ਪੰਜਾਬ ਸਰਕਾਰ ਨੇ ਨਹੀਂ ਸਮਝੇ ਆਪਣਾ ਫ਼ਰਜ਼ ਲੇਕਿਨ ਕੇਂਦਰ ਸਰਕਾਰ ਨੇ ਫ਼ਰਜ਼ ਸਮਝਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਹੈ Z ਸਕਿਉਰਿਟੀ – ਮਨੋਰੰਜਨ ਕਾਲੀਆ
ਆਪ ਸਰਕਾਰ ਦੇ ਆਉਂਦਿਆਂ ਹੀ ਦੋ ਮਹੀਨਿਆਂ ਚ ਪੰਜਾਬ ਵਾਸੀਆਂ ਦੀ ਨਿਕਲੀ ਹਾਏ ਤੌਬਾ – ਮਨੋਰੰਜਨ ਕਾਲੀਆ
Anchor : ਪੰਜਾਬ ਵਿੱਚ ਵਿਗਡ਼ ਰਹੇ ਲਾਈਨ ਆਰਡਰ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ 8 ਸਾਲਾਂ ਵਿਚ ਕੀਤੇ ਭਾਰਤ ਵਿੱਚ ਵਿਕਾਸ ਨੂੰ ਲੈ ਕੇ ਹੁਣ ਭਾਜਪਾ ਵੱਲੋਂ ਕੇਂਦਰ ਦੀਆਂ ਉਪਲਬਧੀਆਂ ਗਿਣਵਾਈਆਂ ਜਾਰੀ ਤੇ ਉਥੇ ਹੀ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਵੀ ਬਣਾਈਆਂ ਜਾ ਰਹੀਆਂ ਹਨ ਉੱਥੇ ਹੀ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਉਥੇ ਹੀ ਆਮ ਆਦਮੀ ਪਾਰਟੀ ਤੇ ਜੰਮ ਕੇ ਨਿਸ਼ਾਨੇ ਸਾਧੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲ ਤੇ ਡੀਜ਼ਲ ਤੇ ਰੇਟਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਵਾਰ ਐਕਸਾਈਜ਼ ਡਿਊਟੀ ਘਟਾ ਕੇ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਚ ਕਟੌਤੀ ਕੀਤੀ ਹੈ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਗਰ ਪੂਰੇ ਭਾਰਤ ਦੀਆਂ ਸਟੇਟਾਂ ਮੰਨ ਜਾਣ ਤਾਂ ਪੈਟਰੋਲ ਤੇ ਡੀਜ਼ਲ ਨੂੰ ਜੀਐੱਸਟੀ ਦੇ ਅੰਦਰ ਬੱਚਿਆਂ ਦਾ ਜਾ ਸਕਦਾ ਲੇਕਿਨ ਪੂਰੇ ਭਾਰਤ ਦੀਆਂ ਸਟੇਟਾਂ ਦੀਆਂ ਸਰਕਾਰਾ ਮਨ ਨਹੀਂ ਰਹੀਆਂ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਜਿੱਤ ਦੇ ਉੱਤੇ ਬੋਲਦੇ ਹੋਏ ਮਨੋਰੰਜਨ ਕਾਲੀਆ ਨੇ ਕਿਹਾ ਕਿ ਵਿਦੇਸ਼ ਬੈਠੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੁਆਰਾ ਆਮ ਆਦਮੀ ਪਾਰਟੀ ਨੂੰ ਫੰਡਿੰਗ ਭੇਜੀ ਗਈ ਜਿਸ ਦਾ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ ਖੁਦ ਖੁਲਾਸਾ ਕੀਤਾ ਗਿਆ ਪੁਲੀਸ ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਚੁੱਪੀ ਧਾਰੀ ਰੱਖੀ ਇਸ ਤੋਂ ਸਾਬਿਤ ਹੁੰਦਾ ਹੈ ਕੀ ਵਾਕੇ ਵਿੱਚ ਵਿਦੇਸ਼ਾਂ ਤੋਂ ਫੰਡਿੰਗ ਦੇ ਨਾਲ ਹੀ ਆਮ ਆਦਮੀ ਪਾਰਟੀ ਜਿੱਤ ਪਾਈ
ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ 424 ਨੇਤਾਵਾਂ ਦੀ ਸਕਿਉਰਿਟੀ ਦੇ ਵਾਪਸ ਕਰਨਾ ਹੀ ਸਿੱਧੂ ਮੂਸੇਵਾਲਾ ਦਾ ਮੌਤ ਦਾ ਕਾਰਨ ਬਣਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਿ ਵੀ ਸਕਿਉਰਿਟੀ ਵਾਪਸ ਲੈ ਲਈ ਸੀ ਲੇਕਿਨ ਅਸੀਂ ਕੇਂਦਰ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਕਿ ਜ਼ੈੱਡ ਸਕਿਉਰਿਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿਤੀ ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਹਾਲ ਹੈ ਕਿ ਦੋ ਮਹੀਨਿਆਂ ਦੇ ਵਿੱਚ ਹੀ ਪੰਜਾਬ ਦੇ ਲੋਕਾਂ ਦੀ ਸਰਕਾਰ ਤੋਂ ਤੋਬਾ ਹੋ ਗਈ ਹੈ
ਬਾਈਟ : ਮਨੋਰੰਜਨ ਕਾਲੀਆ ( ਭਾਜਪਾ ਨੇਤਾ )
ਜ਼ਿਕਰਯੋਗ ਹੈ ਕਿ ਕੇਂਦਰ ਵਿੱਚ ਬਣੀ ਮੋਦੀ ਸਰਕਾਰ ਨੂੰ 8 ਸਾਲ ਪੂਰੇ ਹੋ ਗਏ ਹਨ ਜਿਸ ਦੇ ਚਲਦੇ ਹੁਣ ਭਾਜਪਾ ਦੇ ਨੇਤਾਵਾਂ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਜਾ ਕੇ ਭਾਜਪਾ ਦੀਆਂ ਉਪਲੱਬਧੀਆਂ ਗਿਣਵਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਵੀ ਦੱਸੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਵਿੱਚ ਭਾਜਪਾ ਦੇ ਨੇਤਾ ਮਨੋਰੰਜਨ ਕਾਲੀਆ ਪਹੁੰਚੇ ਸਨ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ
ਜਸਕਰਨ ਸਿੰਘ ਅੰਮ੍ਰਿਤਸਰ