ਅੰਮ੍ਰਿਤਸਰ, 1 ਜੂਨ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਿੱਖ ਆਗੂ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਸੰਤਾਂ-ਮਹਾਂਪੁਰਖਾਂ ਅਤੇ ਪੰਥਕ ਸ਼ਖ਼ਸੀਅਤਾਂ ਨੂੰ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਭੰਗ ਹੋਣ ਦੀ ਸੂਰਤ ਵਿੱਚ ਪੂਰੇ ਦੇਸ਼ ਨੂੰ ਨਤੀਜਾ ਭੁਗਤਣਾ ਪਵੇਗਾ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਇੱਕ-ਦੋ ਮਹੀਨਿਆਂ ਦੌਰਾਨ ਵਾਪਰੀਆਂ ਨਾਖ਼ੁਸ਼ਗਵਾਰ ਮੰਦਭਾਗੀਆਂ ਘਟਨਾਵਾਂ ਨੇ ਸੂਬੇ ਦੀ ਸੁਰੱਖਿਆ ਖਾਮੀਆਂ ਨੂੰ ਉਜਾਗਰ ਕਰ ਦਿੱਤਾ ਹੈ। ਕੇਂਦਰ ਅਤੇ ਰਾਜ ਸਰਕਾਰ ਨੂੰ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਸਥਿਰਤਾ ਲਈ ਮੁੜ ਪੈਦਾ ਹੋ ਰਹੇ ਖਤਰੇ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਉਲੀਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਨਾੜੀ ਵਜੋਂ ਨਹੀਂ ਸਗੋਂ ਸੂਝਵਾਨ ਅਤੇ ਦ੍ਰਿੜ੍ਹ ਸਿਆਸਤਦਾਨ ਵਜੋਂ ਦੇਖਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਫੈਸਲੇ ਲੈਣ ਦੀ ਲੋੜ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਨਵੀਂ ਸਰਕਾਰ ਨੇ ਤਖ਼ਤਾਂ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਤੋਂ ਸੁਰੱਖਿਆ ਮੁਲਾਜ਼ਮ ਵਾਪਸ ਲੈਣ ਵਰਗੇ ਫੈਸਲਿਆਂ ਰਾਹੀਂ ਧਾਰਮਿਕ ਖੇਤਰ ਨੂੰ ਸਿਆਸੀ ਦਾਇਰੇ ’ਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਵੱਲੋਂ ਸਰਕਾਰ ਤੋਂ ਸੁਰੱਖਿਆ ਵਾਪਸ ਨਾ ਲੈਣ ਦਾ ਫ਼ੈਸਲਾ ਉਨ੍ਹਾਂ ਦਾ ਵਡੱਪਣ ਤੇ ਮਹਾਨਤਾ ਹੈ। ਇਸ ਤੱਥ ਦੇ ਬਾਵਜੂਦ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਸਿੰਘ ਸਾਹਿਬਾਨ ਦੀ ਸੁਰੱਖਿਆ ਦਾ ਮੁੱਦਾ ਸ਼੍ਰੋਮਣੀ ਕਮੇਟੀ ਦੇ ਅਣਸਿੱਖਿਅਤ ਵਿਅਕਤੀਆਂ ਦੇ ਹੱਥਾਂ ਵਿੱਚ ਨਹੀਂ ਛੱਡਿਆ ਜਾ ਸਕਦਾ। ਭਾਵੇਂ ਧਾਰਮਿਕ ਸ਼ਖਸੀਅਤਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ ਪਰ ਇਨ੍ਹਾਂ ਹਸਤੀਆਂ ਨਾਲ ਜੁੜੀ ਕੋਈ ਵੀ ਅਣਸੁਖਾਵੀਂ ਘਟਨਾ ਮਾਹੌਲ ਨੂੰ ਵਿਗਾੜ ਸਕਦੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਹਰ ਕੋਈ ਸਰਹੱਦ ਪਾਰ ਦੇ ਲੋਕਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਇਰਾਦਿਆਂ ਨੂੰ ਜਾਣਦਾ ਹੈ। ਜਥੇਦਾਰ ਅਤੇ ਸਿੰਘ ਸਾਹਿਬ ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ਦੀਆਂ ਮਹੱਤਵਪੂਰਨ ਧਾਰਮਿਕ ਸ਼ਖਸੀਅਤਾਂ ਹਨ। ਦੁਸ਼ਮਣ ਅਤੇ ਵਿਦੇਸ਼ੀ ਤਾਕਤਾਂ ਵੱਲੋਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਮਾਮੂਲੀ ਜਿਹੀ ਕੋਸ਼ਿਸ਼ ਸੂਬੇ ਦੀ ਸ਼ਾਂਤੀ ਨੂੰ ਅਸਥਿਰ ਕਰ ਸਕਦੀ ਹੈ। ਇਸ ਲਈ ਇਹਨਾਂ ਅਤੇ ਸਿੱਖ ਸੰਪਰਦਾਵਾਂ ਦੀਆਂ ਹੋਰ ਧਾਰਮਿਕ ਸ਼ਖਸੀਅਤਾਂ ਦੀ ਸੁਰੱਖਿਆ ਪੇਸ਼ੇਵਰ ਤਾਕਤਾਂ ਦੇ ਹੱਥਾਂ ਵਿੱਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਿੰਘ ਸਾਹਿਬਾਨ ਦੀ ਸੁਰੱਖਿਆ ਦੇ ਮੁੱਦੇ ਦਾ ਸਿਆਸੀਕਰਨ ਕੀਤੇ ਬਿਨਾਂ ਸੁਰੱਖਿਆ ਘੇਰਾ ਤੁਰੰਤ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਦੇਸ਼ ਭਰ ਵਿੱਚ ਯਾਤਰਾ ਕਰਨ ਵਾਲੀਆਂ ਸਿੱਖ ਸੰਪਰਦਾਵਾਂ ਦੀਆਂ ਅਹਿਮ ਸ਼ਖਸੀਅਤਾਂ, ਸੰਤਾਂ ਮਹਾਂਪੁਰਸ਼ਾਂ ਨੂੰ ਕੇਂਦਰੀ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤੀ ਕਿਸਾਨ ਯੂਨੀਅਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ‘ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਕੇਸ਼ ਟਿਕੈਤ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕਰਨ ਵਾਲੇ ਜ਼ਾਲਮ ਔਰੰਗਜ਼ੇਬ ਦੀ ਦਰਗਾਹ ‘ਤੇ ਸਿੱਜਦਾ ਕਰ ਕੇ ਨਾਨਕ ਨਾਮ ਲੇਵਾ ਸੰਗਤਾਂ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ | ਅਜਿਹਾ ਕਰਕੇ ਟਿਕੈਤ ਨੇ ਆਪਣਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਪੰਜਾਬੀਆਂ ਨੂੰ ਟਿਕੈਤ ਤੋਂ ਇਹ ਉਮੀਦ ਨਹੀਂ ਸੀ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਰਾਜੇਸ਼ ਟਿਕਟ ਦੇ ਸਮਰਥਨ ‘ਤੇ ਮੁੜ ਵਿਚਾਰ ਕਰਨ