਏ ਸ਼ਾਮਲ

ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਸਮੇਤ ਪੰਜਾਬ ਦੇ ਲੋਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਧੋਖਾ ਕੀਤਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਅਮਰੀਕ ਸਿੰਘ 

ਚੰਡੀਗੜ੍ਹ, 2 ਮਾਰਚ:

 ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦਲਿਤ ਚੇਤਨਾ ਮੰਚ ਦੇ ਸੂਬਾ ਪ੍ਰਧਾਨ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਹਨਾਂ ਨੇ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਕੰਮ ਕਰਨ ਦਾ ਅਹਿਦ ਲਿਆ।

ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸਰਦਾਰ ਹੀਰਾ ਸਿੰਘ ਗਾਬੜੀਆ ਦੀ ਹਾਜ਼ਰੀ ਵਿਚ ਇਹਨਾਂ ਸ਼ਖਸੀਅਤਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸਰਦਾਰ ਬਾਦਲ ਨੇ ਇਹਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।

ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਦੋ ਵਾਰ ਮੁਹਾਲੀ ਤੋਂ ਐਮ ਸੀ ਰਹੇ ਹਨ ਅਤੇ 25 ਸਾਲਾਂ ਤੱਕ ਆਈ ਟੀ ਆਈ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਹਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਪਾਰਟੀ ਵਿਚ ਸ਼ਾਮਲ ਹੋਏ ਹਨ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਹੋਰਨਾਂ ਸਮੇਤ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਉਹ ਕੇਂਦਰ ਤੇ ਹਰਿਆਣਾ ਸਰਕਾਰ ਦੇ ਏਜੰਟ ਵਜੋਂ ਵਾਅਦਾ ਮੁਆਫ ਗਵਾਹ ਵਜੋਂ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਉਹਨਾਂ ਦੀ ਜ਼ਮੀਨ ’ਤੇ ਕਤਲ ਕੀਤਾ ਜਾ ਰਿਹਾ ਹੈ ਤੇ ਜ਼ਖ਼ਮੀ ਕੀਤਾ ਜਾ ਰਿਹਾ ਹੈ ਪਰ ਭਗਵੰਤ ਮਾਨ ਨੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ੀਰੋ ਐਫ ਆਈ ਆਰ ਦਰਜ ਕੀਤੀ ਹੈ ਤੇ ਹਰਿਆਣਾ ਪੁਲਿਸ ਨੂੰ ’ਅਣਪਛਾਤੀ’ ਕਰਾਰ ਦਿੱਤਾ ਹੈ। ਉਹਨਾਂ ਸਵਾਲ ਕੀਤਾ ਕਿ ਪੁਲਿਸ ’ਅਣਪਛਾਤੀ’ ਕਿਵੇਂ ਹੋ ਸਕਦੀ ਹੈ? ਜਦੋਂ ਉਹਨਾਂ ਨੇ ਆਪਣੇ ਸਰਕਾਰੀ ਹਥਿਆਰਾਂ ਨਾਲ ਪੰਜਾਬ ਦੇ ਕਿਸਾਨ ਦਾ ਕਤਲ ਕੀਤਾ।

ਪ੍ਰੋ. ਚੰਦੂਮਾਜਰਾ ਨੇ ਹੋਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਕਿਸਾਨ ਵਿਰੋਧੀ, ਔਰਤ ਵਿਰੋਧੀ, ਨੌਜਵਾਨ ਵਿਰੋਧੀ ਤੇ ਦਲਿਤ ਵਿਰੋਧੀ ਸਾਬਤ ਹੋਈ ਹੈ।

ਉਹਨਾਂ ਕਿਹਾ ਕਿ 10 ਲੱਖ 50 ਹਜ਼ਾਰ ਗਰੀਬਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਤੇ ਜਦੋਂ ਗਰੀਬਾਂ ਨੇ ਰੋਸ ਜ਼ਾਹਰ ਕੀਤਾ ਤਾਂ ਉਹਨਾਂ ਦੇ ਕਾਰਡ ਬਹਾਲ ਕਰਦਿਆਂ ਇਹ ਕਹਿ ਦਿੱਤਾ ਗਿਆ ਕਿ ਅਧਿਕਾਰੀਆਂ ਨੇ ਗਲਤੀ ਨਾਲ ਕਾਰਡ ਕੱਟ ਦਿੱਤੇ ਸਨ।

ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਗਰੀਬਾਂ ਨੂੰ ਉਹਨਾਂ ਦੀ ਸਰਕਾਰ ਵੱਲੋਂ ਦੋ ਸਾਲ ਤੱਕ ਰਾਸ਼ਨ ਦੇਣ ਤੋਂ ਇਨਕਾਰ ਕਰਨ ਲਈ ਕੌਣ ਜ਼ਿੰਮੇਵਾਰ ਹੈ ? ਉਹਨਾਂ ਕਿਹਾ ਕਿ ਦੋਸ਼ੀ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ ?

ਉਹਨਾਂ ਕਿਹਾ ਕਿ ਭਗਵੰਤ ਮਾਨ ਹਮੇਸ਼ਾ ਇਹ ਯਾਦ ਰੱਖਣ ਕਿ ਜਿਹੜੇ ਵੀ ਸ਼ਾਸਕ ਗਰੀਬਾਂ ਦਾ ਮਖੌਲ ਉਡਾਉਂਦੇ ਹਨ, ਉਹਨਾਂ ਨੂੰ ਸਮਾਜ ਕਦੇ ਮੁਆਫ ਨਹੀਂ ਕਰਦਾ।

ਸੀਨੀਅਰ ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਇਹ ਵੀ ਦੱਸਣ ਕਿ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਦਰਜ ਕੀਤੀ ਜ਼ੀਰੋ ਐਫ ਆਈ ਆਰ ਕਿਸ ਆਧਾਰ ’ਤੇ ਜੀਂਦ ਪੁਲਿਸ ਨੂੰ ਭੇਜੀ ਗਈ ਹੈ ? ਉਹਨਾਂ ਪੁੱਛਿਆਕਿ  ਕੀ ਸ਼ੁਭਕਰਨ ਦਾ ਕਤਲ ਪੰਜਾਬ ਦੀ ਧਰਤੀ ’ਤੇ ਨਹੀਂ ਹੋਇਆ ? ਉਹਨਾਂ ਭਗਵੰਤ ਮਾਨ ਨੂੰ ਇਹ ਵੀ ਪੁੱਛਿਆ ਕਿ ਉਹ ਇਹ ਵੀ ਦੱਸਣ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਉਹਨਾਂ ਦੀ ਜ਼ਮੀਨ ’ਤੇ ਉਹਨਾਂ ’ਤੇ ਹਮਲੇ ਕਰਨ ਤੇ ਉਹਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਕੋਈ ਕਾਰਵਾਈ ਕਿਉਂ ਨਹੀਂ ਹੋਈ ?

ਉਹਨਾਂ ਕਿਹਾ ਕਿ ਖਨੌਰੀ ਵਿਖੇ ਜੋ ਕੁਝ ਵੀ ਵਾਪਰਿਆ, ਉਹ ਇੰਡੀਆ ਬਲਾਕ ਤੇ ਐਨ ਡੀ ਏ ਦਾ ਸਾਂਝਾ ਅਪਰੇਸ਼ਨ ਹੈ ਜਿਸ ਵਿਚ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਹਨਾਂ ਨੇ ਪੰਜਾਬ ਦੇ ਕਿਸਾਨ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਵੱਲੋਂ ਉਹਨਾਂ ਵਿਚ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਉਣ ਦੀ ਗੱਲ ਨੂੰ ਸਮਝਣ ਕਿਉਂਕਿ ਮੁੱਖ ਮੰਤਰੀ ਕਿਸਾਨ ਜਥੇਬੰਦੀਆਂ ਵਿਚ ਪਾੜਾ ਪਾਉਣਾ ਚਾਹੁੰਦੇ ਹਨ ਜਦੋਂ ਕਿ ਉਹਨਾਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ।

ਇਸ ਮੌਕੇ ਸ਼ਮਸ਼ੇਰ ਪੁਰਖਾਲਵੀ ਦੇ ਨਾਲ ਹਰਪ੍ਰੀਤ ਸਿੰਘ ਮੋਜਪੁਰ, ਜਗਵਿੰਦਰ ਸਿੰਘ, ਚੰਦ ਸਿੰਘ, ਬਲਜੀਤ ਕੌਰ ਪੁਰਖਾਲਵੀ ਸਾਬਕਾ ਐਮ ਸੀ, ਹਰਵਿੰਦਰ ਸਿੰਘ ਮਨੌਲੀ, ਜੰਗ ਸਿੰਘ, ਗਿਆਨੀ ਜਸਵੰਤ ਸਿੰਘ, ਮਹਿਕਪ੍ਰੀਤ ਸਿੰਘ, ਊਧਮ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਪੰਕਜ ਕੁਮਾਰ, ਰਣਜੋਧ ਸਿੰਘ, ਸੁਖਮੁਖ ਸਿੰਘ, ਪ੍ਰੇਮ ਸਿੰਘ, ਰਾਮ ਲਾਲ, ਕਰਨ ਚੀਮਾ ਤੇ ਸਰਮੁੱਖ ਸਿੰਘ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।

ਇਸ ਮੌਕੇ ਸਾਬਕਾ ਮੰਤਰੀ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਵੀ ਸਰਦਾਰ ਸ਼ਮਸ਼ੇਰ ਸਿੰਘ ਪੁਰਖਾਲਵੀ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਹਨਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਐਸ ਸੀ ਤੇ ਬੀ ਸੀ ਵਰਗ ਦੇ ਹੱਕ ਵਿਚ ਭੁਗਤਦਾ ਹੈ।

ਇਸ ਮੌਕੇ ਕਮਲਜੀਤ ਸਿੰਘ ਰੂਬੀ ਜ਼ਿਲ੍ਹਾ ਪ੍ਰਧਾਨ ਮੁਹਾਲੀ ਸ਼ਹਿਰੀ, ਕਰਮ ਸਿੰਘ ਬੱਬਰਾ ਪ੍ਰਧਾਨ ਰਾਮਗੜ੍ਹੀਆ ਸਭਾ, ਰਾਜਿੰਦਰ ਸਿੰਘ ਤੂਰ ਅਧੀਨ ਸਕੱਤਰ ਸਿੱਖਿਆ ਬੋਰਡ (ਸੇਵਾ ਮੁਕਤ), ਅਮਰਪਾਲ ਢਿੱਲੋਂ, ਜੁਗਰਾਜ ਸਿੰਘ ਮਨਹੇੜੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …