Breaking News

ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨੀ ਪੰਜਾਬ ਦੇ ਘੱਟ-ਗਿਣਤੀਆਂ ਬਾਰੇ ਮੰਤਰੀ ਬਣਾਏ ਜਾਣ ‘ਤੇ ਪਾਕਿਸਤਾਨ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ

ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨੀ ਪੰਜਾਬ ਦੇ ਘੱਟ-ਗਿਣਤੀਆਂ ਬਾਰੇ ਮੰਤਰੀ ਬਣਾਏ ਜਾਣ ‘ਤੇ ਪਾਕਿਸਤਾਨ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ

ਅਮਰੀਕ ਸਿੰਘ 

ਅੰਮ੍ਰਿਤਸਰ, 7 ਮਾਰਚ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨੀ ਪੰਜਾਬ ਦੇ ਘੱਟ-ਗਿਣਤੀਆਂ ਬਾਰੇ ਮੰਤਰੀ ਬਣਾਏ ਜਾਣ ‘ਤੇ ਪਾਕਿਸਤਾਨ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ. ਰਮੇਸ਼ ਸਿੰਘ ਅਰੋੜਾ ਸਿੱਖ ਭਾਈਚਾਰੇ ਵਿਚੋਂ ਪਾਕਿਸਤਾਨ ਦੇ ਮੰਤਰੀ ਬਣਨ ਵਾਲੇ ਪਹਿਲੇ ਸ਼ਖ਼ਸ ਹਨ, ਜਿਨ੍ਹਾਂ ਤੋਂ ਪਾਕਿਸਤਾਨ ਵਿਚ ਸਿੱਖ ਮਸਲਿਆਂ ਦੇ ਸਰਲੀਕਰਨ ਲਈ ਸਰਕਾਰ ਤੱਕ ਆਪਣੀ ਸੰਵਿਧਾਨਿਕ ਪਹੁੰਚ ਦੀ ਸਦਵਰਤੋਂ ਕਰਨ ਦੀਆਂ ਉਮੀਦਾਂ ਹਨ। ਉਨ੍ਹਾਂ ਆਖਿਆ ਕਿ ਸ. ਰਮੇਸ਼ ਸਿੰਘ ਅਰੋੜਾ ਦੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀਆਂ ਬਾਰੇ ਮੰਤਰੀ ਬਣਨ ਨਾਲ ਪਾਕਿਸਤਾਨ ਵਿਚਲੀਆਂ ਸਾਰੀਆਂ ਘੱਟ-ਗਿਣਤੀਆਂ ਦੇ ਮਨੋਬਲ ਤੇ ਸੁਰੱਖਿਆ ਭਾਵਨਾ ਵਿਚ ਵੀ ਵਾਧਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ ਅਕਾਲੀ ਸੋਚ ਵਾਲੇ ਹੋਰ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਪੰਥਕ ਰਾਜਨੀਤੀ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਝੰਡੇ ਥੱਲੇ ਇੱਕਜੁੱਟ ਹੋਣ।
ਐਡੋਵੇਕੇਟ ਧਾਮੀ ਨੇ ਸਮੁੱਖੀ ਸਿੱਖ ਕੌਮ ਅਤੇ ਪੰਜਾਬੀ ਭਾਈਚਾਰੇ ਨੂੰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਭਲੇ ਲਈ ਮਜਬੂਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਖਿੱਤੇ ਦੀ ਉਹ ਰਾਜਸੀ ਧਿਰ ਹੈ ਜਿਸ ਦੀ ਸਥਾਪਨਾ ਖਿੱਤੇ ਦੀਆਂ ਲੋੜਾਂ, ਸਮੱਸਿਆਵਾਂ ਅਤੇ ਹੱਕਾਂ ਹਕੂਕਾਂ ਦੀ ਰਾਖੀ ਲਈ ਹੋਈ ਸੀ। ਉਨ੍ਹਾਂ ਆਖਿਆ ਕਿ ਕੌਮ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕਰਨਾ ਇੱਕ ਅਜਿਹੇ ਸੰਗਠਨ ਦੀ ਲੋੜ ਨੂੰ ਪੂਰਾ ਕਰਨ ਵਜੋਂ ਹੋਇਆ ਜਿਸ ਵਿੱਚ ਪੰਜਾਬੀ ਲੋਕਾਂ ਦੇ ਹੱਕ ਹਕੂਕ ਅਤੇ ਧਾਰਮਿਕ ਤੇ ਰਾਜਸੀ ਸਰੋਕਾਰ ਸੁਰੱਖਿਅਤ ਸਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 100 ਸਾਲ ਦੇ ਇਤਿਹਾਸ ਦੇ ਅੰਦਰ ਖਿੱਤੇ ਦੀ ਨੁੰਮਾਇਦਿਗੀ ਕੀਤੀ ਅਤੇ ਆਪਣੀ ਸਥਾਪਨਾ ਦੇ ਮਨੋਰਥ ਅਨੁਸਾਰ ਕਾਰਜ ਕੀਤੇ। ਅੱਜ ਵੱਡੀ ਲੋੜ ਹੈ ਕਿ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾਵੇ ਅਤੇ ਬੀਤੇ ਵਿੱਚ ਕਿਸੇ ਵੀ ਕਾਰਨ ਕਰਕੇ ਦੂਰ ਚਲੇ ਗਏ ਪੰਥਕ ਆਗੂਆਂ ਨੂੰ ਇਸ ਉੱਤੇ ਹੋਰ ਵੀ ਪੁਖਤਗੀ ਅਤੇ ਸੰਜੀਦਗੀ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਚਲਾ ਰਹੇ ਲੋਕਾਂ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ਦੀ ਪ੍ਰਵਿਰਤੀ ਖਿੱਤੇ ਨੂੰ ਡੂੰਘੀਆਂ ਨੀਵਾਣਾਂ ਵੱਲ ਲਿਜਾ ਰਹੀ ਹੈ ਅਤੇ ਜੇਕਰ ਪੰਜਾਬ ਦੀ ਆਪਣੀ ਧਿਰ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੋਵੇਗੀ ਤਾਂ ਪੰਜਾਬ ਦੇ ਸਰੋਕਾਰ ਸੁਰੱਖਿਅਤ ਰਹਿਣਗੇ। ਉਨ੍ਹਾਂ ਅਪੀਲ ਕੀਤੀ ਕਿ ਹਰ ਅਕਾਲੀ ਸੋਚ ਰੱਖਣ ਵਾਲਾ ਆਗੂ, ਵਰਕਰ ਅਤੇ ਵੋਟਰ ਮੌਜੂਦਾ ਸਮੇਂ ਦੇ ਮੱਦੇਨਜ਼ਰ ਪੰਥਕ ਰਾਜਨੀਤੀ ਦੇ ਉਭਾਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਝੰਡੇ ਥੱਲੇ ਇਕੱਠਾ ਹੋਵੇ।

______________eom

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …