Breaking News

ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ

ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ

ਅਮਰੀਕ ਸਿੰਘ 

ਅੰਮ੍ਰਿਤਸਰ:- 9 ਜੂਨ 

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਬੁੱਢਾ ਦਲ ਦੀ ਛਾਉਣੀ ਪੁੱਜਣ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਸਿਰਪਾਓ ਤੇ ਦੋਸ਼ਾਲੇ ਨਾਲ ਸਨਮਾਨਿਤ ਕੀਤਾ। ਏਥੇ ਉਨ੍ਹਾਂ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਨੇ ਫੈਸਲਾ ਕਰ ਦਿਤਾ ਹੈ ਕਿ ਰਵਾਇਤੀ ਲੀਡਰ ਕੌਮ ਨੂੰ ਬਹੁਤਾ ਚਿਰ ਗੁੰਮਰਾਹ ਨਹੀਂ ਕਰ ਸਕਦੇ, ਕੌਮ ਦੀ ਬੇੜੀ ਨੂੰ ਮੰਝਧਾਰ ਚੋਂ ਕੱਢਣ ਲਈ ਸਿਰਲੱਥ, ਨਿਰਸਵਾਰਥ ਆਪਾਵਾਰੋ, ਕੌਮਪ੍ਰਸਤ, ਸੱਚੇ ਸੁੱਚੇ ਕੁਰਬਾਨੀ ਵਾਲੇ ਆਗੂ ਦੀ ਲੋੜ ਹੈ। ਉਨ੍ਹਾਂ ਕਿਹਾ ਜੋ ਸਿੱਖ ਸਿਧਾਂਤਾ ਤੇ ਪਹਿਰਾ ਦੇ ਸਕਣ ਅਤੇ ਕੌਮ ਨੂੰ ਸਹੀ ਅਗਵਾਈ ਦੇ ਕੇ ਸਿੱਖ ਸਮੱਸਿਆਵਾਂ ਅਤੇ ਪੰਜਾਬ ਦੇ ਮਸਲਿਆਂ ਦੇ ਸਰਲੀਕਰਨ ਲਈ ਲੋਕਸ਼ਕਤੀ ਪੈਦਾ ਕਰਨ ਦੇ ਸਮੱਰਥ ਹੋਣ। ਉਨ੍ਹਾਂ ਕਿਹਾ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਹੋਈਆਂ ਹਨ। ਮੌਜੂਦਾ ਲੋਕ ਸਭਾ ਚੋਣਾ ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟ ਰਾਹੀਂ ਚੰਗਾ ਸਬਕ ਸਿੱਖਾਇਆ ਅਤੇ ਆਪਣੀ ਵੇਦਨਾ ਦਾ ਇਜ਼ਹਾਰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਦਾ ਵੱਡੀ ਲੀਡ ਨਾਲ ਜਿੱਤਣਾ ਇਸੇ ਗੱਲ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਸਿੱਖ ਸਿਧਾਂਤਾ ਨੂੰ ਬਚਾਉਣ ਤੇ ਸਿੱਖ ਸ਼ਕਤੀ ਨੂੰ ਪ੍ਰਚੰਡ ਕਰਨ ਲਈ ਇਕ ਨਿਸਾਨ ਤੇ ਇਕ ਵਿਧਾਨ ਥੱਲੇ ਇਕੱਠੇ ਹੋਈਏ ਅਤੇ ਸੱਚੇ ਸੁੱਚੇ ਨਿਰਸਵਾਰਥ ਆਗੂ ਦੀ ਅਗਵਾਈ ਨੂੰ ਪ੍ਰਵਾਨ ਕਰੀਏ। ਇਸ ਸਮੇਂ ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦਬਾਗ਼, ਸੰਤ ਬਾਬਾ ਸਜਨ ਸਿੰਘ ਵਾੜਾ ਸ਼ੇਰ ਸਿੰਘ ਵਾਲੇ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਨਿਹੰਗ ਬਾਬਾ ਭਗਤ ਸਿੰਘ ਅਤੇ ਸ. ਰਾਜਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …