ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ
ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਉਭਾਰਨ, ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ਵਾਸਤੇ ਵਿਸ਼ੇਸ਼ ਉਦਯੋਗਿਕ ਨੀਤੀ ਲਿਆਉਣ ਵਾਸਤੇ ਲੋਕਾਂ ਨੂੰ ਅਕਾਲੀ ਦਲ ਦੀ ਹਮਾਇਤ ਕਰਨ ਦੀ ਕੀਤੀ ਅਪੀਲ
ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ
ਅਮਰੀਕ ਸਿੰਘ
ਅੰਮ੍ਰਿਤਸਰ, 29 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ’ਗੁਰੂ ਕੀ ਨਗਰੀ’ ਦੇ ਨਾਲ-ਨਾਲ ਇਸ ਪਾਰਲੀਮਾਨੀ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਕਿਉਂਕਿ ਇਸ ਪਾਰਟੀ ਨੇ ਹੀ ਇਸ ਸ਼ਹਿਰ ਨੂੰ ਸੈਰਾ ਸਪਾਟਾ ਹੱਬ ਵਜੋਂ ਵਿਕਸਤ ਕੀਤਾ ਹੈ ਤੇ ਉਹਨਾਂ ਨੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ’ਤੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਅੰਮ੍ਰਿਤਸਰ ਵਿਚ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਵਿਸ਼ਾਲ ਰੋਡ ਦੀ ਅਗਵਾਈ ਕੀਤੀ ਜਿਥੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ। ਇਸ ਮੌਕੇ ਹਜ਼ਾਰਾਂ ਲੋਕ ਸੜਕਾਂ ’ਤੇ ਨਿਤਰ ਆਏ ਤੇ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੇ ਟਰੱਕ ਦੇ ਚੜ੍ਹ ਕੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ ਤੇ ਉਹਨਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਵੀ ਕੀਤੀ ਤੇ ਉਹਨਾਂ ਨੂੰ ਗੇਂਦੇ ਦੇ ਫੁੱਲਾਂ ਦੇ ਹਾਰ ਵੀ ਪਾਏ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਦਿਲ ’ਗੁਰੂ ਕੀ ਨਗਰੀ’ ਲਈ ਧੜਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਅਸੀਂ ਵਿਰਾਸਤੀ ਮਾਰਗ ਬਣਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ਜਿਸ ਸਦਮਾ ਸ਼ਹਿਰ ਦੇ ਅੰਦਰੂਨੀ ਹਿੱਸੇ ਦਾ ਵਿਕਾਸ ਹੋਇਆ ਤੇ ਸੈਰ ਸਪਾਟਾ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਖੂਬਸੂਰਤ ਪਲਾਜ਼ਾ ਦਾ ਨਿਰਮਾਣ ਕੀਤਾ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਸਥਲ ਦਾ ਸੁੰਦਰੀ ਕਰਨ ਕੀਤਾ। ਆਪਣਾ ਪਿੰਡ ਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਪ੍ਰਾਜੈਕਟਾਂ ਨੂੰ ਲਿਆਂਦਾ। ਉਹਨਾਂ ਕਿਹਾ ਕਿ ਸਾਰੇ ਵਿਰਾਸਤੀ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ 1500 ਕਰੋੜ ਰੁਪਏ ਖਰਚੇ ਜਾਣਗੇ।
ਉਹਨਾਂ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ’ਤੇ ਵਪਾਰ ਮੁੜ ਸ਼ੁਰੂ ਕਰਨ ਦੇ ਯਤਨ ਕਰਾਂਗੇ ਤੇ ਅਸੀਂ ਸਰਹੱਦੀ ਪੱਟੀ ਲਈ ਵਿਸ਼ੇਸ਼ ਉਦਯੋਗਿਕ ਨੀਤੀ ਦੀ ਸਿਰਜਣਾ ਕਰਨ ਵਾਸਤੇ ਵਚਨਬੱਧ ਹਾਂ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦੀ ਹਮਾਇਤ ਕਰਨ ਜੋ ਇਕਲੌਤੀ ਪਾਰਟੀ ਹੈ ਜਿਸਨੇ ਸ਼ਹਿਰਾਂ ਤੇ ਸਰਹੱਦੀ ਪੱਟੀ ਨੂੰ ਵਿਕਾਸ ਦੇ ਮਾਮਲੇ ਵਿਚ ਨਵੇਂ ਸਿਖ਼ਰਾਂ ’ਤੇ ਲਿਆਂਦਾ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਅੰਮ੍ਰਿਤਸਰ ਸਿਆਸੀ ਬੇਰੁਖੀ ਦਾ ਸ਼ਿਕਾਰ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪਾਰਟੀ ਤੇ ਨਾ ਹੀ ਆਪ ਨੇ ਪਵਿੱਤਰ ਸ਼ਹਿਰ ਵਾਸਤੇ ਕੁਝ ਕੀਤਾ ਹੈ।
ਪਾਰਟੀ ਪ੍ਰਧਾਨ ਨੇ ਸ਼ਹਿਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਜਿਹਨਾਂ ਨੇ ਦੱਸਿਆ ਕਿ ਕਾਨੂੰਨ ਵਿਵਸਥਾ, ਨਸ਼ਿਆਂ,ਬੇਰੋਜ਼ਗਾਰੀ, ਮਾੜੇ ਕੁਸ਼ਾਸ਼ਨ ਤੇ ਮਾੜੇ ਸ਼ਹਿਰੀ ਨਾਗਰਿਕ ਸਹੂਲਤਾਂ ਦੇ ਹਾਲਾਤ ਬਣੇ ਹੋਏ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਤਾਂ ਜੋ ਸ੍ਰੀ ਅਨਿਲ ਜੋਸ਼ੀ ਸ਼ਹਿਰ ਵਿਚੋਂ ਵੱਡੀ ਜਿੱਤ ਹਾਸਲ ਕਰ ਸਕਣ ਕਿਉਂਕਿ ਉਹਨਾਂ ਨੂੰ ਵਿਕਾਸ ਦਾ ਮਸੀਹਾ ਮੰਨਿਆ ਜਾਂਦਾ ਹੈ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ਾਲ ਰੋਡ ਸ਼ੋਅ ਦੌਰਾਨ ਪਾਰਟੀ ਪ੍ਰਧਾਨ ਦੇ ਨਾਲ ਹਾਜ਼ਰ ਸੀ।